ਪੜਚੋਲ ਕਰੋ

Punjab News: ਚੋਣ ਕਮਿਸ਼ਨ ਵੱਲੋਂ ਪੰਜਾਬ 'ਚ ਸਾਰੇ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼

Election Commission: ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ, ਨਕਦੀ,  ਹਥਿਆਰ, ਅਤੇ ਹੋਰ ਗੈਰ ਕਾਨੂੰਨੀ ਵਸਤਾਂ ਦੀ ਆਮਦ ਨੂੰ ਰੋਕਣ ਲਈ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਦੇ ਨਾਲ-ਨਾਲ  ਉੱਡਣ ਦਸਤਿਆਂ ਤੇ ਆਬਕਾਰੀ ਟੀਮਾਂ ਦੇ ਗਠਨ ਸਮੇਤ...

Punjab's All Candidates's security : ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਉਣ ਲਈ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ-ਕਮ-ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਉੱਚ-ਪੱਧਰੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ 1 ਜੂਨ, 2024 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਜ਼ਿਲ੍ਹਾ ਪੱਧਰ 'ਤੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ

ਵੀਡੀਓ ਕਾਨਫਰੰਸਿੰਗ ਰਾਹੀਂ ਰੀਵਿਊ ਮੀਟਿੰਗ ਕਰਦਿਆਂ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੁਆਰਾ ਜਾਰੀ ਕੀਤੇ ਗਏ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ, ਨਕਦੀ,  ਹਥਿਆਰ, ਅਤੇ ਹੋਰ ਗੈਰ ਕਾਨੂੰਨੀ ਵਸਤਾਂ ਦੀ ਆਮਦ ਨੂੰ ਰੋਕਣ ਲਈ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਦੇ ਨਾਲ-ਨਾਲ  ਉੱਡਣ ਦਸਤਿਆਂ ਤੇ ਆਬਕਾਰੀ ਟੀਮਾਂ ਦੇ ਗਠਨ ਸਮੇਤ ਸਰਹੱਦੀ ਜਾਂਚ ਚੌਕੀਆਂ ਸਥਾਪਤ ਕਰਨ ‘ਤੇ ਜ਼ੋਰ ਦਿੱਤਾ।

ਪੋਲਿੰਗ ਸਟੇਸ਼ਨਾਂ 'ਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ

ਵੋਟਾਂ ਵਾਲੇ ਦਿਨ ਸੰਭਾਵੀ ਗਰਮੀ ਦੇ ਮੱਦੇਨਜ਼ਰ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਨਿਰਪੱਖ ਤੇ ਸ਼ਾਂਤਮਈ ਚੋਣ ਅਮਲ ਨੂੰ ਯਕੀਨੀ ਬਣਾਉਂਦਿਆਂ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਹਰ ਸੰਭਵ ਕਦਮ ਚੁੱਕੇ ਜਾਣ।

ਦਿਵਿਆਂਗ ਵੋਟਰਾਂ ਲਈ ਵਿਸ਼ੇਸ਼ ਸਹੂਲਤਾਂ ਦਾ ਪ੍ਰਬੰਧ ਕਰਨ

ਸਿਬਿਨ ਸੀ ਨੇ ਅਧਿਕਾਰੀਆਂ ਨੂੰ ਪੋਲਿੰਗ ਬੂਥਾਂ 'ਤੇ ਵੋਟਰਾਂ ਦੀ ਸਹੂਲਤ ਲਈ ਵੱਖ –ਵੱਖ ਸੁਵਿਧਾਵਾਂ ਜਿਵੇਂ ਕਿ ਵੋਟਰਾਂ ਨੂੰ ਆਕਰਸ਼ਿਤ ਕਰਨ ਲਈ ਗੁਲਾਬੀ ਤੇ ਹਰੇ ਰੰਗ ਦੇ ਪੋਲਿੰਗ ਬੂਥਾਂ ਦੇ ਨਾਲ-ਨਾਲ ਨੌਜਵਾਨਾਂ ਅਤੇ ਦਿਵਿਆਂਗ ਵਿਅਕਤੀਆਂ ਲਈ ਵੱਖਰੇ ਬੂਥ ਲਗਾਉਣ ਲਈ ਵੀ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਨੇ ਦਿਵਿਆਂਗ ਵੋਟਰਾਂ ਲਈ ਵਿਸ਼ੇਸ਼ ਸਹੂਲਤਾਂ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਸੂਬੇ ਭਰ ਦੇ ਹਰੇਕ ਪੋਲਿੰਗ ਸਟੇਸ਼ਨ 'ਤੇ ਘੱਟੋ-ਘੱਟ ਇੱਕ ਵ੍ਹੀਲਚੇਅਰ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਵੀ ਕਿਹਾ।

ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ

ਮੁੱਖ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਸਾਰੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਨੇ ਕੇਂਦਰੀ ਬਲਾਂ ਦੀ ਤਾਇਨਾਤੀ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਤੋਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਦੀ ਸਥਿਤੀ ਅਤੇ ਵੋਟਰ ਸਲਿੱਪਾਂ ਦੀ ਵੰਡ ਦੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਮੰਗੀ।

ਮੀਟਿੰਗ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਸਟਲ ਬੈਲਟਾਂ ਦੀ ਪ੍ਰਾਪਤੀ ਦੇ ਪ੍ਰਬੰਧਨ, ਸਟਰਾਂਗ ਰੂਮਾਂ ਵਿੱਚ ਸੁਰੱਖਿਆ ਪ੍ਰਬੰਧਾਂ ਅਤੇ ਸੀ.ਸੀ.ਟੀ.ਵੀ/ਵੀਡੀਓਗ੍ਰਾਫੀ ਸੈੱਟਅੱਪ ਲਈ ਢੁਕਵੇਂ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਨੇ ਗਿਣਤੀ ਕੇਂਦਰਾਂ ਵਿੱਚ ਹਰੇਕ ਟੇਬਲ 'ਤੇ ਮਾਈਕ੍ਰੋ-ਅਬਜ਼ਰਵਰ ਤਾਇਨਾਤ ਕਰਨ ਅਤੇ ਕਾਊਂਟਿੰਗ ਹਾਲਾਂ ਵਿੱਚ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ।

ਸਿਬਿਨ ਸੀ ਨੇ ਗਿਣਤੀ ਕੇਂਦਰਾਂ ਦੇ ਅੰਦਰ ਅਤੇ ਬਾਹਰ ਬੈਰੀਕੇਡਿੰਗ ਅਤੇ ਗਿਣਤੀ ਕੇਂਦਰਾਂ ਤੱਕ ਈ.ਵੀ.ਐਮ. ਮਸ਼ੀਨਾਂ ਲੈ ਕੇ ਜਾਣ ਵਾਲੇ ਰਸਤਿਆਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੀ.ਵੀ.ਪੀ.ਏ.ਟੀ. ਪੇਪਰ ਸਲਿੱਪਾਂ ਦੀ ਤਸਦੀਕ ਲਈ ਇਨ੍ਹਾਂ ਖੇਤਰਾਂ ਨੂੰ ਉਚਿਤ ਢੰਗ ਨਾਲ ਸੈਨੀਟਾਈਜ਼ ਕਰਨ ਵਾਸਤੇ ਲੋੜੀਂਦੇ ਕਦਮ ਚੁੱਕੇ ਜਾਣ। ਉਨ੍ਹਾਂ ਨੇ ਪੋਲਿੰਗ ਸਟੇਸ਼ਨਾਂ 'ਤੇ ਇੰਟਰਨੈਟ ਲਈ ਢੁਕਵੇਂ ਪ੍ਰਬੰਧ ਕਰਨ ਲਈ ਵੀ ਕਿਹਾ।

ਉਨ੍ਹਾਂ ਨੇ ਅਧਿਕਾਰੀਆਂ ਨੂੰ "ਐਨਕੋਰ" ਐਪ ‘ਤੇ ਵੋਟਰ ਟਰਨ-ਆਊਟ ਡੇਟਾ ਦਾਖਲ ਕਰਨ ਵਾਸਤੇ ਸੁਚਾਰੂ ਪ੍ਰਬੰਧ ਕਰਨ ਲਈ ਆਖਦਿਆਂ ਦਫਤਰ, ਮੁੱਖ ਚੋਣ ਅਫ਼ਸਰ ਨੂੰ ਵੈਬਸਾਈਟ ਰਾਹੀਂ ਸਮੇਂ ਸਿਰ ਰਿਪੋਰਟਾਂ ਭੇਜਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਪੋਲਿੰਗ ਡੇਟਾ ਨੂੰ ਢੁੱਕਵੇਂ ਢੰਗ ਨਾਲ ਇਕੱਠਾ ਕੀਤਾ ਜਾ ਸਕੇ।

ਇਸ ਮੌਕੇ ਕਾਨੂੰਨ ਤੇ ਵਿਵਸਥਾ ਬਾਰੇ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ ਅਰਪਿਤ ਸ਼ੁਕਲਾ ਨੇ ਵੀ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਦੇ ਨਾਲ-ਨਾਲ ਚੋਣਾਂ ਦੌਰਾਨ ਡਰਾਉਣ-ਧਮਕਾਉਣ ਅਤੇ ਭਰਮਾਉਣ ਦੀਆਂ ਕਾਰਵਾਈਆਂ ‘ਤੇ ਨੇੜਿਓਂ ਨਜ਼ਰ ਰੱਖਦਿਆਂ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ।

ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਫ਼ਸਰ ਹਰੀਸ਼ ਨਈਅਰ ਅਤੇ ਅਭਿਜੀਤ ਕਪਲਿਸ਼, ਜੁਆਇੰਟ ਮੁੱਖ ਚੋਣ ਅਫ਼ਸਰ ਸਕੱਤਰ ਸਿੰਘ ਬੱਲ ਅਤੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Embed widget