Mansa News  : ਮਾਨਸਾ ਜ਼ਿਲ੍ਹੇ ਦੇ ਪਿੰਡ ਜੋੜਕੀਆਂ 'ਚ ਲਾਪਤਾ ਹੋਈ 90 ਸਾਲਾ ਮਹਿਲਾ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਤੋਂ ਬਾਅਦ ਪੇਟੀ ਵਿਚ ਲਾਸ਼ ਨੂੰ ਬੰਦ ਕਰ ਦਿੱਤਾ ਗਿਆ।  ਪੁਲਿਸ ਵੱਲੋਂ ਪਿਛਲੇ ਚਾਰ ਦਿਨਾਂ ਤੋਂ ਲਾਪਤਾ ਬਜ਼ੁਰਗ ਔਰਤ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ ਪਰ ਉਸਦੇ ਬਾਰੇ ਕੁਝ ਵੀ ਪਤਾ ਨਹੀਂ ਚੱਲ ਰਿਹਾ ਸੀ। ਪੁਲਿਸ ਨੂੰ ਸ਼ੱਕ ਹੈ ਕਿ ਇਹ ਕਤਲ ਲੁੱਟਖੋਹ ਦਾ ਮਾਮਲਾ ਹੈ। 

Continues below advertisement

ਮ੍ਰਿਤਕ ਦੀ ਪਛਾਣ ਸੁਖਦੇਵ ਕੌਰ ਪਤਨੀ ਭਜਨ ਸਿੰਘ ਵਾਸੀ ਜੌੜਕੀਆਂ ਵਜੋਂ ਹੋਈ ਹੈ। ਪਰਿਵਾਰਿਕ ਮੈਂਬਰਾਂ ਦੇ ਦੱਸਣ ਅਨੁਸਾਰ ਸੁਖਦੇਵ ਕੌਰ ਸਵੇਰੇ ਆਪਣੇ ਘਰੋਂ ਗੁਰਦੁਆਰਾ ਸਾਹਿਬ ਜੌੜਕੀਆਂ ਵਿਖੇ ਮੱਥਾ ਟੇਕਣ ਗਈ ਪਰ ਵਾਪਿਸ ਨਹੀਂ ਆਈ। ਇਸ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਉਸਦੀ ਪੂਰੀ ਭਾਲ ਸ਼ੁਰੂ ਕਰ ਦਿੱਤੀ।

Continues below advertisement

ਪਰਿਵਾਰ ਅਤੇ ਪਿੰਡ ਵਾਸੀਆਂ ਨੇ ਜਦੋਂ ਉਸ ਦੀ ਭਾਲ ਸ਼ੁਰੂ ਕੀਤੀ ਤਾਂ ਕੁਝ ਕੈਮਰਿਆਂ 'ਚ ਉਨ੍ਹਾਂ ਨੇ ਬਜ਼ੁਰਗ ਮਹਿਲਾ ਨੂੰ ਨੇੜਲੀ ਸੜਕ ਤੋਂ ਆਪਣੇ ਘਰ ਵਾਪਸ ਆਉਂਦੇ ਦੇਖਿਆ ਪਰ ਉਹ ਆਪਣੇ ਘਰ ਨਹੀਂ ਪਹੁੰਚੀ। ਇਸ ਸ਼ੱਕ ਦੇ ਆਧਾਰ ‘ਤੇ ਪੁਲਿਸ ਨੇ ਰਸਤੇ ਵਿੱਚ ਕਈ ਸ਼ੱਕੀ ਘਰਾਂ ਦੀ ਤਲਾਸ਼ੀ ਵੀ ਲਈ ਗਈ। ਜਦ ਪੁਲਿਸ ਇੱਕ ਘਰ ਦੀ ਤਲਾਸ਼ੀ ਲੈ ਰਹੀ ਸੀ ਤਾਂ ਪੇਟੀ ਵਿੱਚੋਂ ਸੁਖਦੇਵ ਕੌਰ ਦੀ ਲਾਸ਼ ਮਿਲੀ ਹੈ। 

ਇੰਨੇ ਲੰਬੇ ਸਮੇਂ ਤੋਂ ਬੰਦ ਰਹਿਣ ਕਾਰਨ ਲਾਸ਼ ਬੁਰੀ ਤਰ੍ਹਾਂ ਸੜੀ ਅਤੇ ਵਿਗੜੀ ਹੋਈ ਹਾਲਤ ਵਿੱਚ ਸੀ। ਪੁਲਿਸ ਦੀ ਮੁੱਢਲੀ ਜਾਂਚ ਦੇ ਅਨੁਸਾਰ ਇਹ ਕਤਲ ਲੁੱਟ-ਖੋਹ ਲਈ ਕੀਤਾ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਖਦੇਵ ਕੌਰ ਜਦੋਂ ਘਰੋਂ ਨਿਕਲੀ ਤਾਂ ਉਸ ਦੇ ਕੰਨਾਂ ਅਤੇ ਹੱਥਾਂ ਵਿੱਚ ਕੀਮਤੀ ਸੋਨੇ ਦੇ ਗਹਿਣੇ ਪਾਏ ਹੋਏ ਸਨ, ਪਰ ਜਦੋਂ ਉਸਦੀ ਲਾਸ਼ ਮਿਲੀ ਤਾਂ ਇਹ ਗਾਇਬ ਸਨ।

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿੰਡ ‘ਚ ਅਜਿਹੀ ਵਾਰਦਾਤ ਦਾ ਹੋਣਾ ਬਹੁਤ ਗੰਭੀਰ ਹੈ।  ਪਿੰਡ ਵਾਸੀਆਂ ਅਤੇ ਸਥਾਨਕ ਸਮਾਜਿਕ ਸੰਗਠਨਾਂ ਨੇ ਇਸ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਪੁਲਿਸ ਕੋਲੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਦੀ ਜਲਦ ਭਾਲ ਕਰਕੇ ਉਨ੍ਹਾਂ ‘ਤੇ ਸਖ਼ਤ ਸਖਤ ਕਾਰਵਾਈ ਕੀਤੀ ਜਾਵੇ।