ਚੰਡੀਗੜ੍ਹ : ਚੋਣ ਕਮਿਸ਼ਨ ਭਾਰਤ (Election Commission of India ) ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਐਸ.ਐਚ.ਓ , ਫਿਰੋਜ਼ਪੁਰ ਸਿਟੀ (Ferozepur City )  ਮਨੋਜ ਕੁਮਾਰ (Manoj Kumar ) ਦਾ ਤਬਾਦਲਾ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਮੁੱਖ ਚੋਣ ਅਫਸਰ, ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਦੱਸਿਆ ਕਿ  ਸਵਰਨਪਾਲ ਸਿੰਘ ਨੂੰ ਨਵਾਂ  ਐਸ.ਐਚ.ਓ, ਫਿਰੋਜ਼ਪੁਰ ਸਿਟੀ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮਨੋਜ ਕੁਮਾਰ ਨੂੰ ਚੋਣਾਂ ਮੁਕੰਮਲ ਹੋਣ ਤੱਕ ਕਮਿਸ਼ਨਰ ਆਫ ਪੁਲਿਸ, ਜਲੰਧਰ ਨਾਲ ਤਾਇਨਾਤ ਕਰਨ ਦੇ ਵੀ ਹੁਕਮ ਦਿੱਤੇ ਹਨ।

 

ਦੱਸ ਦੇਈਏ ਕਿ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਾਸਤੇ 20 ਫਰਵਰੀ, 2022 ਨੂੰ ਹੋਣ ਵਾਲੀਆਂ ਚੋਣਾਂ ਲਈ 1304 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ ਦੋ ਟਰਾਂਸਜੈਂਡਰ ਅਤੇ 93 ਔਰਤਾਂ ਹਨ, ਜਦਕਿ 1209 ਉਮੀਦਵਾਰ ਪੁਰਸ਼ ਹਨ। ਇਹ ਜਾਣਕਾਰੀ ਵੀਰਵਾਰ ਨੂੰ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐੱਸ ਕਰੁਣਾ ਰਾਜੂ ਨੇ ਦਿੱਤੀ।


ਉਨ੍ਹਾਂ ਦੱਸਿਆ ਕਿ ਸਾਰੇ ਉਮੀਦਵਾਰਾਂ ਵਿੱਚੋਂ 9 ਉਮੀਦਵਾਰ 25 ਸਾਲ ਦੀ ਉਮਰ ਦੇ ਹਨ ਅਤੇ ਛੇ ਉਮੀਦਵਾਰ 80 ਸਾਲ ਤੋਂ ਵੱਧ ਉਮਰ ਦੇ ਹਨ, ਜਿਨ੍ਹਾਂ ਵਿੱਚੋਂ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ (83 ਨੰਬਰ) ਤੋਂ ਸਭ ਤੋਂ ਵਡੇਰੀ ਉਮਰ (94 ਸਾਲ) ਦੇ ਉਮੀਦਵਾਰ ਚੋਣ ਲੜ ਰਹੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਰਾਜ ਵਿੱਚ ਕੁੱਲ 21499804 ਰਜਿਸਟਰਡ ਵੋਟਰ ਹਨ, ਜਿਨ੍ਹਾਂ ਵਿੱਚੋਂ 11298081 ਪੁਰਸ਼, 10200996 ਇਸਤਰੀਆਂ, 727 ਟਰਾਂਸਜੈਂਡਰ , 158341 ਦਿਵਿਆਂਗ ਵੋਟਰ, 109624 ਸਰਵਿਸ ਵੋਟਰ, 1608 ਪਰਵਾਸੀ ਵੋਟਰ ਅਤੇ 80 ਸਾਲ ਤੋਂ ਵੱਧ ਉਮਰ ਦੇ 509205 ਵੋਟਰ ਹਨ।


ਇਹ ਵੀ ਪੜ੍ਹੋ : ਰੇਲ ਯਾਤਰੀਆਂ ਲਈ ਆਈ ਵੱਡੀ ਖ਼ਬਰ ! 14 ਫਰਵਰੀ ਤੋਂ ਸਾਰੀਆਂ ਟਰੇਨਾਂ 'ਚ ਮਿਲੇਗਾ ਤਿਆਰ ਖਾਣਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490