(Source: ECI/ABP News/ABP Majha)
Election 2022 Dates Schedule: ਸਿਆਸੀ ਪਾਰਟੀਆਂ ਨੂੰ ਚੋਣ ਕਮਿਸ਼ਨ ਦਾ ਵੱਡਾ ਝਟਕਾ
ਇਸ ਦੌਰਾਨ ਚੋਣ ਕਮਿਸ਼ਨ ਨੇ ਕੋਰੋਨਾ ਦੇ ਮੱਦੇਨਜ਼ਰ ਐਲਾਨ ਕੀਤਾ ਹੈ ਕਿ 15 ਜਨਵਰੀ ਤੱਕ ਕੋਈ ਵੀ ਸਿਆਸੀ ਰੋਡ ਸ਼ੋਅ, ਰੈਲੀ ਜਾਂ ਪ੍ਰੋਗਰਾਮ ਨਹੀਂ ਹੋਣਾ ਚਾਹੀਦਾ।
Assembly Election 2022: ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼, ਪੰਜਾਬ, ਉਤਰਾਖੰਡ, ਗੋਆ ਅਤੇ ਮਨੀਪੁਰ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਇਸ ਦੇ ਨਾਲ ਹੀ ਇਨ੍ਹਾਂ ਰਾਜਾਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਕੋਰੋਨਾ ਅਤੇ ਓਮੀਕ੍ਰੋਨ ਵੇਰੀਐਂਟ ਦੇ ਖ਼ਤਰੇ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਰਾਜਾਂ ਦੇ ਸਿਹਤ ਸਕੱਤਰ, ਗ੍ਰਹਿ ਸਕੱਤਰ, ਮਾਹਿਰਾਂ, ਸਿਹਤ ਸਕੱਤਰਾਂ ਨਾਲ ਮੀਟਿੰਗ ਕੀਤੀ ਹੈ। ਜ਼ਮੀਨੀ ਸਥਿਤੀ ਅਤੇ ਮੀਟਿੰਗਾਂ ਵਿੱਚ ਮਿਲੇ ਸੁਝਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਚੋਣ ਕਮਿਸ਼ਨ ਨੇ ਸਾਰੀਆਂ ਸਾਵਧਾਨੀਆਂ ਦੇ ਵਿਚਕਾਰ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਕੋਰੋਨਾ ਦਰਮਿਆਨ ਚੋਣਾਂ ਕਰਵਾਉਣਾ ਸਾਡਾ ਫਰਜ਼ ਹੈ। ਕੋਰੋਨਾ ਦੌਰ ਵਿੱਚ ਚੋਣਾਂ ਕਰਵਾਉਣਾ ਚੁਣੌਤੀਪੂਰਨ ਹੈ। ਪੰਜ ਰਾਜਾਂ ਦੀਆਂ 690 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਹੋਵੇਗੀ।ਅਸੀਂ ਚੋਣਾਂ 'ਤੇ ਸਾਰੀਆਂ ਪਾਰਟੀਆਂ ਤੋਂ ਰਾਏ ਲਈ ਹੈ। 15 ਜਨਵਰੀ ਤੱਕ ਕੋਈ ਵੀ ਰੋਡ ਸ਼ੋਅ, ਪੈਦਲ ਯਾਤਰਾ, ਸਾਈਕਲ ਜਾਂ ਬਾਈਕ ਰੈਲੀਆਂ ਅਤੇ ਜਲੂਸ ਦੀ ਇਜਾਜ਼ਤ ਨਹੀਂ ਹੋਵੇਗੀ। ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਬਾਅਦ ਵਿੱਚ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :