ਚੰਡੀਗੜ੍ਹ: ਕੱਲ੍ਹ ਨੂੰ ਪੰਜਾਬ ਵਿਧਾਨ ਸਭਾ 'ਚ ਡਿਪਟੀ ਸਪੀਕਰ ਦੀ ਚੋਣ ਕੀਤੀ ਜਾਏਗੀ।ਆਮ ਆਦਮੀ ਪਾਰਟੀ ਨੇ ਅਜੇ ਤੱਕ ਕਿਸੇ ਨੂੰ ਵੀ ਡਿਪਟੀ ਸਪੀਕਰ ਨਹੀਂ ਲਾਇਆ ਹੈ। ਕੁਲਤਾਰ ਸਿੰਘ ਸੰਧਵਾਂ ਸਪੀਕਰ ਹਨ ਜੋ ਵਿਧਾਨ ਸਭਾ ਦੀ ਕਾਰਵਾਈ ਨੂੰ ਚਲਾਉਂਦੇ ਹਨ। 


 




ਭਾਰਤੀ ਸੰਵਿਧਾਨ ਦੀ ਧਾਰਾ 178 ਦੇ ਤਹਿਤ, ਵਿਧਾਨ ਸਭਾ ਆਪਣੇ ਮੈਂਬਰਾਂ ਵਿੱਚੋਂ ਇੱਕ ਨੂੰ ਡਿਪਟੀ ਸਪੀਕਰ ਵਜੋਂ ਚੁਣ ਸਕਦੀ ਹੈ। ਡਿਪਟੀ ਸਪੀਕਰ ਦੇ ਅਹੁਦੇ ਲਈ ਚੋਣ ਕਰਵਾਉਣ ਦੀ ਮਿਤੀ ਸਦਨ ਦੇ ਸਪੀਕਰ ਵੱਲੋਂ ਤੈਅ ਕੀਤੀ ਜਾਂਦੀ ਹੈ। ਡਿਪਟੀ ਸਪੀਕਰ ਦੀ ਚੋਣ ਦੀ ਵਿਧਾਨ ਸਭਾ ਦੇ ਮੈਂਬਰਾਂ ਵਿੱਚੋਂ ਕੀਤੀ ਜਾਂਦੀ ਹੈ।ਸਪੀਕਰ ਦੀ ਗੈਰਹਾਜ਼ਰੀ ਵਿੱਚ ਜਾਂ ਜਦੋਂ ਸਪੀਕਰ ਦਾ ਅਹੁਦਾ ਖਾਲੀ ਹੁੰਦਾ ਹੈ, ਤਾਂ ਸਪੀਕਰ ਦੀਆਂ ਡਿਊਟੀਆਂ ਡਿਪਟੀ ਸਪੀਕਰ ਵੱਲੋਂ ਨਿਭਾਈਆਂ ਜਾਂਦੀਆਂ ਹਨ। ਜਦੋਂ ਡਿਪਟੀ ਸਪੀਕਰ ਵਿਧਾਨ ਸਭਾ ਦੀ ਬੈਠਕ ਦੀ ਪ੍ਰਧਾਨਗੀ ਕਰਦਾ ਹੈ, ਤਾਂ ਉਸ ਕੋਲ ਸਪੀਕਰ ਦੇ ਬਰਾਬਰ ਅਧਿਕਾਰ ਹੁੰਦੇ ਹਨ।



ਡਿਪਟੀ ਸਪੀਕਰ ਵਿਧਾਨ ਸਭਾ ਦੇ ਭੰਗ ਹੋਣ ਤੱਕ ਅਹੁਦਾ ਸੰਭਾਲਦਾ ਹੈ, ਜਦੋਂ ਤੱਕ ਉਹ ਭਾਰਤੀ ਸੰਵਿਧਾਨ ਦੇ ਅਨੁਛੇਦ 179 ਵਿੱਚ ਦਰਸਾਏ ਗਏ ਕਿਸੇ ਕਾਰਨਾਂ ਕਰਕੇ ਵਿਧਾਨ ਸਭਾ ਦਾ ਮੈਂਬਰ ਨਹੀਂ ਰਹਿੰਦਾ।


 


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ