ਜਲੰਧਰ ਵਾਲਿਆਂ ਲਈ ਵੱਡੀ ਖ਼ਬਰ! 'ਚ 4 ਦਿਨ ਬੰਦ ਰਹਿਣਗੀਆਂ ਆਹ ਦੁਕਾਨਾਂ
ਇਲੈਕਟ੍ਰੀਕਲ ਡੀਲਰ ਐਸੋਸੀਏਸ਼ਨ ਜਲੰਧਰ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਇੰਦਰਪਾਲ ਸਿੰਘ ਭਾਟੀਆ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਗਰਮੀ ਦੀਆਂ ਛੁੱਟੀਆਂ ਨੂੰ ਲੈਕੇ ਫੈਸਲਾ ਲਿਆ ਗਿਆ।

Jalandhar News: ਇਲੈਕਟ੍ਰੀਕਲ ਡੀਲਰ ਐਸੋਸੀਏਸ਼ਨ ਜਲੰਧਰ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਇੰਦਰਪਾਲ ਸਿੰਘ ਭਾਟੀਆ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਲਬੀਰ ਸਿੰਘ ਨੇ ਪ੍ਰਸਤਾਵ ਰੱਖਿਆ ਕਿ ਇਸ ਵਾਰ ਗਰਮੀਆਂ ਦੀਆਂ ਛੁੱਟੀਆਂ 25 ਤੋਂ 28 ਜੂਨ ਤੱਕ ਕੀਤੀਆਂ ਜਾਣ।
ਇਸ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਫ਼ੈਸਲੇ ਅਨੁਸਾਰ ਸ਼ਹਿਰ ਦੀਆਂ ਸਾਰੀਆਂ ਇਲੈਕਟ੍ਰੀਕਲ ਦੁਕਾਨਾਂ 25 ਜੂਨ ਤੋਂ 28 ਜੂਨ ਤੱਕ ਬੰਦ ਰਹਿਣਗੀਆਂ। ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਹੋਰ ਕਾਰਜਾਂ ਅਤੇ ਭਵਿੱਖੀ ਗਤੀਵਿਧੀਆਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਦੱਸ ਦਈਏ ਕਿ ਇਸ ਮੀਟਿੰਗ ਵਿੱਚ ਐਸੋਸੀਏਸ਼ਨ ਦੇ ਚੇਅਰਮੈਨ ਸੋਹਣ ਸਿੰਘ ਸੈਣੀ ਤੋਂ ਇਲਾਵਾ ਤਜਿੰਦਰ ਪਾਲ ਸਿੰਘ ਭਾਟੀਆ, ਗੁਰਮੋਹਨ ਸਿੰਘ, ਕਮਲੇਸ਼ ਕੁਮਰਾ, ਦਵਿੰਦਰ ਸਿੰਘ, ਬਲਜੀਤ ਸਿੰਘ, ਸਰਨ ਭਾਟੀਆ, ਹਰਮੀਤ ਸਿੰਘ, ਗੁਰਪ੍ਰੀਤ ਸਿੰਘ, ਹਰਸਿਮਰਤਜੀਤ ਸਿੰਘ, ਰਾਜਦੀਪ ਸਿੰਘ, ਅਰਵਿੰਦ ਕੁਮਰਾ, ਵੈਭਵ ਕੁਮਰਾ ਅਤੇ ਹੋਰ ਮੈਂਬਰ ਹਾਜ਼ਰ ਸਨ।
ਟ੍ਰੈਂਡਿੰਗ ਟੌਪਿਕ

















