ਪੜਚੋਲ ਕਰੋ
Advertisement
ਗੁਰਦਾਸਪੁਰ ਦੇ ਸਿਵਲ ਹਸਪਤਾਲ 'ਚ ਬਜ਼ੁਰਗ ਮਰੀਜ਼ ਦੀ ਮੌਤ ,ਪਰਿਵਾਰਿਕ ਮੈਬਰਾਂ ਨੇ ਡਾਕਟਰਾਂ 'ਤੇ ਲਾਏ ਲਾਪਰਵਾਹੀ ਦੇ ਦੋਸ਼
ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਆਏ ਦਿਨ ਕੋਈ ਨਾ ਕੋਈ ਘਟਨਾ ਹੁਦੀ ਰਹਿੰਦੀ ਹੈ ਤੇ ਪ੍ਰਸਾਸ਼ਨ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ। ਹੁਣ ਵੀ ਇਕ ਅਜਿਹੀ ਘਟਨਾ ਸਾਹਮਣੇ ਆਈ ਹੈ ,ਜਿੱਥੇ ਕਿ ਇਕ ਬਜ਼ੁਰਗ ਪ੍ਰੇਮ ਲਾਲ ਸਿਵਲ ਹਸਪਤਾਲ਼ ਵਿੱਚ ਦਾਖਲ ਸਨ
ਗੁਰਦਾਸਪੁਰ : ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਆਏ ਦਿਨ ਕੋਈ ਨਾ ਕੋਈ ਘਟਨਾ ਹੁਦੀ ਰਹਿੰਦੀ ਹੈ ਤੇ ਪ੍ਰਸਾਸ਼ਨ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ। ਹੁਣ ਵੀ ਇਕ ਅਜਿਹੀ ਘਟਨਾ ਸਾਹਮਣੇ ਆਈ ਹੈ ,ਜਿੱਥੇ ਕਿ ਇਕ ਬਜ਼ੁਰਗ ਪ੍ਰੇਮ ਲਾਲ ਸਿਵਲ ਹਸਪਤਾਲ਼ ਵਿੱਚ ਦਾਖਲ ਸਨ ,ਜਿਹਨਾਂ ਦੇ ਪਰਿਵਾਰਕ ਮੈਬਰਾਂ ਨੇ ਦੋਸ਼ ਲਗਾਏ ਹਨ ਕਿ ਸਿਵਲ ਹਸਪਤਾਲ ਦੇ ਡਾਕਟਰਾਂ ਦੀ ਲਾਪ੍ਰਵਾਹੀ ਕਰਕੇ ਸਾਡੇ ਮਰੀਜ਼ ਦੀ ਮੌਤ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਰਿਸ਼ਤੇਦਾਰ ਰਿਸ਼ੂ ਨੇ ਦੱਸਿਆ ਕਿ ਉਨ੍ਹਾਂ ਦੇ ਦਾਦਾ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖ਼ਲ ਸਨ ,ਜਿਥੋਂ ਉਹਨਾਂ ਨੂੰ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਗਿਆ। ਉਹਨਾਂ ਨੂੰ ਸ਼ਾਹ ਲੈਣ ਵਿੱਚ ਦਿੱਕਤ ਹੋ ਰਹੀ ਸੀ ਪਰ ਸਿਵਲ ਹਸਪਤਾਲ ਗੁਰਦਾਸਪੁਰ ਦਾ ਸਟਾਫ਼ ਬਹੁਤ ਜ਼ਿਆਦਾ ਲਾਪ੍ਰਵਾਹ ਹੈ। ਉਨ੍ਹਾਂ ਵੱਲੋਂ ਮੇਰੇ ਦਾਦੇ ਨੂੰ ਆਕਸੀਜ਼ਨ ਸਿਲੰਡਰ ਨਹੀਂ ਦਿੱਤਾ ਗਿਆ।
ਉਹਨਾਂ ਨੇ ਦੱਸਿਆ ਕਿ ਐਂਬੂਲੈਂਸ ਕਰੀਬ ਡੇਢ ਘੰਟਾ ਖੜੀ ਰਹੀ ਪਰ ਸਿਵਲ ਹਸਪਤਾਲ ਦੇ ਸਟਾਫ਼ ਵੱਲੋਂ ਆਕਸੀਜਨ ਸਿਲੰਡਰ ਨਹੀਂ ਦਿੱਤਾ ਗਿਆ ਅਤੇ ਸਾਨੂੰ ਇਧਰ-ਉਧਰ ਦੌੜਾਦੇ ਦੇ ਰਹੇ, ਜਿਸ ਕਰਕੇ ਉਹਨਾਂ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਿਕ ਮੈਬਰਾਂ ਨੇ ਡਾਕਟਰਾਂ ਖਿਲਾਫ਼ ਕਾਰਵਾਈ ਮੰਗ ਕੀਤੀ ਹੈ। ਮ੍ਰਿਤਕ ਦੇ ਪਰਿਵਾਰਿਕ ਮੈਬਰਾਂ ਨੇ ਕਿਹਾ ਕਿ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਮਰੀਜ਼ਾਂ ਦੀ ਸਾਂਭ-ਸੰਭਾਲ ਸਹੀ ਤਰੀਕੇ ਨਾਲ ਨਹੀਂ ਕੀਤੀ ਜਾਂਦੀ।
ਉਨ੍ਹਾਂ ਨੇ ਕਿਹਾ ਕਿ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਪ੍ਰਸ਼ਾਸਨ ਨੂੰ ਧਿਆਨ ਦੇਣ ਦੀ ਲੋੜ ਹੈ ਤਾਂ ਜੋ ਲੋਕਾਂ ਦਾ ਇਲਾਜ ਸਹੀ ਤਰੀਕੇ ਨਾਲ ਹੋ ਸਕੇ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਜਿਨ੍ਹਾਂ ਡਾਕਟਰਾਂ ਦੀ ਲਾਪ੍ਰਵਾਹੀ ਕਰਕੇ ਮੇਰੇ ਦਾਦੇ ਦੀ ਮੌਤ ਹੋਈ ਹੈ, ਉਹਨਾਂ ਉੱਪਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਸੰਬਧੀ ਜਦੋਂ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਹਰਭਜਨ ਸਿੰਘ ਨਾਲ ਗੱਲ ਕੀਤੀ ਗਈ ਤੇ ਉਹਨਾਂ ਨੇ ਕਿਹਾ ਕਿ ਮੈਨੂੰ ਇਸ ਬਾਰੇ ਹਲ਼ੇ ਕੁਝ ਪਤਾ ਨਹੀਂ ਹੈ। ਦੂਜੇ ਪਾਸੇ ਐਸਐਮਓ ਸਿਵਲ ਹਸਪਤਾਲ ਪਹਿਲਾਂ ਹੀ ਕੁਝ ਬੋਲਣ ਤੋਂ ਸਾਫ਼ ਮਨ੍ਹਾ ਕਰ ਚੁੱਕੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਦੇਸ਼
ਪੰਜਾਬ
ਪੰਜਾਬ
Advertisement