Punjab News: ਪਾਵਰਕੌਮ ਅਤੇ ਟਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਬੈਨਰ ਹੇਠ ਬਠਿੰਡਾ ਵਿੱਚ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ ਠੇਕਾ ਮੁਲਾਜ਼ਮਾਂ ਨੇ ਦੁਸਹਿਰੇ ਦੇ ਤਿਉਹਾਰ ਮੌਕੇ ਬਠਿੰਡਾ ਦੇ ਭਾਈ ਘਨਈਆ ਚੌਕ ਵਿੱਚ ਰੋਸ ਰੈਲੀ ਕੀਤੀ। ਇਸ ਮੌਕੇ ਪੰਜਾਬ ਸਰਕਾਰ ਦਾ ਰਾਵਣਰੂਪੀ ਪੁਤਲਾ ਫੂਕਿਆ ਗਿਆ।


ਧਰਨਾਕਾਰੀਆਂ ਨੇ ਕਿਹਾ ਕਿ ਸਮੁੱਚੇ ਪਾਵਰਕੌਮ ਦੇ ਆਊਟਸੋਰਸ ਮੁਲਾਜ਼ਮ ਤਨਖਾਹਾਂ ਤੈਅ ਕਰਨ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਠੇਕਾ ਮੁਲਾਜ਼ਮਾਂ ਦੀਆਂ ਲੰਬੀਆਂ ਸੇਵਾਵਾਂ ਨੂੰ ਅਣਗੌਲਿਆ ਕਰਕੇ ਵਿਭਾਗ ਵਿੱਚ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਸਮੂਹ ਦੀਆਂ ਹੋਰ ਮੰਗਾਂ ਨੂੰ ਮੰਨਣ ਤੋਂ ਲਗਾਤਾਰ ਇਨਕਾਰ ਕੀਤਾ ਜਾ ਰਿਹਾ ਹੈ।



ਥਰਮਲ ਪਲਾਂਟਾਂ, ਪਣ-ਬਿਜਲੀ ਪ੍ਰਾਜੈਕਟਾਂ, ਗਰਿੱਡਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਆਊਟਸੋਰਸ ਠੇਕਾ ਮੁਲਾਜ਼ਮ ਲੰਮੇ ਸਮੇਂ ਤੋਂ ਖਾਲੀ ਪਈਆਂ ਅਸਾਮੀਆਂ ’ਤੇ ਆਪਣੀ ਨਿਯੁਕਤੀ ਕਰਨ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੀ।


ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਪੱਕਾ ਨਾ ਕਰਕੇ ਉਨ੍ਹਾਂ ਨਾਲ ਧੋਖਾ ਕਰ ਰਹੀ ਹੈ ਜਿਸ ਦੇ ਵਿਰੋਧ ਵਿੱਚ ਅੱਜ ਸਮੂਹ ਆਊਟਸੋਰਸ ਮੁਲਾਜ਼ਮਾਂ ਨੇ ਬਠਿੰਡਾ  ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਜਲਦੀ ਪੱਕਾ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ