Punjab News: ਪੰਜਾਬ ਚੋਣ ਕਮਿਸ਼ਨ ਨੇ ਨਾਭਾ ਦੀ BDPO ਬਲਜੀਤ ਕੌਰ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਕਾਰਵਾਈ ਅਕਾਲੀ ਦਲ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਬਲਜੀਤ ਕੌਰ ਨੂੰ SAS ਨਗਰ ਹੈੱਡ ਆਫਿਸ ਵਿੱਚ ਅਟੈਂਡੈਂਸ ਰਿਪੋਰਟ ਜਮ੍ਹਾ ਕਰਵਾਉਣ ਲਈ ਕਿਹਾ ਗਿਆ ਹੈ।

Continues below advertisement

ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਬਲਜੀਤ ਕੌਰ ਐਨਓਸੀ ਨਹੀਂ ਦੇ ਰਹੀ ਸੀ, ਜਿਸ ਕਾਰਨ ਇਹ ਕਾਰਵਾਈ ਕੀਤੀ ਗਈ। ਇਸ ਮਾਮਲੇ ਨੂੰ ਲੈ ਕੇ ਕਾਫ਼ੀ ਹੰਗਾਮਾ ਹੋਇਆ ਸੀ। ਉੱਥੇ ਹੀ ਇਹ ਪਤਾ ਲੱਗਿਆ ਕਿ ਬਲਜੀਤ ਕੌਰ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ ਜਿਸ ਵਿੱਚ ਉਹ ਸਾਰੀਆਂ ਪਾਰਟੀਆਂ ਨੂੰ ਦੱਸ ਰਹੀ ਸੀ ਕਿ ਉਨ੍ਹਾਂ ਦੇ ਕੋਲ ਕੋਈ ਉਮੀਦਵਾਰ ਨਹੀਂ ਹੈ। ਫਿਲਹਾਲ ਅਕਾਲੀ ਦਲ ਦੀ ਸ਼ਿਕਾਇਤ ਤੋਂ ਬਾਅਦ ਬੀਡੀਪੀਓ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਸ ਸਬੰਧੀ ਲਿਖਤੀ ਹੁਕਮ ਵੀ ਜਾਰੀ ਕੀਤੇ ਗਏ ਹਨ।

Continues below advertisement