Punjab News: ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ ਦੀ SSP ਡਾ. ਰਵਜੋਤ ਕੌਰ ਗਰੇਵਾਲ ਨੂੰ ਸਸਪੈਂਡ ਕਰ ਦਿੱਤਾ ਹੈ। ਇਹ ਕਾਰਵਾਈ ਤਰਨਤਾਰਨ ਜ਼ਿਮਨੀ ਚੋਣ ਤੋਂ ਸਿਰਫ਼ ਤਿੰਨ ਦਿਨ ਪਹਿਲਾਂ ਕੀਤੀ ਗਈ ਹੈ। ਕਮਿਸ਼ਨ ਨੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਹੁਕਮ ਦਿੱਤੇ ਸਨ।

Continues below advertisement

ਰਿਪੋਰਟਾਂ ਅਨੁਸਾਰ, ਅੰਮ੍ਰਿਤਸਰ ਦੇ ਸੀਪੀ ਗੁਰਪ੍ਰੀਤ ਸਿੰਘ ਭੁੱਲਰ (IPS) ਨੂੰ ਉਨ੍ਹਾਂ ਦੀ ਜਗ੍ਹਾ SSP ਤਰਨਤਾਰਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਤਰਨਤਾਰਨ ਉਪ ਚੋਣ ਲਈ ਵੋਟਿੰਗ 11 ਨਵੰਬਰ ਨੂੰ ਹੋਵੇਗੀ, ਜਿਸ ਦੇ ਨਤੀਜੇ 14 ਨਵੰਬਰ ਨੂੰ ਐਲਾਨੇ ਜਾਣਗੇ।

Continues below advertisement

ਦੱਸ ਦਈਏ ਕਿ 15 ਦਿਨ ਪਹਿਲਾਂ, ਸ਼੍ਰੋਮਣੀ ਅਕਾਲੀ ਦਲ (SHIROMANI AKALI DAL) ਨੇ ਸੂਬੇ ਦੇ ਮੁੱਖ ਚੋਣ ਅਧਿਕਾਰੀ (CEOਓ), ਸਿਬਿਨ ਸੀ ਕੋਲ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਡਾ. ਰਵਜੋਤ ਕੌਰ ਗਰੇਵਾਲ 'ਤੇ ਆਮ ਆਦਮੀ ਪਾਰਟੀ ਦੀ ਕਠਪੁਤਲੀ ਵਜੋਂ ਕੰਮ ਕਰਨ ਅਤੇ ਅਕਾਲੀ ਦਲ ਦੇ ਵਰਕਰਾਂ ਵਿਰੁੱਧ ਝੂਠੇ ਕੇਸ ਦਰਜ ਕਰਨ ਦਾ ਦੋਸ਼ ਲਗਾਇਆ ਗਿਆ ਸੀ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ SSP ਡਾ. ਰਵਜੋਤ ਕੌਰ ਗਰੇਵਾਲ ਅਤੇ ਦੋ DSP'S ਦੇ ਤਬਾਦਲੇ ਦੀ ਮੰਗ ਕੀਤੀ ਸੀ। ਮੰਨਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਇਨ੍ਹਾਂ ਸ਼ਿਕਾਇਤਾਂ ਦੇ ਮੱਦੇਨਜ਼ਰ ਕੀਤੀ ਗਈ ਹੈ।