ਤਰਨ ਤਾਰਨ: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਡੈਮੋਕ੍ਰੈਟਿਕ ਅਲਾਇੰਸ ਦੀ ਉਮੀਦਵਾਰ ਪਰਮਜੀਤ ਕੌਰ ਖਾਲੜਾ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ ਵਿੱਚ ਕਮਿਸ਼ਨ ਦੇ ਅਧਿਕਾਰੀ ਨੇ ਨੋਟਿਸ ਜਾਰੀ ਕੀਤਾ ਹੈ।
ਸਥਾਨਕ ਡਿਪਟੀ ਕਮਿਸ਼ਨਰ ਸਹਿ ਜ਼ਿਲ੍ਹਾ ਚੋਣ ਅਧਿਕਾਰੀ ਨੇ ਬੀਬੀ ਖਾਲੜਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਆਪਣਾ ਚੋਣ ਮਨੋਰਥ ਪੱਤਰ ਦੱਸਣ ’ਤੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਪਰਮਜੀਤ ਕੌਰ ਖਾਲੜਾ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਆਪਣਾ ਸਪਸ਼ਟੀਕਰਨ ਦੇਣਾ ਹੋਵੇਗਾ।
ਦਰਅਸਲ, ਖਾਲੜਾ ਨੇ ਇੱਕ ਇੰਟਰਵਿਊ ਦੌਰਾਨ ਗੁਰੂ ਗ੍ਰੰਥ ਸਾਹਿਬ ਨੂੰ ਆਪਣਾ ਚੋਣ ਮਨੋਰਥ ਪੱਤਰ ਦੱਸਿਆ ਸੀ। ਚੋਣ ਅਧਿਕਾਰੀ ਮੁਤਾਬਕ ਇਹ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਬਣਦੀ ਹੈ। ਜੇਕਰ ਖਾਲੜਾ ਜਵਾਬ ਨਹੀਂ ਦਿੰਦੇ ਤਾਂ ਸੂਬੇ ਦੇ ਮੁੱਖ ਚੋਣ ਅਧਿਕਾਰੀ ਨੂੰ ਅਗਲੇਰੀ ਕਾਰਵਾਈ ਲਈ ਲਿਖਿਆ ਜਾ ਸਕਦਾ ਹੈ।
ਖਾਲੜਾ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਨੋਟਿਸ ਜਾਰੀ
ਏਬੀਪੀ ਸਾਂਝਾ
Updated at:
21 Apr 2019 09:51 AM (IST)
ਸਥਾਨਕ ਡਿਪਟੀ ਕਮਿਸ਼ਨਰ ਸਹਿ ਜ਼ਿਲ੍ਹਾ ਚੋਣ ਅਧਿਕਾਰੀ ਨੇ ਬੀਬੀ ਖਾਲੜਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਆਪਣਾ ਚੋਣ ਮਨੋਰਥ ਪੱਤਰ ਦੱਸਣ ’ਤੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਪਰਮਜੀਤ ਕੌਰ ਖਾਲੜਾ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਆਪਣਾ ਸਪਸ਼ਟੀਕਰਨ ਦੇਣਾ ਹੋਵੇਗਾ।
- - - - - - - - - Advertisement - - - - - - - - -