ਚੰਡੀਗੜ੍ਹ: ਪੰਜਾਬ ’ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਚੋਣਾਂ ਸਿਰ 'ਤੇ ਹਨ ਪਰ ਅਜੇ ਤੱਕ ਲਾਇਸੈਂਸੀ ਹਥਿਆਰ ਜਮ੍ਹਾਂ ਹੀ ਨਹੀਂ ਕਰਵਾਏ। ਇਸ ਵਾਰ ਚੋਣਾਂ ਦਾ ਮਾਹੌਲ ਵੀ ਕਾਫੀ ਗਰਮ ਹੈ। ਇਸ ਦੇ ਬਾਵਜੂਦ ਪੁਲਿਸ ਨੇ ਅਜੇ ਤੱਕ ਹਥਿਆਰ ਜਮ੍ਹਾਂ ਕਰਵਾਉਣ ਦੀ ਕਾਰਵਾਈ ਸ਼ੁਰੂ ਹੀ ਨਹੀਂ ਕੀਤੀ। ਇਸ ਦਾ ਕਾਰਨ ਇਹ ਹੈ ਕਿ ਅਜੇ ਤੱਕ ਚੋਣ ਕਮਿਸ਼ਨ ਦੇ ਹਥਿਆਰ ਜਮ੍ਹਾਂ ਕਰਵਾਉਣ ਲਈ ਹੁਕਮ ਨਹੀਂ ਆਏ।


 

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਸਾਢੇ ਤਿੰਨ ਲੱਖ ਦੇ ਕਰੀਬ ਲਾਇਸੈਂਸੀ ਹਥਿਆਰ ਹਨ। ਇਨ੍ਹਾਂ ਵਿੱਚੋਂ 70 ਫੀਸਦ ਪਿੰਡਾਂ ਦੇ ਲੋਕਾਂ ਕੋਲ ਹਨ। ਚੋਣ ਪ੍ਰਕਿਰਿਆ ਵਿੱਚ ਲੱਗੇ ਅਧਿਕਾਰੀਆਂ ਅਨੁਸਾਰ ਰਾਜਸੀ ਪਾਰਟੀਆਂ ਦੇ ਕਾਰਕੁਨ ਵਿਰੋਧੀਆਂ ਨੂੰ ਪਹਿਲਾਂ ਹੀ ਚੇਤਵਾਨੀਆਂ ਦੇ ਰਹੇ ਹਨ। ਇਸ ਦੌਰਾਨ ਵਿਰੋਧੀ ਧਿਰਾਂ ਨੇ ਦੋਸ਼ ਲਾਇਆ ਹੈ ਕਿ ਪੁਲਿਸ ਕਾਂਗਰਸ ਦੇ ਦਬਾਅ ਹੇਠ ਕੰਮ ਕਰ ਰਹੀ ਹੈ।