ਪੜਚੋਲ ਕਰੋ

Election Commission Chief: ਫਰਵਰੀ 'ਚ ਹੋਣਗੀਆਂ ਪੰਜਾਬ ਵਿਧਾਨ ਸਭਾ ਚੋਣਾਂ, ਚੋਣ ਕਮਿਸ਼ਨ ਵੱਲੋਂ ਪੂਰੀ ਸਖਤੀ

Punjab Election: ਕਮਿਸ਼ਨ ਨੇ ਕਿਹਾ ਕਿ ਫਰਵਰੀ 2022 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅਧਿਕਾਰੀ ਨਿਰਪੱਖਤਾ ਨਾਲ ਕੰਮ ਕਰਨ। ਸ਼ਰਾਬ, ਪੈਸੇ ਤੇ ਨਸ਼ੇ ਆਦਿ ਦੀ ਵੰਡ ਸਬੰਧੀ ਕਮਿਸ਼ਨ ਵਿਸ਼ੇਸ਼ ਸਖ਼ਤੀ ਰੱਖੇਗਾ।

ਚੰਡੀਗੜ੍ਹ: ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਤਿਆਰੀ ਖਿੱਚ ਦਿੱਤੀ ਹੈ। ਚੋਣ ਕਮਿਸ਼ਨ ਨੇ ਸਪਸ਼ਟ ਕੀਤਾ ਹੈ ਕਿ ਚੋਣਾਂ ਫਰਵਰੀ 2022 ਵਿੱਚ ਹੀ ਹੋਣਗੀਆਂ ਤੇ ਇਸ ਲਈ ਅਧਿਕਾਰੀ ਨਿਰਪੱਖਤਾ ਨਾਲ ਕੰਮ ਕਰਨ। ਇਸ ਤੋਂ ਤੈਅ ਹੈ ਕਿ ਜਨਵਰੀ ਦੇ ਸ਼ੁਰੂ ਵਿੱਚ ਚੋਣ ਜ਼ਾਬਤਾ ਲੱਗ ਸਕਦਾ ਹੈ।

ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰ ਦੀ ਅਗਵਾਈ ਵਾਲੇ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਉਹ ਨਿਰਪੱਖਤਾ ਨਾਲ ਕੰਮ ਕਰਨ ਨਹੀਂ ਤਾਂ ਕਾਰਵਾਈ ਕੀਤੀ ਜਾਵੇਗੀ। ਦਰਅਸਲ ਵੱਡੀਆਂ ਸਿਆਸੀ ਪਾਰਟੀਆਂ ਨੇ ਸ਼ਿਕਾਇਤ ਕੀਤੀ ਸੀ ਕਿ ਸਰਕਾਰ ਵੱਲੋਂ ਚੋਣਾਂ 'ਚ ਆਪਣੇ ਲਈ ਕੰਮ ਕਰਨ ਵਾਲੇ ਅਧਿਕਾਰੀ ਨਿਯੁਕਤ ਕੀਤੇ ਜਾ ਰਹੇ ਹਨ, ਜਿਸ 'ਤੇ ਚੋਣ ਕਮਿਸ਼ਨ ਨੇ ਸਖਤ ਰੁਖ ਅਖਤਿਆਰ ਕੀਤਾ ਹੈ।

ਕਮਿਸ਼ਨ ਨੇ ਕਿਹਾ ਕਿ ਫਰਵਰੀ 2022 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅਧਿਕਾਰੀ ਨਿਰਪੱਖਤਾ ਨਾਲ ਕੰਮ ਕਰਨ। ਸ਼ਰਾਬ, ਪੈਸੇ ਤੇ ਨਸ਼ੇ ਆਦਿ ਦੀ ਵੰਡ ਸਬੰਧੀ ਕਮਿਸ਼ਨ ਵਿਸ਼ੇਸ਼ ਸਖ਼ਤੀ ਰੱਖੇਗਾ। ਚੋਣ ਕਮਿਸ਼ਨਰ ਨੇ ਕਿਹਾ ਕਿ ਸਿਆਸੀ ਪਾਰਟੀਆਂ ਵੱਲੋਂ ਅਧਿਕਾਰੀਆਂ ਦੀਆਂ ਵਾਰ-ਵਾਰ ਬਦਲੀਆਂ ਤੇ ਚੋਣਾਂ ਵਿੱਚ ਪੈਸੇ, ਸ਼ਰਾਬ, ਨਸ਼ੇ ਵੰਡਣ ਦੀਆਂ ਸ਼ਿਕਾਇਤਾਂ ਕੀਤੀਆਂ ਗਈਆਂ ਹਨ।

ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰ ਨੇ ਕਿਹਾ ਕਿ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਸਥਾਨਕ ਪ੍ਰਸ਼ਾਸਨ ਦੇ ਪੱਖਪਾਤ ਰਵੱਈਏ ਤੇ ਵਿਧਾਨ ਚੋਣਾਂ ਵਿੱਚ ਸ਼ਰਾਬ, ਨਕਦੀ ਤੇ ਡਰੱਗਜ਼ ਦੀ ਦੁਰਵਰਤੋਂ ਦੇ ਮਾਮਲੇ ਉਭਾਰੇ ਹਨ। ਉਨ੍ਹਾਂ ਨੇ ਇਹ ਖੁਲਾਸਾ ਸਿਆਸੀ ਪਾਰਟੀਆਂ ਦੇ ਪ੍ਰਤੀਨਿਧਾਂ ਤੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਨ ਮਗਰੋਂ ਕੀਤਾ ਤੇ ਕਿਹਾ ਕਿ ਚੋਣ ਕਮਿਸ਼ਨ ਸੂਬੇ ਵਿੱਚ ਨਿਰਪੱਖ ਚੋਣਾਂ ਕਰਵਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਨੇ ਇਹ ਵੀ ਸ਼ਿਕਾਇਤ ਕੀਤੀ ਹੈ ਕਿ ਸਥਾਨਕ ਪ੍ਰਸ਼ਾਸਨ ਨਿਰਧਾਰਤ ਸਰਕਾਰੀ ਗਰਾਊਂਡਾਂ ਉੱਤੇ ਰੈਲੀਆਂ ਲਈ ਪ੍ਰਵਾਨਗੀ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਹੈ ਕਿ ਵੋਟਿੰਗ ਵੇਲੇ ਈਵੀਐਮ ਸਣੇ ਵੀਵੀਪੈਟ (ਵੋਟਰ ਵੈਰੀਫਿਏਬਲ ਪੇਪਰ ਆਡਿਟ ਟਰਾਇਲ) ਦੀ 100 ਫੀਸਦ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਮੌਜੂਦਾ ਮਿਆਦ 27 ਮਾਰਚ ਨੂੰ ਖਤਮ ਹੋਵੇਗੀ।

ਇਹ ਵੀ ਪੜ੍ਹੋ: Punjab Congress on Candidates: ਪੰਜਾਬ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਬਾਰੇ ਵੱਡਾ ਫੈਸਲਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget