Amritsar News: ਛੇ ਜੂਨ ਮਗਰੋਂ ਸ਼ੁਰੂ ਹੋਣਗੇ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਯਤਨ, ਸਮਰਥਕਾਂ ਨੂੰ ਕੀਤੀ ਅਪੀਲ
ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਨੇ ਸਾਰੀਆਂ ਰਵਾਇਤੀ ਪਾਰਟੀਆਂ ਨੂੰ ਹਰਾ ਕੇ ਖਡੂਰ ਸਾਹਿਬ ਲੋਕ ਸਭਾ ਸੀਟ ਜਿੱਤ ਲਈ ਹੈ।
Amritsar News: ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਨੇ ਸਾਰੀਆਂ ਰਵਾਇਤੀ ਪਾਰਟੀਆਂ ਨੂੰ ਹਰਾ ਕੇ ਖਡੂਰ ਸਾਹਿਬ ਲੋਕ ਸਭਾ ਸੀਟ ਜਿੱਤ ਲਈ ਹੈ। ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਬਲਵਿੰਦਰ ਕੌਰ ਤੇ ਤਰਸੇਮ ਸਿੰਘ ਨੇ ਸਵੇਰੇ ਹੀ ਬੜ੍ਹਤ ਦਾ ਸੁਨੇਹਾ ਮਿਲਣ ਮਗਰੋਂ ਪਿੰਡ ਦੇ ਗੁਰੂਘਰ ਵਿੱਚ ਅਖੰਡ ਪਾਠ ਆਰੰਭ ਆਰੰਭ ਕਰਵਾ ਦਿੱਤਾ ਸੀ।
ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਦੱਸਿਆ ਕਿ 6 ਜੂਨ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਅੰਮ੍ਰਿਤਪਾਲ ਦੀ ਰਿਹਾਈ ਲਈ ਯਤਨ ਸ਼ੁਰੂ ਹੋ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਮਰਥਕਾਂ ਨੂੰ ਵੀ ਜਸ਼ਨ ਨਾ ਮਨਾਉਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਖੁਸ਼ੀਆਂ ਨਾ ਮਨਾਉਣ ਦਾ ਆਦੇਸ਼ ਦਿੱਤਾ ਹੈ। ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਕੋਈ ਪ੍ਰੋਗਰਾਮ ਨਹੀਂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਬਲਿਊ ਸਟਾਰ ਅਪਰੇਸ਼ਨ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਅਖੰਡ ਪਾਠ ਦੇ ਭੋਗ 6 ਜੂਨ ਨੂੰ ਪਾਏ ਜਾਣਗੇ। ਉਸ ਤੋਂ ਬਾਅਦ ਹੀ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।
'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤ ਦਰਜ ਕੀਤੀ ਹੈ। ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਆਸਾਮ ਦੀ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੀ ਗ਼ੈਰਹਾਜ਼ਰੀ ਵਿੱਚ ਪਰਿਵਾਰ ਅਤੇ ਸਮਰਥਕਾਂ ਨੇ ਚੋਣ ਪ੍ਰਚਾਰ ਕੀਤਾ ਸੀ। ਹੁਣ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਚੋਣ ਜਿੱਤ 'ਤੇ ਪ੍ਰਤੀਕਿਰਿਆ ਦਿੱਤੀ ਹੈ।
ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਕਿਹਾ, "ਮੈਂ ਸਾਰੇ ਸਮਰਥਕਾਂ ਅਤੇ ਨੌਜਵਾਨਾਂ ਦਾ ਤਹਿ ਦਿਲੋਂ ਧੰਨਵਾਦ ਕਰਦੀ ਹਾਂ। ਮੈਂ ਲੋਕਾਂ ਨੂੰ ਵੀ ਅਪੀਲ ਕਰਦੀ ਹਾਂ ਕਿ ਉਹ 6 ਜੂਨ ਤੱਕ ਜਸ਼ਨ ਨਾ ਮਨਾਉਣ। ਸਾਡੀ ਜਿੱਤ ਉਨ੍ਹਾਂ ਸਾਰਿਆਂ ਨੂੰ ਸਮਰਪਿਤ ਹੈ, ਜਿਨ੍ਹਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ।"
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।