ਪੜਚੋਲ ਕਰੋ
Advertisement
ਕਿਸਾਨ ਧਰਨੇ ਦੌਰਾਨ ਹੋਈ ਸੀ ਬਜ਼ੁਰਗ ਤੇਜ਼ ਕੌਰ ਦੀ ਮੌਤ, 20 ਦਿਨ ਬਾਅਦ ਸਸਕਾਰ
ਦੱਸ ਦਈਏ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਦਿੱਤੇ ਧਰਨੇ ਦੌਰਾਨ ਇੱਕ ਬਜ਼ੂਰਗ ਔਰਤ ਤੇਜ਼ ਕੌਰ ਦੀ ਮੌਤ ਹੌ ਗਈ ਸੀ, ਜਿਸ ਦੇ ਲਈ ਕਿਸਾਨਾਂ ਵਲੋਂ ਪ੍ਰਸਾਸ਼ਨ ਤੋਂ ਕੁਝ ਮੰਗਾਂ ਕੀਤੀ ਗਈਆਂ। ਪ੍ਰਸਾਸ਼ਨ ਨੇ ਇਹ ਮੰਗਾਂ ਬਜ਼ੂਰਗ ਦੀ ਮੌਤ ਤੋਂ 20 ਦਿਨ ਬਾਅਦ ਮੰਨੀਆਂ ਹਨ।
ਮਾਨਸਾ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ 9 ਅਕਤੂਬਰ ਨੂੰ ਬੁਢਲਾਡਾ ਦੇ ਰੇਲਵੇ ਸਟੇਸ਼ਨ ‘ਤੇ ਧਰਨੇ ਦੌਰਾਨ ਬਜ਼ੁਰਗ ਔਰਤ ਤੇਜ ਕੌਰ ਦੀ ਰੇਲਵੇ ਟ੍ਰੈਕ ‘ਤੇ ਮੌਤ ਹੋਈ ਸੀ। ਇਸ ਤੋਂ ਬਾਅਦ ਪਰਿਵਾਰ ਨੂੰ ਮੁਆਵਜ਼ਾ ਮੁਹੱਈਆ ਕਰਵਾਉਣ ਲਈ ਕਿਸਾਨ ਸੰਗਠਨ ਬੀਕੇਯੂ ਏਕਤਾ ਉਗਰਾਹਾ ਵੱਲੋਂ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਡੀਸੀ ਮਾਨਸਾ ਦੇ ਦਫਤਰ ਅਤੇ ਰਿਹਾਇਸ਼ ਦਾ ਘੇਰਾਓ ਵੀ ਕੀਤਾ। ਇਸ ਬਾਰੇ ਐਤਵਾਰ ਨੂੰ ਸਰਕਾਰ ਅਤੇ ਕਿਸਾਨਾਂ ਦਰਮਿਆਨ ਸਮਝੌਤਾ ਹੋਇਆ ਤੇ ਕਿਸਾਨਾਂ ਨੇ ਘੇਰਾਬੰਦੀ ਖ਼ਤਮ ਕੀਤੀ। ਹਾਲਾਂਕਿ, ਉਨ੍ਹਾਂ ਦਾ ਖੇਤੀਬਾੜੀ ਕਾਨੂੰਨਾਂ ਵਿਰੁੱਧ ਵਿਰੋਧ ਜਾਰੀ ਰਹੇਗਾ।
ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਬੀਤੀ ਰਾਤ ਕਿਸਾਨਾਂ ਦੀ ਐਸਐਸਪੀ ਮਾਨਸਾ ਨਾਲ ਇੱਕ ਖਾਸ ਮੀਟਿੰਗ ਹੋਈ, ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ, ਇੰਦਰਜੀਤ ਸਿੰਘ ਝੱਬਰ, ਮਹਿੰਦਰ ਸਿੰਘ ਰੋਮਾਣਾ, ਤੇਜ ਕੌਰ ਦੇ ਪੁੱਤਰ ਬਾਬੂ ਸਿੰਘ ਅਤੇ ਮਿੱਤੂ ਸਿੰਘ ਸ਼ਾਮਲ ਸੀ। ਡੀਐਸਪੀ ਗੁਰਮੀਤ ਸਿੰਘ ਪੁਲਿਸ ਵਲੋਂ ਸ਼ਾਮਲ ਹੋਏ। ਜਿਸ ਵਿਚ ਇਹ ਫੈਸਲਾ ਲਿਆ ਗਿਆ ਕਿ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ, ਜਿਸ ਚੋਂ 5 ਲੱਖ ਰੁਪਏ ਉਨ੍ਹਾਂ ਦੇ ਭੋਗ 'ਤੇ ਚੈੱਕ ਰਾਹੀਂ ਦਿੱਤਾ ਜਾਏਗਾ, ਜਦੋਂ ਕਿ ਪੰਜ ਲੱਖ ਨਕਦ। ਪ੍ਰਸਾਸ਼ਨ ਵਲੋਂ ਮੰਗਾਂ ਮੰਨੇ ਜਾਣ ਮੰਗਰੋਂ ਕਿਸਾਨਾਂ ਨੇ ਇਸ ਸਬੰਧੀ ਧਰਨਾ ਖ਼ਤਮ ਕੀਤਾ।
ਕਿਸਾਨ ਆਗੂ ਨੇ ਦੱਸਿਆ ਕਿ ਸਮਝੌਤੇ ਤਹਿਤ ਮਾਨਸਾ ਦੇ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ ਨੇ ਕਿਸਾਨ ਧਰਨੇ ’ਤੇ ਆ ਕੇ ਨਕਦੀ ਮਾਂ ਦੇ ਪੁੱਤਰ ਮਿੱਠੂ ਸਿੰਘ ਨੂੰ ਤਿੰਨ ਲੱਖ ਰੁਪਏ ਅਤੇ ਦੋ ਲੱਖ ਰੁਪਏ ਦਾ ਚੈੱਕ ਸੌਂਪਿਆ। ਬਾਕੀ ਰਕਮ ਪਰਿਵਾਰ ਨੂੰ ਆਨੰਦ 'ਤੇ ਦਿੱਤੀ ਜਾਵੇਗੀ। ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰਕ ਕਰਜ਼ੇ ਮੁਆਫ਼ ਕਰਨ ਦੀ ਸਿਫਾਰਸ਼ ਵੀ ਕੀਤੀ ਗਈ ਹੈ।
ਲੌਰੈਂਸ ਬਿਸ਼ਨੋਈ ਗੈਂਗ ਦੇ ਦੋ ਗੈਂਗਸਟਰ ਪੁਲਿਸ ਨਾਲ ਝੜਪ ਮਗਰੋਂ ਅਸਲੇ ਸਮੇਤ ਗ੍ਰਿਫ਼ਤਾਰ, ਦੋ ਹੋਰ ਫਰਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement