Five Municipal Corporation Election - ਸੂਬੇ ਦੀਆਂ ਪੰਜ ਨਗਰ ਨਿਗਮਾਂ ਦੀਆਂ ਚੋਣਾਂ ਸਬੰਧੀ ਇੱਕ ਵੱਡੀ ਖ਼ਬਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜ ਨਗਰ ਨਿਗਮ ਜਿਹਨਾਂ 'ਚ ਅੰਮ੍ਰਿਤਸਰ, ਜਲੰਧਰ, ਫਗਵਾੜਾ, ਲੁਧਿਆਣਾ ਤੇ ਪਟਿਆਲਾ ਸ਼ਾਮਲ ਹੈ, ਇਹਨਾਂ ਦੀਆਂ ਚੋਣਾਂ ਦਸੰਬਰ 'ਚ ਹੋ ਸਕਦੀਆਂ ਹਨ। ਸੂਬੇ ਦੇ ਪੰਜਾਬ ਰਾਜ ਚੋਣ ਕਮਿਸ਼ਨਰ ਵੱਲੋਂ ਅਗਲੇ ਹਫ਼ਤੇ ਨਗਰ ਨਿਗਮਾਂ ਚੋਣਾਂ ਦਾ ਐਲਾਨ ਕੀਤਾ ਜਾ ਸਕਦਾ ਹੈ। 


ਜਾਣਕਾਰੀ ਅਨੁਸਾਰ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਫਗਵਾੜਾ ਤੇ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਲੰਬਿਤ ਹਨ। ਦੱਸਿਆ ਜਾਂਦਾ ਹੈ ਕਿ 3 ਦਸੰਬਰ ਨੂੰ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਰਾਜ ਚੋਣ ਕਮਿਸ਼ਨਰ ਚੋਣ ਵੇਰਵਿਆਂ ਦਾ ਐਲਾਨ ਕਰ ਸਕਦੇ ਹਨ। ਹਾਲਾਂਕਿ ਸੂਬੇ ਦੀਆਂ 39 ਨਗਰ ਕੌਂਸਲਾਂ ਦੀਆਂ ਚੋਣਾਂ ਵੀ ਲੰਬਿਤ ਹਨ, ਪਰ ਸਰਕਾਰ ਕੇਵਲ ਕੌਂਸਲਾਂ, ਨਗਰ ਪੰਚਾਇਤਾਂ ਦੀਆਂ ਚੋਣਾਂ ਇੱਕੋ ਸਮੇਂ ਕਰਵਾਉਣ ਦੇ ਮੂਡ ਵਿਚ ਨਹੀਂ ਹੈ। 



ਸਥਾਨਕ ਸਰਕਾਰਾਂ ਵਿਭਾਗ ਨੇ ਰਾਜ ਚੋਣ ਕਮਿਸ਼ਨਰ ਨੂੰ 15 ਨਵੰਬਰ ਤੱਕ ਪੰਜ ਨਗਰ ਨਿਗਮਾਂ  ਦੀਆਂ ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਸਥਾਨਕ ਸਰਕਾਰਾਂ ਵਿਭਾਗ ਨੇ ਚੋਣਾਂ ਸਬੰਧੀ ਪੂਰੀ ਤਿਆਰੀ ਕਰ ਲਈ ਹੈ। ਸੂਤਰਾਂ ਅਨੁਸਾਰ ਰਾਜ ਚੋਣ ਕਮਿਸ਼ਨਰ ਅਗਲੇ ਹਫ਼ਤੇ ਨਗਰ ਨਿਗਮ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਸਕਦੇ ਹਨ। ਸਰਕਾਰ ਨੇ ਚੋਣਾਂ ਸਬੰਧੀ ਆਪਣੀ ਹਰੀ ਝੰਡੀ ਦੇ ਦਿੱਤੀ ਹੈ। 


ਇਹ ਵੀ ਪਤਾ ਲੱਗਿਆ ਹੈ ਕਿ ਚੋਣ ਕਮਿਸ਼ਨਰ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਇੱਕੋ ਸਮੇਂ ਕਰਵਾਉਣ ਦੇ ਮੂਡ ਵਿਚ ਨਹੀਂ, ਕਿਉਂਕਿ 39 ਨਗਰ ਕੌਂਸਲ ਅਤੇ 27 ਨਗਰ ਕੌਂਸਲ ਵਾਰਡਾਂ ਵਿਚ ਜ਼ਿਮਨੀ ਚੋਣਾਂ ਹੋਣੀਆਂ ਹਨ। ਇਸ ਲਈ ਪਹਿਲਾਂ ਨਗਰ ਨਿਗਮ ਚੋਣਾਂ ਕਰਵਾਈਆਂ ਜਾਣਗੀਆਂ। ਪੰਜ ਨਗਰ ਨਿਗਮਾਂ ਵਿਚ ਹੋਣ ਵਾਲੀਆਂ ਚੋਣਾਂ ਸਾਰੀਆਂ ਸਿਆਸੀ ਪਾਰਟੀਆਂ ਲਈ ਬਹੁਤ ਅਹਿਮ ਮੰਨੀਆਂ ਜਾ ਰਹੀਆਂ ਹਨ।


 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

Join Our Official Telegram Channel:

https://t.me/abpsanjhaofficial