Punjab News: ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਤਿੰਨ ਨਗਰ ਕੌਂਸਲਾਂ ਤਲਵਾੜਾ, ਡੇਰਾ ਬਾਬਾ ਨਾਨਕ ਤੇ ਤਰਨਤਾਰਨ ਦੀਆਂ ਚੋਣਾਂ ਨਾ ਕਰਵਾਉਣ ਦੇ ਮਾਮਲੇ ਦੀ ਸੁਣਵਾਈ ਅੱਜ (17 ਜਨਵਰੀ) ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਈ। ਇਸ ਦੌਰਾਨ ਰਾਜ ਚੋਣ ਕਮਿਸ਼ਨ ਨੇ ਅਦਾਲਤ ਨੂੰ ਦੱਸਿਆ ਕਿ ਤਿੰਨੋਂ ਕੌਂਸਲਾਂ ਦੀਆਂ ਚੋਣਾਂ 10 ਮਾਰਚ ਤੱਕ ਕਰਵਾਈਆਂ ਜਾਣਗੀਆਂ।


ਇਸ ਦੇ ਨਾਲ ਹੀ ਹਾਈਕੋਰਟ ਨੇ ਕਿਹਾ ਕਿ ਜੇ ਪਟੀਸ਼ਨਕਰਤਾ ਚਾਹੁੰਦਾ ਹੈ, ਤਾਂ ਉਹ ਇਸ ਸਬੰਧ ਵਿੱਚ ਮਾਣਹਾਨੀ ਦਾ ਕੇਸ ਦਾਇਰ ਕਰ ਸਕਦਾ ਹੈ ਕਿਉਂਕਿ ਅਦਾਲਤ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਗਈ।



ਇਸ ਦੇ ਖ਼ਿਲਾਫ਼ ਹਾਈ ਕੋਰਟ ਵਿੱਚ ਐਡਵੋਕੇਟ ਭੀਸ਼ਮ ਕਿੰਗਰ ਵੱਲੋਂ ਇੱਕ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਸੀ। ਪਿਛਲੀ ਸੁਣਵਾਈ ਵਿੱਚ ਹਾਈ ਕੋਰਟ ਨੇ ਪੰਜਾਬ ਤੇ ਰਾਜ ਚੋਣ ਕਮਿਸ਼ਨ ਨੂੰ ਫਟਕਾਰ ਲਗਾਈ ਸੀ ਤੇ ਕਿਹਾ ਸੀ ਕਿ ਇਸ ਤਰੀਕੇ ਨਾਲ ਲੋਕਤੰਤਰ ਦਾ ਮਜ਼ਾਕ ਨਹੀਂ ਉਡਾਇਆ ਜਾਣਾ ਚਾਹੀਦਾ। ਇਸ ਤੋਂ ਬਾਅਦ ਚੋਣ ਕਮਿਸ਼ਨ ਨੇ ਆਪਣਾ ਜਵਾਬ ਦਾਇਰ ਕੀਤਾ।


ਪਰ ਜਦੋਂ ਅੱਜ ਚੋਣ ਕਮਿਸ਼ਨ ਨੇ ਕਿਹਾ ਕਿ ਚੋਣਾਂ 10 ਮਾਰਚ ਤੱਕ ਕਰਵਾਈਆਂ ਜਾਣਗੀਆਂ। ਇਸ 'ਤੇ ਹਾਈ ਕੋਰਟ ਨੇ ਕਿਹਾ ਕਿ ਇਹ ਸੁਪਰੀਮ ਕੋਰਟ ਦੇ ਹੁਕਮਾਂ ਦੀ ਸਿੱਧੀ ਉਲੰਘਣਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਦੋਂ ਤੱਕ ਪੰਜਾਬ ਸਰਕਾਰ ਤੇ ਚੋਣ ਕਮਿਸ਼ਨ ਵਿਰੁੱਧ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਜਾ ਸਕਦੀ ਹੈ। ਹੁਣ ਅਦਾਲਤ ਨੇ ਮਾਮਲੇ ਦੀ ਸੁਣਵਾਈ 27 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ