ਪੜਚੋਲ ਕਰੋ

Punjab News: ਸਨਅਤਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਵਿੱਦਿਅਕ ਅਦਾਰੇ ਨਿਭਾਅ ਸਕਦੇ ਨੇ ਅਹਿਮ ਭੂਮਿਕਾ : ਮੀਤ ਹੇਅਰ

ਸਨਅਤਕਾਰਾਂ ਨੂੰ ਆਪਣੀਆਂ ਸਮੱਸਿਆਵਾਂ ਰਜਿਸਟਰ ਕਰਵਾਉਣ ਲਈ ਵੈਬਸਾਈਟ (ਆਈ 3) ਲਾਂਚ ਕਰਦਿਆਂ ਕਿਹਾ ਕਿ ਸਨਅਤ ਅਤੇ ਖੋਜ ਸੰਸਥਾਵਾਂ ਵਿਚਕਾਰ ਤਾਲਮੇਲ ਬਣਾਉਣ ਲਈ ਵੈਬਸਾਈਟ ਤਿਆਰ ਕੀਤੀ ਗਈ ਹੈ ਜਿਥੇ ਰਜਿਸਟਰ ਹੋਈ ਸਮੱਸਿਆ ਮਾਹਿਰਾਂ ਵੱਲੋਂ ਹੱਲ ਕੀਤੀ ਜਾਵੇਗੀ।

ਪਟਿਆਲਾ: ਪੰਜਾਬ ਦੇ ਸਾਇੰਸ, ਟੈਕਨਾਲੋਜੀ ਤੇ ਵਾਤਾਵਰਣ, ਖੇਡਾਂ ਤੇ ਯੁਵਕ ਸੇਵਾਵਾਂ, ਉਚੇਰੀ ਸਿੱਖਿਆ ਤੇ ਭਾਸ਼ਾਵਾਂ, ਪ੍ਰਸ਼ਾਸਕੀ ਸੁਧਾਰ ਅਤੇ ਪ੍ਰਿਟਿੰਗ ਤੇ ਸਟੇਸ਼ਨਰੀ ਬਾਰੇ ਵਿਭਾਗਾਂ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸੂਬੇ ਦੀਆਂ ਸਨਅਤਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵੱਲੋਂ ਸਾਂਝੇਦਾਰੀ ਨਾਲ 'ਤਕਨਾਲੋਜੀ ਦੀ ਮਦਦ ਨਾਲ ਉਦਯੋਗ ਦੀਆਂ ਸਮੱਸਿਆਵਾਂ ਦਾ ਹੱਲ' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਸੂਬੇ ਦੀਆਂ ਸਨਅਤਾਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਹੋ ਸਕੇ। ਉਹ ਅੱਜ ਥਾਪਰ ਇੰਸਟੀਚਿਊਟ ਵਿਖੇ ਕਰਵਾਏ ਇੰਡਸਟਰੀ-ਇੰਸਟੀਚਿਊਟ ਇੰਟਰਫੇਸ ਪ੍ਰੋਗਰਾਮ ਵਿਚ ਸ਼ਿਰਕਤ ਕਰ ਰਹੇ ਸਨ।

ਇਸ ਮੌਕੇ ਸੂਬੇ ਦੇ ਵੱਖ ਵੱਖ ਜ਼ਿਲਿਆਂ ਤੋਂ ਆਏ ਇੰਡਸਟਰੀ ਦੇ ਨੁਮਾਇੰਦਿਆਂ ਦੇ ਰੂਬਰੂ ਹੁੰਦਿਆਂ ਗੁਰਮੀਤ ਸਿੰਘ ਮੀਤ ਹੇਅਰ ਨੇ ਪੀਪੀਸੀਬੀ ਅਤੇ ਟੀਆਈਈਟੀ ਦੇ ਸਾਂਝੇ ਉਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬੇ ਦੀਆਂ ਸਨਅਤਾਂ ਨੂੰ ਦਰਪੇਸ਼ ਵੱਖ-ਵੱਖ ਵਾਤਾਵਰਣ ਅਤੇ ਤਕਨੀਕੀ ਰੁਕਾਵਟਾਂ ਉਤੇ ਚਰਚਾ ਕਰਨ ਅਤੇ ਉਨ੍ਹਾਂ ਦੇ ਹੱਲ ਲਈ ਸਨਅਤਕਾਰਾਂ ਅਤੇ ਖੋਜ ਭਾਈਚਾਰੇ ਨੂੰ ਇਨ੍ਹਾਂ ਦੋਵੇਂ ਸੰਸਥਾਵਾਂ ਵੱਲੋਂ ਇੱਕ ਸਾਂਝਾ ਮੰਚ ਪ੍ਰਦਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਨਅਤ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ ਪਰ ਵਾਤਾਵਰਣ ਸ਼ੁੱਧਤਾ ਵੀ ਸਰਕਾਰ ਦੀ ਮੁੱਖ ਤਰਜੀਹ ਹੈ, ਇਸੇ ਲਈ ਹੁਣ ਵਾਤਾਵਰਣ ਸਬੰਧੀ ਸਨਅਤਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਪੀ.ਪੀ.ਸੀ.ਬੀ. ਅਤੇ ਟੀ.ਆਈ.ਈ.ਈ.ਟੀ ਵੱਲੋਂ ਸਾਂਝੇ ਤੌਰ ਉਤੇ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਮਾਹਿਰਾਂ ਦੇ ਸੁਝਾਅ ਨਾਲ ਮਸਲਿਆਂ ਦਾ ਹੱਲ ਕੀਤਾ ਜਾ ਸਕੇ।

ਉਨ੍ਹਾਂ ਸਨਅਤਕਾਰਾਂ ਨੂੰ ਆਪਣੀਆਂ ਸਮੱਸਿਆਵਾਂ ਰਜਿਸਟਰ ਕਰਵਾਉਣ ਲਈ ਵੈਬਸਾਈਟ (ਆਈ 3) ਲਾਂਚ ਕਰਦਿਆਂ ਕਿਹਾ ਕਿ ਸਨਅਤ ਅਤੇ ਖੋਜ ਸੰਸਥਾਵਾਂ ਵਿਚਕਾਰ ਤਾਲਮੇਲ ਬਣਾਉਣ ਲਈ ਵੈਬਸਾਈਟ ਤਿਆਰ ਕੀਤੀ ਗਈ ਹੈ ਜਿਥੇ ਰਜਿਸਟਰ ਹੋਈ ਸਮੱਸਿਆ ਮਾਹਿਰਾਂ ਵੱਲੋਂ ਹੱਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਵੈੱਬਸਾਈਟ ਸਾਰੀਆਂ ਉਦਯੋਗਿਕ ਸਮੱਸਿਆਵਾਂ ਲਈ ਇੱਕ ਸਿੰਗਲ-ਵਿੰਡੋ ਹੱਲ ਸਾਬਤ ਹੋਵੇਗੀ। ਇਸ ਮੌਕੇ ਉਨ੍ਹਾਂ ਐਬਸਟਰੇਕਟ ਜਾਰੀ ਕੀਤਾ ਤੇ ਵਿਦਿਆਰਥੀਆਂ ਵੱਲੋਂ ਬੈਟਰੀ ਨਾਲ ਤਿਆਰ ਕੀਤੇ ਵਾਹਨ ਦਾ ਨਿਰੀਖਣ ਕੀਤਾ ਤੇ ਸਨਅਤਾਂ ਲਈ ਵਾਤਾਵਰਣ ਦੀ ਸ਼ੁੱਧਤਾ ਲਈ ਤਿਆਰ ਕੀਤੀਆ ਪੇਸ਼ਕਾਰੀ ਦੇਖੀਆਂ।

  ਇਸ ਮੌਕੇ ਪੀ.ਪੀ.ਸੀ.ਬੀ ਦੇ ਚੇਅਰਮੈਨ ਪ੍ਰੋ. ਆਦਰਸ਼ਪਾਲ ਵਿਗ ਨੇ ਪ੍ਰਦੂਸ਼ਣ 'ਤੇ ਕਾਬੂ ਪਾਉਣ ਲਈ ਅਤੇ ਪੰਜਾਬ ਵਿੱਚ ਚੰਗੀਆਂ ਵਾਤਾਵਰਣਕ ਸਥਿਤੀਆਂ ਨੂੰ ਬਹਾਲ ਕਰਨ ਵਿੱਚ ਮਦਦ ਕਰਨ ਲਈ ਤਕਨੀਕੀ ਸੰਸਥਾਵਾਂ ਨਾਲ ਹੱਥ ਮਿਲਾਉਣ ਲਈ ਬੋਰਡ ਵੱਲੋਂ ਕੀਤੀਆਂ ਪਹਿਲਕਦਮੀਆਂ ਦੀ ਰੂਪ ਰੇਖਾ ਦੱਸੀ। ਡਾਇਰੈਕਟਰ ਟੀ.ਆਈ.ਈ.ਈ.ਟੀ. ਪ੍ਰੋ. ਗੋਪਾਲਨ ਨੇ ਉਦਯੋਗਿਕ ਸਮੱਸਿਆਵਾਂ ਦੇ ਤਕਨੀਕੀ ਹੱਲ ਲੱਭਣ ਲਈ ਸਨਅਤ ਤੱਕ ਪਹੁੰਚਣ ਲਈ ਅਕਾਦਮਿਕ ਭਾਈਚਾਰੇ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ।

ਇਸ ਦੌਰਾਨ ਸਨਅਤਾਂ ਵੱਲੋਂ ਪੇਸ਼ ਕੀਤੇ ਗਈਆਂ ਸਮੱਸਿਆਵਾਂ ਦੇ ਹੱਲ ਖੋਜ ਟੀਮਾਂ ਵੱਲੋਂ ਮੌਖਿਕ ਪੇਸ਼ਕਾਰੀ ਨਾਲ ਅਤੇ ਪੋਸਟਰਾਂ ਦੇ ਰੂਪ ਵਿੱਚ ਪੇਸ਼ ਕੀਤੇ ਗਏ ਅਤੇ ਉਦਯੋਗ ਅਤੇ ਅਕਾਦਮਿਕ ਭਾਗੀਦਾਰਾਂ ਨੂੰ ਵੱਖ-ਵੱਖ ਸਹਿਯੋਗੀ ਯਤਨਾਂ 'ਤੇ ਚਰਚਾ ਕਰਨ ਲਈ ਇੱਕ ਖੁੱਲਾ ਮੰਚ ਪ੍ਰਦਾਨ ਕੀਤਾ ਗਿਆ।

ਪੀਪੀਸੀਬੀ ਦੇ ਮੈਂਬਰ ਸਕੱਤਰ ਜੀ.ਐਸ.ਮਜੀਠੀਆ ਨੇ ਵਰਕਸ਼ਾਪ ਦੇ ਉਦੇਸ਼ ਬਾਰੇ ਹਾਜ਼ਰੀਨ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਿਸੇ ਵੀ ਸੂਬੇ ਵੱਲੋਂ ਵਿਦਿਅਕ ਸੰਸਥਾਵਾਂ ਦੇ ਵਿਗਿਆਨਕ ਭਾਈਚਾਰੇ ਦੇ ਸਿੱਧੇ ਦਖਲ ਨਾਲ ਵਾਤਾਵਰਣ ਦੇ ਮੁੱਦਿਆਂ ਨਾਲ ਨਜਿੱਠਣ ਲਈ ਪਹਿਲੀ ਪਹਿਲ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ
ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ
ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
Embed widget