Panchayat Elections in Punjab: ਪੰਜਾਬ ਵਿੱਚ ਪੰਚਾਇਤ ਚੋਣਾਂ 13 ਅਕਤੂਬਰ ਨੂੰ ਹੋਣ ਦੀ ਸੰਭਾਵਨਾ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਰਾਜ ਚੋਣ ਕਮਿਸ਼ਨ ਵੱਲੋਂ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਭਲਕੇ ਸ਼ਨਿਚਰਵਾਰ ਨੂੰ ਡਿਪਟੀ ਕਮਿਸ਼ਨਰਾਂ ਨਾਲ ਵਰਚੁਅਲ ਮੀਟਿੰਗ ਕੀਤੀ ਜਾਵੇਗੀ। 


ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ 23 ਸਤੰਬਰ ਤੋਂ ਚੋਣ ਜ਼ਾਬਤਾ ਲੱਗ ਸਕਦਾ ਹੈ। ਪੰਚਾਇਤੀ ਚੋਣਾਂ ਦੇ ਬਿਗਲ ਦੇ ਨਾਲ ਹੀ ਸਰਪੰਚੀ ਦੇ ਚਾਹਵਾਨ ਪੱਬਾਂ ਭਾਰ ਹੋ ਗਏ ਹਨ। ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਮੁੱਢਲੇ ਪੜਾਅ 'ਤੇ ਸਰਪੰਚਾਂ ਦੇ ਰਾਖਵੇਂਕਰਨ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ ਅਤੇ ਭਲਕੇ ਸ਼ਨਿੱਚਰਵਾਰ ਤੱਕ ਰਾਖਵੇਂਕਰਨ ਨੂੰ ਲੈ ਕੇ ਨਵੇਂ ਰੋਸਟਰ ਬਣਾਏ ਜਾਣ ਦਾ ਕੰਮ ਮੁਕੰਮਲ ਹੋਣ ਦੀ ਸੰਭਾਵਨਾ ਹੈ।


ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪਹਿਲਾਂ ਪੰਚਾਇਤਾਂ ਨੂੰ ਨੋਟੀਫਾਈ ਕੀਤਾ ਜਾਣਾ ਹੈ ਅਤੇ ਉਸ ਮਗਰੋਂ ਰਾਖਵੇਂਕਰਨ ਬਾਰੇ ਨੋਟੀਫ਼ਿਕੇਸ਼ਨ ਡਿਪਟੀ ਕਮਿਸ਼ਨਰਾਂ ਵੱਲੋਂ ਜਾਰੀ ਕੀਤਾ ਜਾਵੇਗਾ। ਪੰਚਾਇਤੀ ਚੋਣਾਂ ਦੀ ਸਮੁੱਚੀ ਪ੍ਰਕਿਰਿਆ 25 ਕੁ ਦਿਨਾਂ ਵਿੱਚ ਨੇਪਰੇ ਚਾੜੀ ਜਾਣੀ ਹੈ। ਮਾਨਸਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਨਵੇਂ ਰੋਸਟਰ ਬਣਾਉਣ ਦਾ ਕੰਮ ਮੁਕੰਮਲ ਕਰ ਲਿਆ ਹੈ ਤੇ ਵਾਰਡਬੰਦੀ ਪੁਰਾਣੀ ਹੀ ਕਾਇਮ ਰਹੇਗੀ।


ਪੰਜਾਬ ਸਰਕਾਰ ਪੰਚਾਇਤੀ ਚੋਣਾਂ ਐਨ ਝੋਨੇ ਦੇ ਖ਼ਰੀਦ ਸੀਜ਼ਨ ਵਿੱਚ ਕਰਵਾ ਰਹੀ ਹੈ ਅਤੇ ਅਧਿਕਾਰੀਆਂ ਨੇ ਖ਼ਰੀਦ ਪ੍ਰਬੰਧ ਵੀ ਦੇਖਣੇ ਹੁੰਦੇ ਹਨ। ਡਿਪਟੀ ਕਮਿਸ਼ਨਰਾਂ ਲਈ ਆਉਂਦੇ ਦਿਨ ਪ੍ਰੀਖਿਆ ਤੋਂ ਘੱਟ ਨਹੀਂ ਹੋਣਗੇ। ਸਰਕਾਰ ਦਾ ਤਰਕ ਹੈ ਕਿ ਝੋਨੇ ਦੀ ਮੰਡੀਆਂ ਵਿੱਚ ਆਮਦ ਦੂਸਰੇ ਹਫ਼ਤੇ ਤੋਂ ਬਾਅਦ ਹੀ ਤੇਜ਼ ਹੋਣੀ ਹੈ, ਜਿਸ ਕਰ ਕੇ ਉਸ ਤੋਂ ਪਹਿਲਾਂ ਹੀ ਪੰਚਾਇਤੀ ਚੋਣਾਂ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ।


 


ਕੁਆਰੇ ਮੁੰਡਿਆਂ ਦਾ ਪਿਸ਼ਾਬ ਇਕੱਠਾ ਕਰ ਰਿਹਾ ਚੀਨ, ਸਕੂਲਾਂ 'ਚ ਰੱਖੀਆਂ ਗਈਆਂ ਬਾਲਟੀਆਂ, ਕਾਰਨ ਜਾਣ ਕੇ ਹੋ ਜਾਓਗੇ ਹੈਰਾਨ



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.