ਪੜਚੋਲ ਕਰੋ
Advertisement
Lok Sabha Elections 2024 : ਭਾਜਪਾ ਲਈ 'ਮਜ਼ਬੂਰੀ' ਬਣਿਆ SAD ਦਾ ਸਾਥ ! ਆਪਣੀਆਂ ਸ਼ਰਤਾਂ 'ਤੇ ਹੋਵੇਗਾ ਗਠਜੋੜ ਜਾਂ ਅਕਾਲੀ ਦਲ ਮਨਵਾ ਲਵੇਗਾ ਆਪਣੀ ਗੱਲ ?
Punjab News : ਪੰਜਾਬ ਦੇ ਚੋਣਾਵੀ ਕਿਲ੍ਹੇ 'ਚ ਪ੍ਰਵੇਸ਼ ਕਰਨਾ ਭਾਰਤੀ ਜਨਤਾ ਪਾਰਟੀ (BJP) ਲਈ ਹਮੇਸ਼ਾ ਹੀ ਚੁਣੌਤੀ ਰਹੀ ਹੈ, ਜਿਸ ਕਾਰਨ ਭਾਜਪਾ ਵੱਲੋਂ ਹਮੇਸ਼ਾ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕਰਕੇ ਚੋਣਾਂ ਲੜੀਆਂ ਜਾਂਦੀਆਂ ਹਨ
Punjab News : ਪੰਜਾਬ ਦੇ ਚੋਣਾਵੀ ਕਿਲ੍ਹੇ 'ਚ ਪ੍ਰਵੇਸ਼ ਕਰਨਾ ਭਾਰਤੀ ਜਨਤਾ ਪਾਰਟੀ (BJP) ਲਈ ਹਮੇਸ਼ਾ ਹੀ ਚੁਣੌਤੀ ਰਹੀ ਹੈ, ਜਿਸ ਕਾਰਨ ਭਾਜਪਾ ਵੱਲੋਂ ਹਮੇਸ਼ਾ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕਰਕੇ ਚੋਣਾਂ ਲੜੀਆਂ ਜਾਂਦੀਆਂ ਹਨ ਪਰ ਇਸ ਵਾਰ ਭਾਜਪਾ ਨੇ ਇਕੱਲਿਆਂ ਹੀ ਚੋਣ ਮੈਦਾਨ ਵਿਚ ਉਤਰਨ ਦਾ ਮਨ ਬਣਾ ਲਿਆ ਹੈ। ਅਕਾਲੀ ਦਲ ਵੱਲੋਂ ਮੁੜ ਗਠਜੋੜ ਕਰਨ ਦੀਆਂ ਖ਼ਬਰਾਂ ਦਾ ਖੰਡਨ ਕੀਤਾ ਗਿਆ ਹੈ ਪਰ ਸਿਆਸੀ ਗਿਣਤੀਆਂ-ਮਿਣਤੀਆਂ 'ਤੇ ਨਜ਼ਰ ਮਾਰੀਏ ਤਾਂ ਸੂਬੇ 'ਚ ਇਹ ਗੱਲ ਅਜੇ ਵੀ ਚਰਚਾ 'ਚ ਹੈ ਕਿ ਪੰਜਾਬ ਦੇ ਚੋਣ ਕਿਲੇ 'ਚ ਪ੍ਰਵੇਸ਼ ਕਰਨ ਲਈ ਅਕਾਲੀ ਦਲ ਅਤੇ ਭਾਜਪਾ ਦਾ ਇਕੱਠੇ ਹੋਣਾ 'ਮਜ਼ਬੂਰੀ' ਹੈ। ਆਓ ਅੰਕੜਿਆਂ ਤੋਂ ਸਮਝੀਏ ਅੰਦਰ ਦੀ ਗੱਲ...
ਸਿਆਸੀ ਜ਼ਮੀਨ ਤਿਆਰ ਕਰ ਰਹੀ ਹੈ ਭਾਜਪਾ
ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਵੱਡੀ ਹਾਰ ਤੋਂ ਬਾਅਦ ਭਾਜਪਾ ਦੂਜੀਆਂ ਪਾਰਟੀਆਂ ਦੇ ਸਿੱਖ ਅਤੇ ਹਿੰਦੂ ਨੇਤਾਵਾਂ ਨੂੰ ਭਾਜਪਾ 'ਚ ਸ਼ਾਮਲ ਕਰਨ ਲਈ ਕਾਮਯਾਬ ਰਹੀ ਹੈ ਪਰ ਲੋਕ ਸਭਾ ਚੋਣਾਂ ਵਿਚ ਇਸ ਦਾ ਕੋਈ ਬਹੁਤਾ ਫਾਇਦਾ ਹੁੰਦਾ ਨਜ਼ਰ ਨਹੀਂ ਆ ਰਿਹਾ। ਜੇਕਰ ਭਾਜਪਾ ਨੇ ਪੰਜਾਬ ਵਿੱਚ ਆਪਣਾ ਸਿਆਸੀ ਮੈਦਾਨ ਤਿਆਰ ਕਰਨਾ ਹੈ ਤਾਂ ਉਸ ਨੂੰ ਅਕਾਲੀ ਦਲ ਨਾਲ ਗਠਜੋੜ ਵੱਲ ਮੁੜਨਾ ਪਵੇਗਾ ਪਰ ਭਾਜਪਾ ਕਿਸੇ ਵੀ ਹਾਲਤ ਵਿੱਚ ਅਜਿਹਾ ਨਹੀਂ ਕਰਨਾ ਚਾਹੁੰਦੀ। ਭਾਜਪਾ ਦੀ ਪੰਜਾਬ ਇਕਾਈ ਦੇ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿਚ ਵਧ ਰਹੀ ਹੈ। ਅਕਾਲੀ ਦਲ ਨਾਲ ਗਠਜੋੜ ਨੂੰ ਖਤਮ ਹੋਏ 2 ਸਾਲ ਹੀ ਹੋਏ ਹਨ, ਅਜਿਹੇ 'ਚ ਉਨ੍ਹਾਂ ਦੀ ਪਾਰਟੀ ਸੂਬੇ 'ਚ ਉਭਰ ਰਹੀ ਪਾਰਟੀ ਹੈ। ਕਿਸੇ ਪਾਰਟੀ ਨੂੰ ਰਾਜਨੀਤਿਕ ਨਤੀਜੇ ਦਿਖਾਉਣ ਲਈ ਕੁਝ ਸਮਾਂ ਲੱਗਦਾ ਹੈ।
ਜਾਣੋ ਕੀ ਕਹਿੰਦੇ ਹਨ ਅੰਕੜੇ?
ਜੇਕਰ ਅੰਕੜਿਆਂ ਦੀ ਗੱਲ ਕਰੀਏ ਤਾਂ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਭਾਜਪਾ ਅਤੇ ਅਕਾਲੀ ਦਲ ਨੇ ਮਿਲ ਕੇ 6 ਸੀਟਾਂ ਜਿੱਤੀਆਂ ਸਨ। ਦੂਜੇ ਪਾਸੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਅਕਾਲੀ ਗਠਜੋੜ ਨੂੰ 4 ਸੀਟਾਂ ਮਿਲੀਆਂ ਸਨ। ਭਾਜਪਾ-ਅਕਾਲੀ ਦਲ ਗਠਜੋੜ ਨੂੰ 37.08 ਫੀਸਦੀ ਵੋਟਾਂ ਮਿਲੀਆਂ। ਦੂਜੇ ਪਾਸੇ ਆਈਡੀਸੀ ਦੇ ਡਾਇਰੈਕਟਰ ਪ੍ਰਮੋਦ ਕੁਮਾਰ ਅਨੁਸਾਰ ਪੰਜਾਬ ਵਿੱਚ ਭਾਜਪਾ ਦਾ ਵੋਟ ਸ਼ੇਅਰ 6 ਤੋਂ 8 ਫ਼ੀਸਦੀ ਤੱਕ ਹੈ, ਜੋ ਹੁਣ ਵੀ ਵਧਣ ਵਾਲਾ ਨਹੀਂ ਹੈ।
ਕੀ ਆਪਣੀ ਗੱਲ ਮੰਨਵਾ ਲਵੇਗਾ ਅਕਾਲੀ ਦਲ ?
ਕੀ ਅਕਾਲੀ ਦਲ 2024 ਦੀਆਂ ਲੋਕ ਸਭਾ ਚੋਣਾਂ ਲਈ ਕੇਂਦਰ ਦੀ ਸੱਤਾਧਾਰੀ ਭਾਜਪਾ ਨਾਲ ਗੱਠਜੋੜ ਕਰੇਗਾ, ਇਹ ਸਿਆਸੀ ਹਲਕਿਆਂ ਵਿੱਚ ਵੱਡਾ ਸਵਾਲ ਹੈ। ਇੱਕ ਪਾਸੇ ਅਕਾਲੀ ਦਲ ਭਾਜਪਾ ਨਾਲ ਗਠਜੋੜ ਕਰਨ ਤੋਂ ਇਨਕਾਰ ਕਰ ਰਿਹਾ ਹੈ, ਦੂਜੇ ਪਾਸੇ ਵਿਰੋਧੀ ਪਾਰਟੀਆਂ ਦੇ ਗਠਜੋੜ INDIA ਨਾਲ ਵੀ ਹੱਥ ਮਿਲਾਉਣ ਤੋਂ ਗੁਰੇਜ਼ ਕਰ ਰਿਹਾ ਹੈ। ਦੂਜੇ ਪਾਸੇ ਅਕਾਲੀ ਦਲ ਨੇ ਬਸਪਾ ਨਾਲ ਆਪਣਾ ਗਠਜੋੜ ਕਾਇਮ ਰੱਖਿਆ ਹੋਇਆ ਹੈ। ਯਾਨੀ ਹੁਣ ਅਕਾਲੀ ਦਲ ਆਪਣੇ ਪੱਤੇ ਗੁਪਤ ਰੱਖ ਰਿਹਾ ਹੈ। ਜੇਕਰ ਭਾਜਪਾ ਵੱਲੋਂ ਉਨ੍ਹਾਂ ਦੀ ਗੱਲ ਮੰਨ ਲਈ ਜਾਂਦੀ ਹੈ ਤਾਂ ਇੱਕ ਵਾਰ ਫਿਰ ਭਾਜਪਾ ਅਤੇ ਅਕਾਲੀ ਦਲ ਇਕੱਠੇ ਚੋਣ ਲੜਦੇ ਨਜ਼ਰ ਆਉਣ ਵਾਲੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਪੰਜਾਬ
Advertisement