ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਚੋਣਾਂ 24 ਦਸੰਬਰ ਨੂੰ ਕਰਵਾਈਆਂ ਜਾਣਗੀਆਂ ਜਦਕਿ ਵੋਟਾਂ ਦੀ ਗਿਣਤੀ 27 ਦਸੰਬਰ ਨੂੰ ਹੋਵੇਗੀ। ਇਹ ਪ੍ਰਗਟਾਵਾ ਚੋਣ ਕਮਿਸ਼ਨਰ ਐਸਕੇ ਸ੍ਰੀਵਾਸਤਵ ਨੇ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਸੋਮਵਾਰ ਤੋਂ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਉਨ੍ਹਾਂ ਦੱਸਿਆ ਕਿ 27 ਨਵੰਬਰ ਤੋਂ ਉਮੀਦਵਾਰ ਆਪਣੇ ਕਾਗਜ਼ ਦਾਖਲ ਕਰ ਸਕਣਗੇ। ਨਾਮਜ਼ਦਗੀਆਂ ਦਾਖਲ ਕਰਵਾਉਣ ਦੀ ਆਖਰੀ ਤਾਰੀਕ 4 ਦਸੰਬਰ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ 6 ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਤੇ 9 ਨੂੰ ਉਮੀਦਵਾਰ ਕਾਗਜ਼ ਵਾਪਸ ਲੈ ਸਕਣਗੇ।
ਉਨ੍ਹਾਂ ਦੱਸਿਆ ਕਿ 27 ਨਵੰਬਰ ਤੋਂ 4 ਦਸੰਬਰ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ। ਛੁੱਟੀ ਵਾਲੇ ਦਿਨ ਪ੍ਰਕਿਰਿਆ ਬੰਦ ਰਹੇਗੀ। ਇਸ ਵਾਰ ਉਮੀਦਵਾਰ ਆਨਲਾਈਨ ਵੀ ਨਾਮਜ਼ਦਗੀ ਭਰ ਸਕਦੇ ਹਨ, ਪਰ ਉਸ ਦੀ ਡਿਜੀਟਲ ਕਾਪੀ ਜਮ੍ਹਾਂ ਕਰਾਉਣੀ ਪਵੇਗੀ। ਖਾਸ ਗੱਲ ਇਹ ਹੈ ਕਿ ਚੋਣ ਨੂੰ ਲੈ ਕੇ ਭਲਕੇ ਹਾਈ ਕੋਰਟ ਵਿੱਚ ਸੁਣਵਾਈ ਹੈ। ਚੋਣ ਕਮਿਸ਼ਨਰ ਨੇ ਕਿਹਾ ਕਿ ਅਸੀਂ ਆਪਣਾ ਪੱਖ ਪੇਸ਼ ਕਰ ਰਹੇ ਹਾਂ। ਉਥੋਂ ਜੋ ਵੀ ਹੁਕਮ ਆਵੇਗਾ, ਉਸ ਨੂੰ ਲਾਗੂ ਕੀਤਾ ਜਾਵੇਗਾ।
ਨਾਮਜ਼ਦਗੀਆਂ ਦੀ ਪੜਤਾਲ 6 ਦਸੰਬਰ ਨੂੰ ਹੋਵੇਗੀ। ਫਿਰ 9 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਵੋਟਾਂ 24 ਦਸੰਬਰ ਨੂੰ ਸਵੇਰੇ 7:30 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ। ਚੰਡੀਗੜ੍ਹ 'ਚ ਪਹਿਲੀ ਵਾਰ 35 ਵਾਰਡਾਂ 'ਤੇ ਚੋਣਾਂ ਹੋਣਗੀਆਂ। ਪਹਿਲਾਂ 26 ਵਾਰਡ ਸਨ। ਇਸ ਦੇ ਲਈ 6 ਲੱਖ 30 ਹਜ਼ਾਰ ਵੋਟਰ ਆਪਣੇ ਲਈ ਕੌਂਸਲਰ ਚੁਣਨਗੇ। ਇਨ੍ਹਾਂ ਵਿੱਚੋਂ ਕਰੀਬ 3.5 ਲੱਖ ਪੁਰਸ਼ ਅਤੇ 2.99 ਲੱਖ ਮਹਿਲਾ ਵੋਟਰ ਹਨ। ਇਸ ਵਿੱਚ 17 ਤੀਜੇ ਲਿੰਗ ਦੇ ਵੋਟਰ ਵੀ ਹਨ।
ਇਹ ਵੀ ਪੜ੍ਹੋ: ਆਖਰ ਕੋਰੋਨਾ ਦੇ ਕਹਿਰ ਨੂੰ ਲੱਗਣ ਲੱਗੀ ਬ੍ਰੇਕ, 538 ਦਿਨਾਂ ਬਾਅਦ ਸਭ ਤੋਂ ਘੱਟ ਕੇਸ
ਸਿੱਖਾਂ ਖਿਲਾਫ ਬੋਲ ਕੇ ਕਸੂਤੀ ਘਿਰੀ ਕੰਗਣਾ, ਕਾਰਵਾਈ ਕਰਾਉਣ ਲਈ ਮੁੰਬਈ ਪਹੁੰਚਿਆ ਵਫਦ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904