Election Commission: ਭਾਰਤੀ ਚੋਣ ਕਮਿਸ਼ਨ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੰਗਲਵਾਰ ਨੂੰ ਪੰਜਾਬ ਦੇ 7 ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਅਤੇ ਤਿੰਨ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਡਾ: ਐਸ ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਆਈ.ਜੀ.ਪੀ. ਗੁਰਿੰਦਰ ਸਿੰਘ ਢਿੱਲੋਂ, ਆਈ.ਜੀ.ਪੀ ਜਸਕਰਨ ਸਿੰਘ ਅਤੇ ਆਈ.ਜੀ.ਪੀ. ਮੁਖਵਿੰਦਰ ਸਿੰਘ ਛੀਨਾ ਦੇ ਤਬਾਦਲੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਕਰ ਦਿੱਤਾ ਹੈ। ਜਦੋਂ ਕਿ ਅਰੁਣ ਪਾਲ ਸਿੰਘ ਨੂੰ ਆਈਜੀਪੀ ਜਲੰਧਰ ਰੇਂਜ, ਸ਼ਿਵੇ ਕੁਮਾਰ ਵਰਮਾ ਨੂੰ ਆਈ.ਜੀ.ਪੀ ਬਠਿੰਡਾ ਰੇਂਜ, ਰਾਕੇਸ਼ ਅਗਰਵਾਲ ਨੂੰ ਆਈ.ਜੀ.ਪੀ. ਪਟਿਆਲਾ ਰੇਂਜ ਅਤੇ ਪਰਦੀਪ ਕੁਮਾਰ ਯਾਦਵ ਨੂੰ ਆਈ.ਜੀ.ਪੀ. ਫਰੀਦਕੋਟ ਰੇਂਜ ਵਜੋਂ ਨਿਯੁਕਤ ਕੀਤਾ ਗਿਆ ਹੈ।
ਇਸੇ ਤਰਾਂ ਸੁਰਜੀਤ ਸਿੰਘ ਨੂੰ ਡੀ.ਆਈ.ਜੀ. ਵਿਜੀਲੈਂਸ ਬਿਊਰੋ ਅਤੇ ਕੁਲਜੀਤ ਸਿੰਘ ਨੂੰ ਏ.ਆਈ.ਜੀ. ਬਿਊਰੋ ਆਫ ਇਨਵੈਸਟੀਗੇਸ਼ਨ ਪੰਜਾਬ ਲਾਇਆ ਗਿਆ ਹੈ। ਜਦ ਕਿ ਜੁਗਰਾਜ ਸਿੰਘ ਨੂੰ ਸਹਾਇਕ ਕਮਾਂਡੈਂਟ 75ਵੀਂ ਬਟਾਲੀਅਨ ਪੀ.ਏ.ਪੀ.ਜਲੰਧਰ ਤਾਇਨਾਤ ਕੀਤਾ ਗਿਆ ਹੈ।ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਪੰਜਾਬ ਵਿੱਚ ਡੀਐਸਪੀ ਰੈਂਕ ਦੇ 19 ਅਧਿਕਾਰੀਆਂ ਦੇ ਤਬਾਦਲੇ ਵੀ ਕੀਤੇ ਹਨ।
ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੰਗਲਵਾਰ ਨੂੰ ਪੰਜਾਬ ਵਿੱਚ ਦੋ ਡਿਪਟੀ ਕਮਿਸ਼ਨਰਾਂ-ਕਮ-ਜਿ਼ਲ੍ਹਾ ਚੋਣ ਅਫਸਰਾਂ (ਡੀਈਓਜ਼) ਅਤੇ ਅੱਠ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਦੇ ਤਬਾਦਲੇ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਗਿਰੀਸ਼ ਦਿਆਲਨ ਨੂੰ ਡੀ.ਸੀ.-ਕਮ-ਡੀ.ਈ.ਓ ਫਿਰੋਜ਼ਪੁਰ ਨਿਯੁਕਤ ਕੀਤਾ ਹੈ, ਜਦਕਿ ਵਿਨੀਤ ਕੁਮਾਰ ਬਠਿੰਡਾ ਦੇ ਨਵੇਂ ਡੀ.ਸੀ.-ਕਮ-ਡੀ.ਈ.ਓ. ਹੋਣਗੇ।
ਇਸੇ ਤਰ੍ਹਾਂ ਚੋਣ ਕਮਿਸ਼ਨ ਨੇ ਹਰਜੀਤ ਸਿੰਘ ਨੂੰ ਐਸਐਸਪੀ ਐਸ.ਏ.ਐਸ ਨਗਰ, ਧਰੁਮਨ. ਐਚ ਨਿੰਬਲੇ ਨੂੰ ਐਸ.ਐਸ.ਪੀ ਹੁਇਸ਼ਆਰਪੁਰ, ਪਾਟਿਲ ਕੇਤਨ ਬਾਲੀਰਾਮ ਨੂੰ ਐਸਐਸਪੀ ਲੁਧਿਆਣਾ ਦਿਹਾਤੀ, ਦੀਪਕ ਹਿਲੋਰੀ ਨੂੰ ਐਸਐਸਪੀ ਅੰਮ੍ਰਿਤਸਰ ਦਿਹਾਤੀ, ਗੁਲਨੀਤ ਸਿੰਘ ਖੁਰਾਣਾ ਨੂੰ ਐਸਐਸਪੀ ਤਰਨਤਾਰਨ, ਅਮਨੀਤ ਕੌਂਡਲ ਨੂੰ ਐਸਐਸਪੀ ਬਠਿੰਡਾ, ਸੰਦੀਪ ਕੁਮਾਰ ਮਲਿਕ ਨੂੰ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਤੇ ਸਰਤਾਜ ਸਿੰਘ ਚਾਹਲ ਨੂੰ ਐਸਐਸਪੀ ਫਤਿਹਗੜ੍ਹ ਸਾਹਿਬ ਨਿਯੁਕਤ ਕੀਤਾ ਗਿਆ ਹੈ।