(Source: ECI/ABP News)
Punjab School: ਪੰਜਾਬ ਦੇ ਸਕੂਲਾਂ 'ਚ ਕਰਵਾਈ ਜਾਵੇਗੀ ਆਨਲਾਈਨ ਧੋਖਾਧੜੀ ਤੋਂ ਬਚਣ ਦੀ ਪੜ੍ਹਾਈ, ਜਾਣੋ ਹਰ ਜਾਣਕਾਰੀ
ਵਿਭਾਗ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਐਸਪੀਸੀ ਦੀਆਂ ਅੰਦਰੂਨੀ ਅਤੇ ਬਾਹਰੀ ਗਤੀਵਿਧੀਆਂ ਦੇ ਨਾਲ-ਨਾਲ ਇਸ ਸਿਲੇਬਸ ਬਾਰੇ ਸਿਖਲਾਈ ਦਿੱਤੀ ਜਾਵੇ। ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
![Punjab School: ਪੰਜਾਬ ਦੇ ਸਕੂਲਾਂ 'ਚ ਕਰਵਾਈ ਜਾਵੇਗੀ ਆਨਲਾਈਨ ਧੋਖਾਧੜੀ ਤੋਂ ਬਚਣ ਦੀ ਪੜ੍ਹਾਈ, ਜਾਣੋ ਹਰ ਜਾਣਕਾਰੀ Education to avoid online fraud will be conducted in schools of Punjab Punjab School: ਪੰਜਾਬ ਦੇ ਸਕੂਲਾਂ 'ਚ ਕਰਵਾਈ ਜਾਵੇਗੀ ਆਨਲਾਈਨ ਧੋਖਾਧੜੀ ਤੋਂ ਬਚਣ ਦੀ ਪੜ੍ਹਾਈ, ਜਾਣੋ ਹਰ ਜਾਣਕਾਰੀ](https://feeds.abplive.com/onecms/images/uploaded-images/2024/02/06/46d653e246032510f969464c592f11c91707227335707674_original.jpg?impolicy=abp_cdn&imwidth=1200&height=675)
Punjab News: ਹੁਣ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਆਨਲਾਈਨ ਧੋਖਾਧੜੀ ਤੋਂ ਬਚਣ ਦੀ ਸਿੱਖਿਆ ਦਿੱਤੀ ਜਾਵੇਗੀ। ਇੰਨਾ ਹੀ ਨਹੀਂ ਉਨ੍ਹਾਂ ਨੂੰ ਇਸ ਖਤਰੇ ਨਾਲ ਨਜਿੱਠਣ ਦੇ ਗੁਰ ਵੀ ਸਿਖਾਏ ਜਾਣਗੇ। ਇਸ ਦੇ ਲਈ ਗ੍ਰਹਿ ਮੰਤਰਾਲੇ ਵੱਲੋਂ ਸਿਲੇਬਸ ਤਿਆਰ ਕੀਤਾ ਗਿਆ ਹੈ। ਜਿਸ ਨੂੰ Introduction to E-Security ਦਾ ਨਾਮ ਦਿੱਤਾ ਗਿਆ ਹੈ। ਇਹ ਸਿਲੇਬਸ ਪਹਿਲੇ ਪੜਾਅ ਵਿੱਚ ਉਨ੍ਹਾਂ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ ਜਿੱਥੇ ਸਟੂਡੈਂਟਸ ਪੁਲਿਸ ਕੈਡੇਟ (ਐਸਪੀਸੀ) ਸਕੀਮ ਚੱਲ ਰਹੀ ਹੈ।
ਸਿੱਖਿਆ ਵਿਭਾਗ ਅਨੁਸਾਰ 8ਵੀਂ ਅਤੇ 9ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਹ ਵਿਸ਼ਾ ਪੜ੍ਹਾਇਆ ਜਾਵੇਗਾ। ਵਿਭਾਗ ਵੱਲੋਂ ਇਹ ਸਿਲੇਬਸ ਉਨ੍ਹਾਂ ਮਾਸਟਰ ਟਰੇਨਰਾਂ ਨੂੰ ਵੀ ਮੁਹੱਈਆ ਕਰਵਾਇਆ ਗਿਆ ਹੈ ਜਿਸ ਨੇ ਪੁਲਿਸ ਕੈਡੇਟ ਸਕੀਮ ਵਿੱਚ ਸ਼ਾਮਿਲ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਫਿਲੌਰ ਤੋਂ ਸਿਖਲਾਈ ਲਈ ਹੈ। ਤਾਂ ਜੋ ਉਹ ਵਿਦਿਆਰਥੀਆਂ ਨੂੰ ਇਸ ਬਾਰੇ ਸੁਚੱਜੇ ਢੰਗ ਨਾਲ ਜਾਗਰੂਕ ਕਰ ਸਕੇ। ਇਸ ਦੇ ਨਾਲ ਹੀ ਉਹ ਵਿਦਿਆਰਥੀਆਂ ਨਾਲ ਸਬੰਧਤ ਸਵਾਲਾਂ ਦੇ ਜਵਾਬ ਵੀ ਆਸਾਨੀ ਨਾਲ ਦੇ ਸਕੇ।
ਵਿਭਾਗ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਐਸਪੀਸੀ ਦੀਆਂ ਅੰਦਰੂਨੀ ਅਤੇ ਬਾਹਰੀ ਗਤੀਵਿਧੀਆਂ ਦੇ ਨਾਲ-ਨਾਲ ਇਸ ਸਿਲੇਬਸ ਬਾਰੇ ਸਿਖਲਾਈ ਦਿੱਤੀ ਜਾਵੇ। ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਐਸਪੀਸੀ ਅਧੀਨ ਹੋਣ ਵਾਲੀਆਂ ਗਤੀਵਿਧੀਆਂ ਸਾਲਾਨਾ ਪ੍ਰੀਖਿਆਵਾਂ ਤੋਂ ਬਾਅਦ ਕਰਵਾਈਆਂ ਜਾਣਗੀਆਂ। ਇਸ ਸਬੰਧੀ 28 ਪੰਨਿਆਂ ਦੀ ਕਿਤਾਬ ਤਿਆਰ ਕੀਤੀ ਗਈ ਹੈ। ਇਹ ਕਿਤਾਬ ਅੰਗਰੇਜ਼ੀ ਵਿੱਚ ਹੈ। ਯਾਦ ਰਹੇ ਕਿ ਪੰਜਾਬ ਵਿੱਚ ਸਭ ਤੋਂ ਵੱਧ ਲੋਕ ਧੋਖਾਧੜੀ ਦਾ ਸ਼ਿਕਾਰ ਹਨ। ਪਿਛਲੇ ਇੱਕ ਸਾਲ ਵਿੱਚ 400 ਤੋਂ ਵੱਧ ਕੇਸ ਦਰਜ ਕੀਤੇ ਗਏ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)