ਫਾਜ਼ਿਲਕਾ : ਪੰਜਾਬ ਦੇ ਫਾਜ਼ਿਲਕਾ ਦੇ ਪਿੰਡ ਮੌਲਵੀ ਵਾਲਾ (ਚੱਕ ਜੰਡ ਵਾਲਾ) ਵਿਖੇ ਸੋਮਵਾਰ ਸਵੇਰੇ ਇਕ ਨਿੱਜੀ ਸਕੂਲ ਦੀ ਬੱਸ ਨੇ 65 ਸਾਲਾ ਬਜ਼ੁਰਗ ਵਿਅਕਤੀ ਨੂੰ ਕੁਚਲ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਥਾਣਾ ਵੈਰੋਵਾਲ ਦੀ ਪੁਲੀਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਡਰਾਈਵਰ ਖ਼ਿਲਾਫ਼ ਲਾਪਰਵਾਹੀ ਨਾਲ ਗੱਡੀ ਚਲਾਉਣ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਮ੍ਰਿਤਕ ਦੌਲਤ ਰਾਮ ਦੇ ਪੁੱਤਰ ਪ੍ਰਵੀਨ ਕੰਬੋਜ ਪੁੱਤਰ ਦੌਲਤ ਰਾਮ ਵਾਸੀ ਪਿੰਡ ਮੌਲਵੀ ਵਾਲਾ (ਚੱਕ ਜੰਡ ਵਾਲਾ) ਨੇ ਦੱਸਿਆ ਕਿ ਉਸ ਦਾ ਪਿਤਾ ਸੋਮਵਾਰ ਸਵੇਰੇ ਕਰੀਬ 6:45 ਵਜੇ ਪਸ਼ੂ ਸ਼ੈਲਟਰ ਤੋਂ ਪੈਦਲ ਘਰ ਪਰਤ ਰਿਹਾ ਸੀ। ਉਦੋਂ ਜਲਾਲਾਬਾਦ ਤੋਂ ਪਿੰਡ ਆ ਰਹੀ ਪ੍ਰਾਈਵੇਟ ਸਕੂਲ ਦੀ ਬੱਸ ਨੇ ਉਸ ਦੇ ਪਿਤਾ ਨੂੰ ਕੁਚਲ ਦਿੱਤਾ।
ਉਸ ਨੇ ਦੱਸਿਆ ਕਿ ਡਰਾਈਵਰ ਦੀ ਲਾਪਰਵਾਹੀ ਦਾ ਪਤਾ ਇਸ ਗੱਲ ਤੋਂ ਲੱਗਦਾ ਹੈ ਕਿ ਸਾਰੀ ਸੜਕ ਖਾਲੀ ਸੀ, ਫਿਰ ਵੀ ਉਸ ਨੇ ਉਨ੍ਹਾਂ ਦੇ ਪਿਤਾ 'ਤੇ ਬੱਸ ਚੜ੍ਹਾ ਦਿੱਤੀ। ਪੁੱਤਰ ਨੇ ਦੱਸਿਆ ਕਿ ਹਾਦਸੇ 'ਚ ਪਿਤਾ ਗੰਭੀਰ ਜ਼ਖਮੀ ਹੋ ਗਿਆ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਇਹ ਵੀ ਸਾਹਮਣੇ ਆਇਆ ਹੈ ਕਿ ਬੱਸ ਦਾ ਡਰਾਈਵਰ ਫੋਨ 'ਤੇ ਗੱਲ ਕਰ ਰਿਹਾ ਸੀ, ਜਿਸ ਕਾਰਨ ਉਸਦਾ ਧਿਆਨ ਨਹੀਂ ਸੀ।
ਪਰਿਵਾਰਕ ਮੈਂਬਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਸਮੇਤ ਸਬੰਧਤ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਹੁਕਮਾਂ ਦੀ ਅਣਦੇਖੀ ਕਰਕੇ ਲੋਕਾਂ ਦੀ ਮੌਤ ਦਾ ਕਾਰਨ ਬਣ ਰਹੀਆਂ ਕੰਡਮ ਬੱਸਾਂ ਨੂੰ ਤੁਰੰਤ ਬੰਦ ਕੀਤਾ ਜਾਵੇ, ਤਾਂ ਜੋ ਇਨ੍ਹਾਂ ਕਾਰਨ ਕਿਸੇ ਹੋਰ ਮਾਸੂਮ ਦੀ ਜਾਨ ਨਾ ਜਾਵੇ। ਦੂਜੇ ਪਾਸੇ ਥਾਣਾ ਵੈਰੋਵਾਲ ਦੇ ਜਾਂਚ ਅਧਿਕਾਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰ ਦੇ ਬਿਆਨਾਂ 'ਤੇ ਬੱਸ ਚਾਲਕ ਬੂਟਾ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਜੰਡਵਾਲਾ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਪ੍ਰਾਈਵੇਟ ਸਕੂਲ ਬੱਸ ਨੇ ਬਜ਼ੁਰਗ ਨੂੰ ਕੁਚਲਿਆ : ਫਾਜ਼ਿਲਕਾ 'ਚ ਪਸ਼ੂਵਾੜੇ ਤੋਂ ਘਰ ਪਰਤ ਰਿਹਾ ਸੀ , ਹਸਪਤਾਲ ਲਿਜਾਂਦੇ ਸਮੇਂ ਰਸਤੇ 'ਚ ਤੋੜਿਆ ਦਮ
ਏਬੀਪੀ ਸਾਂਝਾ
Updated at:
11 Jul 2022 09:05 PM (IST)
Edited By: shankerd
ਪੰਜਾਬ ਦੇ ਫਾਜ਼ਿਲਕਾ ਦੇ ਪਿੰਡ ਮੌਲਵੀ ਵਾਲਾ (ਚੱਕ ਜੰਡ ਵਾਲਾ) ਵਿਖੇ ਸੋਮਵਾਰ ਸਵੇਰੇ ਇਕ ਨਿੱਜੀ ਸਕੂਲ ਦੀ ਬੱਸ ਨੇ 65 ਸਾਲਾ ਬਜ਼ੁਰਗ ਵਿਅਕਤੀ ਨੂੰ ਕੁਚਲ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ।
Elderly Man died
NEXT
PREV
Published at:
11 Jul 2022 09:05 PM (IST)
- - - - - - - - - Advertisement - - - - - - - - -