Education News: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2023-24 ਲਈ ਪੰਜਵੀਂ, ਅੱਠਵੀਂ, ਨੌਵੀਂ, ਦਸਵੀਂ, ਗਿਆਰ੍ਹਵੀਂ ਤੇ ਬਾਰ੍ਹਵੀਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਸਕੂਲ ਤੋਂ ਸਕੂਲ ਮਾਈਗ੍ਰੇਸ਼ਨ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ।


ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਬੋਰਡ ਨਾਲ ਸਬੰਧਤ ਸਮੂਹ ਸਕੂਲ ਮੁਖੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸੈਸ਼ਨ 2023-24 ਲਈ ਪੰਜਵੀਂ, ਅੱਠਵੀਂ, ਨੌਵੀਂ, ਦਸਵੀਂ, ਗਿਆਰਵੀਂ ਤੇ ਬਾਰ੍ਹਵੀਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਸਕੂਲ ਤੋਂ ਸਕੂਲ ਮਾਈਗ੍ਰੇਸ਼ਨ 1000 ਰੁਪਏ ਫੀਸ ਨਾਲ 15 ਨਵੰਬਰ ਤੱਕ ਕਰਵਾਈ ਜਾ ਸਕਦੀ ਹੈ।



ਇਸੇ ਤਰ੍ਹਾਂ ਦੂਜੇ ਬੋਰਡਾਂ/ਰਾਜਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਇੰਟਰ ਬੋਰਡ ਮਾਈਗ੍ਰੇਸ਼ਨ ਕਰਵਾਉਣ ਲਈ 3000 ਰੁਪਏ ਫੀਸ ਨਾਲ 15 ਨਵੰਬ ਤੱਕ ਸ਼ਡਿਊਲ ਨਿਰਧਾਰਿਤ ਕੀਤਾ ਗਿਆ ਹੈ। ਸਕੂਲ ਤੋਂ ਸਕੂਲ ਮਾਈਗ੍ਰੇਸ਼ਨ ਤੇ ਇੰਟਰ ਬੋਰਡ ਮਾਈਗ੍ਰੇਸ਼ਨ ਕਰਵਾਉਣ ਲਈ ਨਿਰਧਾਰਿਤ ਮਿਤੀ ਤੋਂ ਬਾਅਦ ਕੋਈ ਹੋਰ ਵਾਧਾ ਨਹੀਂ ਕੀਤਾ ਜਾਵੇਗਾ। ਇਹ ਪ੍ਰਕਿਰਿਆ ਸ਼ਡਿਊਲ ਅਨੁਸਾਰ ਨਿਰਧਾਰਿਤ 15 ਨਵੰਬਰ ਤੱਕ ਪੂਰਾ ਕਰਨਾ ਲਾਜ਼ਮੀ ਹੋਵੇਗਾ। ਅੰਤਿਮ ਮਿਤੀ ਤੋਂ ਬਾਅਦ ਕੋਈ ਵੀ ਕੇਸ ਵਿਚਾਰਿਆ ਨਹੀਂ ਜਾਵੇਗਾ।


10ਵੀਂ ਦੀ ਵਾਧੂ ਵਿਸ਼ਾ ਪੰਜਾਬੀ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ
ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਦੀ ਵਾਧੂ ਵਿਸ਼ਾ ਪੰਜਾਬੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਇਹ ਪ੍ਰੀਖਿਆ 28 ਅਤੇ 29 ਜੁਲਾਈ ਨੂੰ ਕਰਵਾਈ ਗਈ ਸੀ। ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਬੰਧਤ ਪ੍ਰੀਖਿਆਰਥੀ ਸਕੂਲ ਬੋਰਡ ਦੀ ਵੈਬਸਾਈਟ ਉੱਤੇ ਆਪਣਾ ਨਤੀਜਾ ਦੇਖ ਸਕਦੇ ਹਨ। ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ www.pseb.ac.in ‘ਤੇ ਉਪਲਬੱਧ ਹਨ।


ਹੋਰ ਪੜ੍ਹੋ : ਲੈਂਟਰ ਡਿੱਗਣ ਮਗਰੋਂ ਸਿੱਖਿਆ ਵਿਭਾਗ ਦਾ ਵੱਡਾ ਐਕਸ਼ਨ! ਪੰਜਾਬ ਭਰ ਦੇ ਸਕੂਲਾਂ ਨੂੰ ਐਡਵਾਈਜ਼ਰੀ ਜਾਰੀ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ


Education Loan Information:

Calculate Education Loan EMI