ਪੜਚੋਲ ਕਰੋ

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਦੌਰਾਨ ਨਕਦੀ ਦੀ ਢੋਆ- ਢੁਆਈ ਬਾਰੇ ਦਿਸ਼ਾ ਨਿਰਦੇਸ਼ ਜਾਰੀ

ਆਉਟ-ਸੋਰਸ ਏਜੰਸੀਆਂ/ਕੰਪਨੀਆਂ ਦੀਆਂ ਨਕਦੀ ਦੀ ਢੋਆ- ਢੁਆਈ ਕਰਨ ਵਾਲੀਆਂ ਗੱਡੀਆਂ ਕੋਲ ਢੋਆ- ਢੁਆਈ ਕੀਤੀ ਜਾ ਰਹੀ ਨਕਦੀ ਸਬੰਧੀ ਬੈਂਕ ਵੱਲੋਂ ਜਾਰੀ ਪੱਤਰ/ਦਸਤਾਵੇਜ਼ ਜ਼ਰੂਰ ਹੋਣ ਕਿ ਉਹ ਜੋ ਨਕਦੀ ਲੈ ਜਾ ਰਹੇ ਹਨ

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਰਹਿਣ ਦੌਰਾਨ ਨਕਦੀ ਦੀ ਢੋਆ- ਢੁਆਈ ਬਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਨਗਦੀ ਢੋਆ- ਢੁਆਈ ਬਾਰੇ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ ਅਨੁਸਾਰ ਬੈਂਕਾਂ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਉਨਾਂ ਦੀਆਂ ਆਉਟ-ਸੋਰਸ ਏਜੰਸੀਆਂ/ਕੰਪਨੀਆਂ ਦੀਆਂ ਨਕਦੀ ਦੀ ਢੋਆ- ਢੁਆਈ ਕਰਨ ਵਾਲੀਆਂ ਗੱਡੀਆਂ ਕਿਸੇ ਵੀ ਹਾਲਾਤ ਵਿੱਚ ਕਿਸੀ ਤੀਜੀ ਧਿਰ ਜਾਂ ਵਿਅਕਤੀ ਦੇ ਪੈਸੇ ਦੀ ਢੋਆ- ਢੁਆਈ ਨਾ ਕਰ ਰਹੀਆਂ ਹੋਣ।

ਆਉਟ-ਸੋਰਸ ਏਜੰਸੀਆਂ/ਕੰਪਨੀਆਂ ਦੀਆਂ ਨਕਦੀ ਦੀ ਢੋਆ- ਢੁਆਈ ਕਰਨ ਵਾਲੀਆਂ ਗੱਡੀਆਂ ਕੋਲ ਢੋਆ- ਢੁਆਈ ਕੀਤੀ ਜਾ ਰਹੀ ਨਕਦੀ ਸਬੰਧੀ ਬੈਂਕ ਵੱਲੋਂ ਜਾਰੀ ਪੱਤਰ/ਦਸਤਾਵੇਜ਼ ਜ਼ਰੂਰ ਹੋਣ ਕਿ ਉਹ ਜੋ ਨਕਦੀ ਲੈ ਜਾ ਰਹੇ ਹਨ ਉਸ ਨੂੰ ਕਿਸੇ ਏਟੀਐਮ ਵਿੱਚ ਪਾਉਣਾ ਹੈ ਜਾਂ ਕਿਸੇ ਹੋਰ ਬ੍ਰਾਂਚ ਵਿੱਚ ਦੇਣਾ ਹੈ ਜਾਂ ਫਿਰ ਕਿਸੇ ਬੈਂਕ ਦੀ ਕਰੰਸੀ ਚੈਸਟ ਵਿੱਚ ਜ਼ਮਾ ਕਰਵਾਉਣਾ ਹੈ।

ਉਨਾਂ ਕਿਹਾ ਕਿ ਆਉਟ-ਸੋਰਸ ਏਜੰਸੀਆਂ/ਕੰਪਨੀਆਂ ਦੀਆਂ ਨਕਦੀ ਦੀ ਢੋਆ- ਢੁਆਈ ਕਰਨ ਵਾਲੀਆਂ ਗੱਡੀਆਂ ਉੱਤੇ ਤਾਇਨਾਤ ਮੁਲਾਜ਼ਮਾਂ ਕੋਲ ਉਨਾਂ ਦੀ ਕੰਪਨੀ/ਏਜੰਸੀ ਵੱਲੋਂ ਜ਼ਾਰੀ ਪਹਿਚਾਣ ਪੱਤਰ ਜ਼ਰੂਰ ਹੋਵੇ। ਉਕਤ ਨਿਯਮਾਂ ਦੀ ਪਾਲਣਾ ਇਸ ਲਈ ਕਰਨਾ ਜ਼ਰੂਰੀ ਹੈ ਕਿਉਂਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਨਾਮਜ਼ਦ ਅਧਿਕਾਰੀ (ਜ਼ਿਲ੍ਹਾ ਚੋਣ ਜਾਂ ਕੋਈ ਵੀ ਹੋਰ ਨਾਮਜ਼ਦ ਅਧਿਕਾਰੀ) ਜੇਕਰ ਕਿਤੇ ਨਕਦੀ ਦੀ ਢੋਆ- ਢੁਆਈ ਕਰ ਰਹੀ।

ਕਿਸੇ ਗੱਡੀ ਨੂੰ ਰੋਕ ਕੇ ਜਾਂਚ ਕਰਦਾ ਹੈ ਤਾਂ ਏਜੰਸੀ/ਕੰਪਨੀ ਦੇ ਮੁਲਾਜ਼ਮ ਕੈਸ਼ ਸਬੰਧੀ ਪੂਰੇ ਦਸਤਾਵੇਜ਼ ਦਿਖਾ ਸਕਣ ਅਤੇ ਇਹ ਸਾਬਿਤ ਕਰ ਸਕਣ ਕਿ ਉਨਾਂ ਨੇ ਕਿਸ ਬੈਂਕ ਤੋਂ ਕਿਸ ਮਕਸਦ ਨਾਲ ਇਹ ਨਕਦੀ ਲਈ ਹੈ ਕਿਸੇ ਏਟੀਐਮ ਵਿੱਚ ਪਾਉਣਾ ਹੈ ਜਾਂ ਕਿਸੇ ਹੋਰ ਬਰਾਂਚ ਵਿੱਚ ਦੇਣਾ ਹੈ ਜਾਂ ਫਿਰ ਕਿਸੇ ਬੈਂਕ ਦੀ ਕਰੰਸੀ ਚੈਸਟ ਵਿੱਚ ਜਮ੍ਹਾਂ ਕਰਵਾਉਣਾ ਹੈ ਕਿਉਂਕਿ ਜਾਂਚ ਟੀਮ ਕੈਸ਼ ਦੀ ਗਿਣਤੀ ਕਰ ਕੇ ਵੀ ਜਾਂਚ ਕਰ ਸਕਦੇ ਹਨ।

ਡਾ. ਰਾਜੂ ਨੇ ਦੱਸਿਆ ਕਿ ਉਪਰੋਕਤ ਨਿਯਮਾਵਲੀ ਨਗਦੀ ਦੀ ਢੋਆ- ਢੁਆਈ ਬੈਂਕਾਂ ਲਈ ਤੈਅ ਕੀਤਾ ਗਿਆ ਹੈ ਜੇਕਰ ਕਿਤੇ ਗੈਰ-ਕਾਨੂੰਨੀ ਨਕਦੀ, ਵਿਦੇਸ਼ੀ ਕਰੰਸੀ ਜਾਂ ਨਕਲੀ ਭਾਰਤੀ ਕਰੰਸੀ ਦੀ ਸੂਚਨਾ ਮਿਲਦੀ ਹੈ ਤਾਂ ਇਸ ਦੀ ਸੂਚਨਾ ਜ਼ਿਲੇ ਦੇ ਸਬੰਧਤ ਵਿਭਾਗ ਨੂੰ ਤੁਰੰਤ ਦਿੱਤੀ ਜਾਵੇ।
ਉਨਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਉਪਰੋਕਤ ਨਿਯਮਾਵਲੀ ਦੀ ਚੋਣ ਪ੍ਰਕਿ੍ਰਆ ਦੌਰਾਨ ਜੇਕਰ ਪਾਲਣਾ ਨਹੀਂ ਕੀਤੀ ਗਈ ਤਾਂ ਆਦਰਸ਼ ਚੋਣ ਜ਼ਾਬਤੇ ਅਧੀਨ ਅਤੇ ਮੌਜੂਦਾ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਈ ਜਾਵੇਗੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Embed widget