Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Congress Worker Death : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੌਰਾਨ ਇੱਕ ਦੁਖਦਾਈ ਘਟਨਾ ਵਾਪਰ ਗਈ। ਯਾਤਰਾ ਦੇ ਕਾਫਲੇ ਨਾਲ ਆਏ 60 ਸਾਲਾ ਬਜ਼ੁਰਗ ਕਾਂਗਰਸੀ ਵਰਕਰ

Congress Worker Death : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੌਰਾਨ ਇੱਕ ਦੁਖਦਾਈ ਘਟਨਾ ਵਾਪਰ ਗਈ। ਯਾਤਰਾ ਦੇ ਕਾਫਲੇ ਨਾਲ ਆਏ 60 ਸਾਲਾ ਬਜ਼ੁਰਗ ਕਾਂਗਰਸੀ ਵਰਕਰ ਦੀ ਅਚਾਨਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਰਜੀਤ ਸਿੰਘ ਪੁੱਤਰ ਮਾਈ ਦਿੱਤਾ ਵਜੋਂ ਹੋਈ ਹੈ, ਜੋ ਰੋਪੜ ਜ਼ਿਲ੍ਹੇ ਦੇ ਪਿੰਡ ਕੋਟਲਾ ਨਿਹੰਗ ਦਾ ਰਹਿਣ ਵਾਲਾ ਸੀ।
ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਚੰਨੀ ਦੇ ਕਾਫਲੇ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਪਹੁੰਚਿਆ ਸੀ। ਮੱਥਾ ਟੇਕਣ ਤੋਂ ਬਾਅਦ ਉਹ ਆਪਣੇ ਪਰਿਵਾਰ ਲਈ ਪਿੰਨੀ ਪ੍ਰਸਾਦ ਖਰੀਦ ਰਿਹਾ ਸੀ ਕਿ ਅਚਾਨਕ ਉਸ ਦੀ ਸਿਹਤ ਵਿਗੜ ਗਈ ਅਤੇ ਉਹ ਜ਼ਮੀਨ 'ਤੇ ਡਿੱਗ ਪਿਆ।
ਘਟਨਾ ਤੋਂ ਤੁਰੰਤ ਬਾਅਦ ਉਸ ਦੇ ਭਤੀਜੇ ਨਰਿੰਦਰ ਸਿੰਘ ਸੋਨੂੰ, ਜੋ ਬਲਾਕ ਸੰਮਤੀ ਮੋਰਿੰਡਾ ਦੇ ਉਪ ਚੇਅਰਮੈਨ ਹਨ, ਅਤੇ ਹੋਰ ਸਾਥੀਆਂ ਨੇ ਉਸ ਨੂੰ ਗੱਡੀ ਰਾਹੀਂ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ, ਤਲਵੰਡੀ ਸਾਬੋ ਪਹੁੰਚਾਇਆ। ਹਾਲਾਂਕਿ ਹਸਪਤਾਲ ਪਹੁੰਚਣ 'ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੁੱਢਲੀ ਜਾਣਕਾਰੀ ਮੁਤਾਬਕ ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਇਸ ਮੰਦਭਾਗੀ ਘਟਨਾ 'ਤੇ ਚਰਨਜੀਤ ਸਿੰਘ ਚੰਨੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੱਸਿਆ ਕਿ ਬਜ਼ੁਰਗ ਉਨ੍ਹਾਂ ਦੀ ਯਾਤਰਾ ਵਿੱਚ ਬੱਸ ਰਾਹੀਂ ਸ਼ਾਮਲ ਹੋਣ ਲਈ ਆਇਆ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਚੰਨੀ ਨੇ ਆਪਣੀ ਯਾਤਰਾ ਰੋਕ ਦਿੱਤੀ ਅਤੇ ਅੱਜ ਦੇ ਸਾਰੇ ਪ੍ਰੋਗਰਾਮ ਮੁਲਤਵੀ ਕਰ ਦਿੱਤੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ





















