ਭਾਰਤੀ ਚੋਣ ਕਮਿਸ਼ਨ ਨੇ ਅਦਾਕਾਰ ਸੋਨੂੰ ਸੂਦ ਦੀ ਸਟੇਟ ਆਈਕਨ ਪੰਜਾਬ ਦੀ ਨਿਯੁਕਤੀ ਵਾਪਸ ਲੈ ਲਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ.ਐਸ.ਕਰੁਨਾ ਰਾਜੂ ਨੇ ਸਪੱਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ 4 ਜਨਵਰੀ,2022 ਨੂੰ ਅਦਾਕਾਰ ਸੋਨੂੰ ਸੂਦ ਨੂੰ ਸਟੇਟ ਆਈਕਨ ਪੰਜਾਬ ਵਜੋਂ  ਕੀਤੀ ਨਿਯੁਕਤੀ ਵਾਪਸ ਲੈ ਲਈ ਗਈ ਹੈ।
 
ਪੰਜਾਬ ਦੇ ਮੋਗਾ ਜ਼ਿਲ੍ਹੇ ਨਾਲ ਸਬੰਧਤ ਸੋਨੂੰ ਸੂਦ ਨੇ ਹਿੰਦੀ, ਤਾਮਿਲ ਤੇਲਗੂ ਕੰਨੜ, ਅਤੇ ਪੰਜਾਬੀ ਸਮੇਤ ਕਈ ਭਾਰਤੀ ਭਾਸ਼ਾਵਾਂ 'ਚ ਬਣੀਆਂ ਫ਼ਿਲਮਾਂ 'ਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ। ਸੋਨੂੰ ਸੂਦ ਨੇ ਕੋਵਿਡ ਕਾਲ ਦੌਰਾਨ ਲਾਗੂ ਤਾਲਾਬੰਦੀ ਦੌਰਾਨ ਵੱਖ-ਵੱਖ ਥਾਵਾਂ 'ਤੇ ਫ਼ਸੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣਾ 'ਚ ਬਹੁਤ ਮਦਦ ਕੀਤੀ ਗਈ ਸੀ, ਜਿਸ ਲਈ ਸਮਾਜ ਦੇ ਸਾਰੇ ਵਰਗਾਂ ਵੱਲੋਂ ਉਨ੍ਹਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ ਸੀ। 
 
ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕੋਵਿਡ ਦੋਰਾਨ ਕੀਤੇ ਗਏ ਕੰਮਾਂ ਨੂੰ ਦੇਖਦੇ ਹੋਏ ਸੰਯੁਕਤ ਰਾਸ਼ਟਰ ਡਿਵੈਲਪਮੈਂਟ ਪ੍ਰੋਗਰਾਮ ਵੱਲੋਂ ਉਨ੍ਹਾਂ ਨੂੰ ਐਸ.ਡੀ.ਜੀ. ਸਪੈਸ਼ਲ ਹਿਊਮਨਟੇਰੀਅਨ ਐਕਸ਼ਨ ਐਵਾਰਡ ਵੀ ਦਿੱਤਾ ਗਿਆ। ਇਸ ਤੋਂ ਇਲਾਵਾ ਫ਼ਿਲਮ 'ਚ ਕੀਤੇ ਕੰਮ ਲਈ ਵੀ ਵੱਖ-ਵੱਖ ਸੂਬਾ ਸਰਕਾਰਾਂ ਵਲੋਂ ਵਲੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ।
 
ਦੱਸ ਦੇਈਏ ਕਿ ਭਾਰਤੀ ਚੋਣ ਕਮਿਸ਼ਨ ਨੇ ਨਵੰਬਰ 2020 ਵਿੱਚ ਇਕ ਪੱਤਰ ਜਾਰੀ ਕਰਕੇ ਭਾਰਤੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਅਤੇ ਪ੍ਰੋਡਿਊਸਰ ਸੋਨੂੰ ਸੂਦ ਨੂੰ ਪੰਜਾਬ ਸਟੇਟ ਲਈ ਆਈਕਨ ਨਿਯੁਕਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਸੀ ਅਤੇ ਹੁਣ ਭਾਰਤੀ ਚੋਣ ਕਮਿਸ਼ਨ ਨੇ ਅਦਾਕਾਰ ਸੋਨੂੰ ਸੂਦ ਦੀ ਸਟੇਟ ਆਈਕਨ ਪੰਜਾਬ ਦੀ ਨਿਯੁਕਤੀ ਵਾਪਸ ਲੈ ਲਈ ਹੈ।
 

ਇਹ ਵੀ ਪੜ੍ਹੋ : Teenage ‘ਚ ਸਲਮਾਨ ਖਾਨ ਨੇ ਟਾਈਗਰ ਸ਼ਰਾਫ ਦੀ ਮਾਂ ਨਾਲ ਕੀਤਾ ਸੀ ਪਹਿਲਾ ਐਡ ਸ਼ੁਟ, ਪਛਾਨਣਾ ਥੋੜ੍ਹਾ ਮੁਸ਼ਕਿਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hinhttps://apps.apple.com/in/app/abp-live-news/id81111490