ਹੁਸ਼ੀਆਰਪੁਰ: ਅਮਰੀਕਾ (America) ਦੇ ਇੰਡੀਆਨਾਪੋਲਿਸ (Indianapolis) ਵਿਚ ਫੇਡੈਕਸ (FedEx) ਗਰਾਊਂਡ ਵਿੱਚ ਹੋਈ ਗੋਲੀਬਾਰੀ ਵਿੱਚ 8 ਲੋਕਾਂ ਦੀ ਵੀਰਵਾਰ ਰਾਤ ਨੂੰ ਮੌਤ ਹੋ ਗਈ ਸੀ।ਇਸ ਫਾਇਰਿੰਗ ਵਿੱਚ ਚਾਰ ਸਿੱਖਾਂ ਦੀ ਵੀ ਮੌਤ ਹੋਈ ਸੀ।ਜਿਨ੍ਹਾਂ ਵਿੱਚੋਂ ਇੱਕ ਜ਼ਿਲ੍ਹਾ ਹੁਸ਼ਿਆਰਪੁਰ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਸਨ।
ਮ੍ਰਿਤਕ ਜਸਵਿੰਦਰ ਸਿੰਘ ਆਪਣੇ ਛੋਟੇ ਬੇਟੇ ਨਾਲ ਅਮਰੀਕਾ ਵਿੱਚ ਰਹਿੰਦੇ ਸੀ।ਉਨ੍ਹਾਂ ਦੀ ਮੌਤ ਮਗਰੋਂ ਪੂਰੀ ਪਿੰਡ ਵਿੱਚ ਸੋਗ ਦਾ ਮਾਹੌਲ ਹੈ।ਉਹ ਹੁਸ਼ਿਆਰਪੁਰ ਦੇ ਕੋਟਲਾ ਨੋਧ ਸਿੰਘ ਦੇ ਵਾਸੀ ਸੀ।ਪਰਿਵਾਰ ਨੇ ਆਪਣਾ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਪਿਤਾ ਅਤੇ ਮਾਤਾ ਉਨ੍ਹਾਂ ਦੇ ਛੋਟੇ ਭਰਾ ਗੁਰਵਿੰਦਰ ਸਿੰਘ ਕੋਲ ਲਗਭਗ ਅੱਠ ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਹੇ ਸਨ।ਉਨ੍ਹਾਂ ਦੱਸਿਆ ਕਿ ਜਸਵਿੰਦਰ ਸਿੰਘ ਦੀ ਉਮਰ ਕਰੀਬ 71 ਸਾਲ ਸੀ।
ਦੱਸ ਦੇਈਏ ਕਿ, ਅਮਰੀਕਾ ਵਿੱਚ ਹੋਈ ਇਸ ਅੰਨੇਵਾਹ ਫਾਇਰਿੰਗ ਵਿੱਚ ਚਾਰ ਸਿੱਖਾਂ ਸਣੇ ਅੱਠ ਲੋਕਾਂ ਦੀ ਮੌਤ ਹੋ ਗਈ ਜਿਨ੍ਹਾਂ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਸੀ। ਇਸ ਤੋਂ ਇਲਾਵਾ ਪੰਜ ਹੋਰ ਲੋਕ ਜ਼ਖਮੀ ਵੀ ਹੋਏ ਹਨ।
ਬੰਦੂਕਧਾਰੀ ਹਮਲਾਵਰ ਦਾ ਪਛਾਣ 19 ਸਾਲਾ ਬਰੈਂਡਨ ਸਕਾਟ ਹੋਲ ਵਜੋਂ ਹੋਈ ਹੈ, ਜਿਸ ਨੇ ਇੰਡੀਆਨਾਪੋਲਿਸ ਦੇ ਫੇਡੈਕਸ ਕੰਪਨੀ ਦੇ ਕੈਂਪਸ ਵਿੱਚ ਵੀਰਵਾਰ ਦੇਰ ਰਾਤ ਗੋਲੀਬਾਰੀ ਕੀਤੀ ਅਤੇ ਬਾਅਦ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਲਈ।ਡਿਲਵਰੀ ਸੇਵਾ ਦੇਣ ਵਾਲੀ ਕੰਪਨੀ ਦੇ ਇਸ ਕੈਂਪਸ ਵਿਚ ਕੰਮ ਕਰਨ ਵਾਲੇ 90 ਪ੍ਰਤੀਸ਼ਤ ਤੋਂ ਵੱਧ ਕਰਮਚਾਰੀ ਭਾਰਤੀ ਮੂਲ ਦੇ ਅਮਰੀਕੀ ਨਾਗਰਿਕ ਦੱਸੇ ਜਾਂਦੇ ਹਨ, ਜਿਨ੍ਹਾਂ ਵਿਚ ਜ਼ਿਆਦਾਤਰ ਸਿੱਖ ਭਾਈਚਾਰੇ ਨਾਲ ਸਬੰਧਿਤ ਹਨ।
ਅਮਰੀਕੀ ਅਧਿਕਾਰੀਆਂ ਨੇ ਸ਼ੁਕਰਵਾਰ ਨੂੰ ਕਿਹਾ ਕਿ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਬੰਦੂਕਧਾਰੀ ਨੇ ਅਜਿਹਾ ਕਿਸ ਮੱਕਸਦ ਨਾਲ ਕੀਤਾ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋIphone ਲਈ ਕਲਿਕ ਕਰੋ