Punjab Election 2022 Date: ਕੋਰੋਨਾ ਦੇ ਖਤਰੇ ਦੇ ਵਿਚਕਾਰ ਚੋਣ ਕਮਿਸ਼ਨ ਨੇ ਅੱਜ ਪੰਜਾਬ ਵਿਧਾਨ ਸਭਾ ਚੋਣਾਂ 2022 ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਨੇ ਪੂਰਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਚੋਣਾਂ 14 ਫਰਵਰੀ 2022 ਨੂੰ ਇਕ ਪੜਾਅ 'ਚ ਹੋਣਗੀਆਂ।
ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ
ਤੁਹਾਨੂੰ ਦੱਸ ਦੇਈਏ ਕਿ ਅੱਜ ਚੋਣ ਕਮਿਸ਼ਨ ਨੇ ਯੂਪੀ, ਉਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸਾਰੇ ਰਾਜਾਂ ਵਿੱਚ ਸੱਤ ਪੜਾਵਾਂ ਵਿੱਚ ਚੋਣਾਂ ਹੋਣਗੀਆਂ। ਪੰਜਾਬ, ਗੋਆ ਅਤੇ ਉਤਰਾਖੰਡ ਵਿਚ 14 ਫਰਵਰੀ ਨੂੰ ਇਕੋ ਪੜਾਅ 'ਚ ਵੋਟਾਂ ਪੈਣਗੀਆਂ।
ਦੂਜੇ ਪਾਸੇ, ਯੂਪੀ 'ਚ 10 ਫਰਵਰੀ, 14 ਫਰਵਰੀ, 20 ਫਰਵਰੀ, 23 ਫਰਵਰੀ, 27 ਫਰਵਰੀ, 3 ਮਾਰਚ ਅਤੇ 7 ਮਾਰਚ ਨੂੰ ਸੱਤ ਪੜਾਅ ਹੋਣਗੇ। ਮਨੀਪੁਰ 'ਚ 27 ਫਰਵਰੀ ਅਤੇ 3 ਮਾਰਚ ਨੂੰ ਚੋਣਾਂ ਹੋਣੀਆਂ ਹਨ।ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਕਾਰਜਕਾਲ ਇਸ ਸਾਲ ਫਰਵਰੀ 2022 ਨੂੰ ਖਤਮ ਹੋ ਰਿਹਾ ਹੈ।
ਪੰਜਾਬ 'ਚ ਸਰਕਾਰ ਬਣਾਉਣ ਲਈ 59 ਸੀਟਾਂ ਦਾ ਅੰਕੜਾ ਹਾਸਲ ਕਰਨਾ ਹੋਵੇਗਾ।
ਦੱਸ ਦਈਏ ਕਿ 117 ਵਿਧਾਨ ਸਭਾ ਸੀਟਾਂ ਵਾਲੇ ਪੰਜਾਬ 'ਚ 2017 ਦੀਆਂ ਚੋਣਾਂ 'ਚ ਕਾਂਗਰਸ ਨੇ 77 ਸੀਟਾਂ 'ਤੇ ਜਿੱਤ ਦਰਜ ਕੀਤੀ ਸੀ ਅਤੇ 10 ਸਾਲਾਂ ਬਾਅਦ ਸੱਤਾ 'ਤੇ ਕਾਬਜ਼ ਹੋਇਆ ਸੀ। ਦੂਜੇ ਪਾਸੇ ਅਕਾਲੀ-ਭਾਜਪਾ ਗਠਜੋੜ ਸਿਰਫ਼ 18 ਸੀਟਾਂ ਹੀ ਜਿੱਤ ਸਕਿਆ। ਇਸ ਚੋਣ ਵਿਚ ਆਮ ਆਦਮੀ ਪਾਰਟੀ ਨੂੰ 20 ਸੀਟਾਂ ਮਿਲੀਆਂ ਸਨ ਅਤੇ ਇਸ ਨਾਲ 'ਆਪ' ਪਾਰਟੀ ਸੂਬੇ ਵਿਚ ਮੁੱਖ ਵਿਰੋਧੀ ਪਾਰਟੀ ਬਣ ਕੇ ਉਭਰੀ ਹੈ। ਜ਼ਿਕਰਯੋਗ ਹੈ ਕਿ ਪੰਜਾਬ 'ਚ ਸਰਕਾਰ ਬਣਾਉਣ ਲਈ ਕਿਸੇ ਵੀ ਪਾਰਟੀ ਜਾਂ ਪਾਰਟੀ ਜਾਂ ਗਠਜੋੜ ਨੂੰ 59 ਸੀਟਾਂ ਦਾ ਅੰਕੜਾ ਹਾਸਲ ਕਰਨਾ ਹੋਵੇਗਾ।