Sangrur Hooch Tragedy: ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੁਣ ਚੋਣ ਕਮਿਸ਼ਨ ਦੀ ਐਂਟਰੀ, ਡੀਜੀਪੀ ਤੇ ਚੀਫ਼ ਸੈਕਟਰੀ ਤੋਂ ਮੰਗੀ ਰਿਪੋਰਟ
Sangrur liquor tragedy: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ ਤੁਰੰਤ ਰਿਪੋਰਟ ਮੰਗੀ ਹੈ।
Sangrur liquor tragedy: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ ਤੁਰੰਤ ਰਿਪੋਰਟ ਮੰਗੀ ਹੈ।
ਕਮਿਸ਼ਨ ਦੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ 20 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 ਲੋਕ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਪੰਜਾਬ ਨੂੰ ਇੱਕ ਪੱਤਰ ਲਿਖ ਕੇ ਇਸ ਸਮੁੱਚੇ ਘਟਨਾਕ੍ਰਮ ਬਾਰੇ ਤੁਰੰਤ ਮੁੱਢਲੀ ਰਿਪੋਰਟ ਅਤੇ ਵਿਸਤ੍ਰਿਤ ਰਿਪੋਰਟ ਅੱਜ ਹੀ ਦੇਣ ਲਈ ਕਿਹਾ ਹੈ ਤਾਂ ਜੋ ਇਸ ਬਾਬਤ ਭਾਰਤੀ ਚੋਣ ਕਮਿਸ਼ਨ ਨੂੰ ਜਾਣੂੰ ਕਰਵਾਇਆ ਜਾ ਸਕੇ।
ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤਾਂ ਦਾ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਵੱਧਦੇ ਅੰਕੜੇ ਨੇ ਸਭ ਨੂੰ ਚਿੰਤਾ ਵਿੰਚ ਪਾ ਦਿੱਤਾ ਹੈ। ਸੰਗਰੂਰ ਦੇ CMO ਕਿਰਪਾਲ ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਹੁਣ ਤੱਕ 21 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਸਪਤਾਲ ਵਿੱਚ ਈਥਾਨੌਲ ਕੈਮੀਕਲ ਨਾਲ ਪੀੜਤ ਮਰੀਜ਼ ਲਗਾਤਾਰ ਦਮ ਤੋੜ ਰਹੇ ਹਨ।
ਹੁਣ ਤੱਕ ਕੁੱਲ 40 ਲੋਕ ਜ਼ਹਿਰੀਲੀ ਸ਼ਰਾਬ ਪੀਣ ਤੋਂ ਬਾਅਦ ਵੱਖ-ਵੱਖ ਹਸਪਤਾਲਾਂ ਵਿੱਚ ਪਹੁੰਚ ਚੁੱਕੇ ਹਨ। ਜਿਨ੍ਹਾਂ ਵਿੱਚੋਂ 10 ਵਿਅਕਤੀ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਅਤੇ 6 ਸੰਗਰੂਰ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਈਥਾਨੌਲ ਕੈਮੀਕਲ ਦੇ ਪ੍ਰਭਾਵ ਨੂੰ ਦੇਖਦੇ ਮੈਡੀਕਲ ਸਟਾਫ਼ ਵੀ ਚਿੰਤਾ ਵਿੰਚ ਹੈ।
ਈਥਾਨੌਲ ਕੈਮੀਕਲ ਵਾਲੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਸਭ ਤੋਂ ਪਹਿਲਾਂ 20 ਮਾਰਚ ਨੂੰ 4 ਲੋਕਾਂ ਦੀ ਮੌਤ ਹੋਈ ਸੀ। ਫਿਰ ਅੰਕੜਾ ਲਗਾਤਾਰ ਵੱਧਦਾ ਗਿਆ। ਅਗਲੇ ਦਿਨ 21 ਮਾਰਚ ਨੂੰ ਵੀ 4 ਵਿਅਕਤੀਆਂ ਦੀ ਮੌਤ ਹੋ ਗਈ। ਇਸ ਤੋਂ ਬਾਅਦ 22 ਮਾਰਚ ਨੂੰ 8 ਲੋਕਾਂ ਦੀ ਮੌਤ ਅਤੇ ਅੱਜ 23 ਮਾਰਚ ਨੂੰ 5 ਲੋਕ ਹੋਰ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ ਹਨ।