ਪੜਚੋਲ ਕਰੋ

Nangal ਵਾਲਿਆਂ ਲਈ ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਮੰਤਰੀ ਹਰਜੋਤ ਬੈਂਸ ਨੇ ਕੀਤੀ ਸ਼ੁਰੂਆਤ

Nangal flyover - ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਰੇਲਵੇ ਫਲਾਈਓਵਰ ਨੂੰ ਯਾਤਰੀਆਂ ਲਈ ਖੋਲ੍ਹਿਆ, ਖੇਤਰ ਵਿੱਚ ਸੈਰ-ਸਪਾਟਾ ਅਤੇ ਕਾਰੋਬਾਰੀ ਮੌਕੇ ਵਧਣਗੇ, ਹਿਮਾਚਲ ਪ੍ਰਦੇਸ਼ ਦੇ ਯਾਤਰੀਆਂ ਲਈ ਇਤਿਹਾਸਕ ਦਿਨ

ਹਰਜੋਤ ਸਿੰਘ ਬੈਂਸ ਦੀਆਂ ਅਣਥੱਕ ਕੋਸ਼ਿਸ਼ਾਂ ਅੱਜ ਉਸ ਸਮੇਂ ਰੰਗ ਲਿਆਈਆਂ ਜਦੋਂ ਉਨ੍ਹਾਂ ਨੇ ਨੰਗਲ ਰੇਲਵੇ ਫਲਾਈਓਵਰ ਦੇ ਇੱਕ ਪਾਸੇ ਨੂੰ ਲੋਕਾਂ ਲਈ ਖੋਲ੍ਹ ਦਿੱਤਾ। ਪਿਛਲੇ ਕਈ ਸਾਲਾਂ ਤੋਂ ਪੰਜਾਬ-ਹਿਮਾਚਲ ਪ੍ਰਦੇਸ਼ ਦੇ ਰਾਹਗੀਰਾਂ ਨੂੰ ਨੰਗਲ ਡੈਮ ਦੇ ਪੁਲ ਤੋਂ ਲੰਘਣ ਲਈ ਲੰਬੇ ਟ੍ਰੈਫਿਕ ਜਾਮ ਦੀ ਸਮੱਸਿਆ ਨਾਲ ਜੂਝਣਾ ਪੈ ਰਿਹਾ ਸੀ।

ਧਾਰਮਿਕ ਸਮਾਗਮ ਤੋਂ ਬਾਅਦ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਦੋ ਪਹੀਆ ਵਾਹਨ ਚਲਾ ਕੇ ਫਲਾਈ ਓਵਰ ਪਾਰ ਕੀਤਾ। ਨੰਗਲ ਫਲਾਈਓਵਰ ਦੇ ਇੱਕ ਪਾਸੇ ਦੇ ਖੁੱਲਣ ਤੋਂ ਬਾਅਦ ਨੰਗਲ ਦੇ ਆਸ-ਪਾਸ ਦੇ ਇਲਾਕਾ ਨਿਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਫਲਾਈਓਵਰ ਦਾ ਸੁਪਨਾ ਅੱਜ ਸਾਕਾਰ ਹੋ ਗਿਆ ਹੈ। ਨੰਗਲ ਸ਼ਹਿਰ ਅਤੇ ਨੇੜਲੇ ਪਿੰਡਾਂ ਦੇ ਵਾਸੀ ਤਕਰੀਬਨ ਪਿਛਲੇ 6 ਸਾਲਾਂ ਤੋਂ ਲੰਬਾ ਸੰਤਾਪ ਝੱਲ ਰਹੇ ਸਨ।

ਉਹਨਾਂ ਕਿਹਾ ਕਿ ਇੱਕ ਪਾਸੇ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੂਜੇ ਪਾਸੇ ਦੀ ਆਵਾਜਾਈ ਵੀ ਜਲਦੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਭੂਰੀ ਚੌਂਕ ਅਤੇ ਜਵਾਹਰ ਮਾਰਕੀਟ ਵਾਲਾ ਪੁੱਲ ਜਲਦ ਬਣਾਉਣਾ ਸ਼ੁਰੂ ਕਰ ਦਿੱਤਾ ਜਾਵੇਗਾ ਜਿਸ ਨਾਲ ਨੰਗਲ ਸ਼ਹਿਰ ਦੀ ਨੁਹਾਰ ਬਦਲਣ ਸੁਪਨਾ ਜਲਦੀ ਸਾਕਾਰ ਹੋਵੇਗਾ।

ਬੈਂਸ ਨੇ ਕਿਹਾ ਕਿ ਇਸ ਇਲਾਕੇ ਵਿੱਚ ਸੈਰ ਸਪਾਟੇ ਨੂੰ ਪ੍ਰਫੁੱਲਿਤ ਕਰਨ ਲਈ ਸੰਭਾਵਨਾਵਾਂ ਤਲਾਸ਼ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਫਲਾਈ ਓਵਰ ਦੇ ਸ਼ੁਰੂ ਹੋ ਜਾਣ ਨਾਲ ਨੰਗਲ ਦਾ ਕਾਰੋਬਾਰ ਹੋਰ ਵਧੇਗਾ। ਹਿਮਾਚਲ ਪ੍ਰਦੇਸ਼ ਤੋ ਪੰਜਾਬ ਆਉਣ ਜਾਣ ਵਾਲੇ ਲੋਕ ਟ੍ਰੈਫਿਕ ਜਾਮ ਦੀ ਜਿਸ ਸਮੱਸਿਆ ਨਾਲ ਘੰਟਿਆ ਬੱਧੀ ਜੂਝਦੇ ਸਨ, ਉਹ ਹੁਣ ਖਤਮ ਹੋ ਗਈ ਹੈ। ਵਾਹਨਾਂ ਦੀ ਸੁਚਾਰੂ ਆਵਾਜਾਈ ਇਸ ਇਲਾਕੇ ਲਈ ਵਰਦਾਨ ਸਿੱਧ ਹੋਵੇਗੀ। 

ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਇਸ ਰੇਲਵੇ ਫਲਾਈ ਓਵਰ ਨੂੰ ਮੁਕੰਮਲ ਕਰਨ ਦਾ ਦਿਲਾਸਾ ਦੇ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਸੀ, ਜਦੋਂ ਕਿ ਇਸ ਫਲਾਈ ਓਵਰ ਦੇ ਨਿਰਮਾਣ ਵਿੱਚ ਵੱਡੇ ਅੜਿੱਕੇ ਸਨ ਅਤੇ ਇਸ ਸਬੰਧੀ ਪ੍ਰਵਾਨਗੀਆਂ ਲੈਣ ਲਈ ਕੋਈ ਯਤਨ ਨਹੀਂ ਕੀਤੇ ਗਏ। 

ਬੈਂਸ ਨੇ ਕਿਹਾ ਕਿ ਅਸੀਂ ਪਿਛਲੇ ਡੇਢ ਸਾਲ ਵਿੱਚ ਦਰਜਨਾਂ ਮੀਟਿੰਗਾਂ ਕੀਤੀਆਂ, ਕਈ ਵਾਰ ਕੇਂਦਰ ਅਤੇ ਰੇਲਵੇ ਮੰਤਰਾਲੇ ਨਾਲ ਸੰਪਰਕ ਕਰਕੇ ਅੜਿੱਕੇ ਦੂਰ ਕਰਵਾਏ, ਦਰਜਨਾਂ ਵਾਰ ਅਧਿਕਾਰੀਆਂ ਨਾਲ ਇਸ ਪ੍ਰੋਜੈਕਟ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਤੇ ਅੱਜ ਅਸੀਂ ਖੁਸ਼ ਹਾਂ ਕਿ ਨੰਗਲ ਤੇ ਆਸ ਪਾਸ ਦੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਵਿੱਚ ਸਫ਼ਲ ਰਹੇ ਹਾਂ। ਉਨ੍ਹਾਂ ਕਿਹਾ ਕਿ ਇਹ ਰੇਲਵੇ ਫਲਾਈ ਓਵਰ ਇਲਾਕੇ ਦੇ ਵਾਸੀਆਂ ਲਈ ਵਰਦਾਨ ਸਾਬਿਤ ਹੋਏਗਾ। 

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget