(Source: ECI/ABP News/ABP Majha)
Punjab News: 15 ਤੋਂ ਲੈ ਕੇ 31 ਦਸੰਬਰ ਤੱਕ ਪੰਜਾਬ 'ਚ ਨਾ ਕਰਵਾਈਆਂ ਜਾਣ ਚੋਣਾਂ, ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਅਪੀਲ, ਜਾਣੋ ਕੀ ਦੱਸੀ ਵਜ੍ਹਾ
ਇਸ ਸਮੇਂ ਦੌਰਾਨ ਲੱਖਾਂ ਲੋਕ ਸ਼ਰਧਾਂਜਲੀ ਦੇਣ ਲਈ ਕੁਰਬਾਨੀਆਂ ਦੇ ਇਸ ਬੇਮਿਸਾਲ ਇਤਿਹਾਸ ਨਾਲ ਜੁੜੇ ਸਾਰੇ ਧਾਰਮਿਕ ਸਥਾਨਾਂ 'ਤੇ ਸ਼ਰਧਾ ਪ੍ਰਗਟ ਕਰਨ ਜਾਂਦੇ ਹਨ। ਇਸ ਲਈ ਇਸ ਸਮੇਂ ਦੌਰਾਨ ਕੋਈ ਵੀ ਚੋਣ ਸ਼ਾਂਤੀਪੂਰਨ ਅਤੇ ਪਵਿੱਤਰ ਮਾਹੌਲ ਨੂੰ ਖਰਾਬ ਕਰੇਗੀ
Punjab News: ਪੰਜਾਬ ਸਰਕਾਰ ਨੇ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਨਗਰ ਨਿਗਮ ਚੋਣਾਂ ਦਸੰਬਰ ਦੇ ਅੰਤ ‘ਚ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਤੇ ਰਾਜ ਚੋਣ ਕਮਿਸ਼ਨ ਤੋਂ ਅਪੀਲ ਕੀਤੀ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਪੰਦਰਵਾੜੇ ਦੇ ਸਾਲਾਨਾ ਇਤਿਹਾਸਕ ਦਿਹਾੜੇ ਜੋ ਕਿ 15 ਦਸੰਬਰ ਤੋਂ 31 ਦਸੰਬਰ ਤੱਕ ਆਉਂਦੇ ਹਨ, ਦੌਰਾਨ ਸਥਾਨਕ ਸਰਕਾਰਾਂ ਦੀਆਂ ਚੋਣਾਂ ਨਾ ਕਰਵਾਉਣ ਦੀ ਅਪੀਲ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਪੰਦਰਵਾੜੇ ਦੇ ਸਾਲਾਨਾ ਇਤਿਹਾਸਕ ਦਿਹਾੜੇ ਜੋ ਕਿ 15 ਦਸੰਬਰ ਤੋਂ 31 ਦਸੰਬਰ ਤੱਕ ਆਉਂਦੇ ਹਨ, ਦੌਰਾਨ ਸਥਾਨਕ ਸਰਕਾਰਾਂ ਦੀਆਂ ਚੋਣਾਂ ਨਾ ਕਰਵਾਉਣ ਦੀ ਅਪੀਲ ਕੀਤੀ ਹੈ।
— Dr Daljit S Cheema (@drcheemasad) November 24, 2024
ਇਸ ਸਮੇਂ ਦੌਰਾਨ ਲੱਖਾਂ ਲੋਕ ਸ਼ਰਧਾਂਜਲੀ ਦੇਣ ਲਈ… pic.twitter.com/B48NdWKlV2
ਚੀਮਾ ਨੇ ਲਿਖਿਆ, ਇਸ ਸਮੇਂ ਦੌਰਾਨ ਲੱਖਾਂ ਲੋਕ ਸ਼ਰਧਾਂਜਲੀ ਦੇਣ ਲਈ ਕੁਰਬਾਨੀਆਂ ਦੇ ਇਸ ਬੇਮਿਸਾਲ ਇਤਿਹਾਸ ਨਾਲ ਜੁੜੇ ਸਾਰੇ ਧਾਰਮਿਕ ਸਥਾਨਾਂ 'ਤੇ ਸ਼ਰਧਾ ਪ੍ਰਗਟ ਕਰਨ ਜਾਂਦੇ ਹਨ। ਇਸ ਲਈ ਇਸ ਸਮੇਂ ਦੌਰਾਨ ਕੋਈ ਵੀ ਚੋਣ ਸ਼ਾਂਤੀਪੂਰਨ ਅਤੇ ਪਵਿੱਤਰ ਮਾਹੌਲ ਨੂੰ ਖਰਾਬ ਕਰੇਗੀ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਏਗੀ।
ਜ਼ਿਕਰ ਕਰ ਦਈਏ ਕਿ ਸਰਕਾਰ ਨੇ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਨਗਰ ਨਿਗਮ ਚੋਣਾਂ ਦਸੰਬਰ ਦੇ ਅੰਤ ‘ਚ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਹੁਕਮ ਲੋਕਲ ਬਾਡੀਜ਼ ਵਿਭਾਗ ਦੇ ਸਕੱਤਰ ਵੱਲੋਂ ਜਾਰੀ ਕੀਤੇ ਗਏ ਹਨ, ਜਿਸ ਤਹਿਤ 5 ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣ ਲਈ ਕਿਹਾ ਗਿਆ ਹੈ। ਇਸ ਸਬੰਧੀ ਸ਼ਡਿਊਲ ਆਉਣ ਵਾਲੇ ਦਿਨਾਂ ਵਿੱਚ ਜਾਰੀ ਕੀਤਾ ਜਾਵੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :