ਨਵੀਂ ਦਿੱਲੀ: ਲੋਕ ਸਭਾ ਵਿੱਚ ਸੋਮਵਾਰ ਨੂੰ ਬਿਜਲੀ ਸੋਧ ਬਿੱਲ-2022 ਪੇਸ਼ ਕੀਤਾ ਗਿਆ ਜਿਸ ਵਿੱਚ ਬਿਜਲੀ ਵੰਡ ਖੇਤਰ ਵਿੱਚ ਬਦਲਾਅ ਕਰਨ ਤੇ ਰੈਗੂਲੇਟਰੀ ਅਥਾਰਿਟੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਹੈ। ਹੇਠਲੇ ਸਦਨ ਵਿੱਚ ਊਰਜਾ ਮੰਤਰੀ ਆਰਕੇ ਸਿੰਘ ਨੇ ਬਿਜਲੀ ਸੋਧ ਬਿੱਲ 2022 ਪੇਸ਼ ਕੀਤਾ।

ਇਸ ਦਾ ਕਾਂਗਰਸ, ਡੀਐਮਕੇ ਤੇ ਤ੍ਰਿਣਮੂਲ ਕਾਂਗਰਸ ਸਣੇ ਕੁਝ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਵਿਰੋਧ ਕੀਤਾ ਤੇ ਇਸ ਨੂੰ ਸੰਘੀ ਢਾਂਚੇ ਖ਼ਿਲਾਫ਼ ਦੱਸਿਆ। ਇਸ ਤੋਂ ਬਾਅਦ ਮੰਤਰੀ ਆਰਕੇ ਸਿੰਘ ਨੇ ਕਿਹਾ ਕਿ ਉਹ ਇਸ ਬਿੱਲ ਨੂੰ ਵਿਚਾਰ ਵਾਸਤੇ ਸੰਸਦ ਦੀ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕਰਦੇ ਹਨ।

ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿਲ 2022  ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿਲ ਨੂੰ parliament standing ਕਮੇਟੀ ਕੋਲ ਭੇਜ ਦਿੱਤਾ ਹੈ…ਉਮੀਦ ਹੈ ਓਥੇ ਵੱਖ ਵੱਖ ਵਰਗਾਂ ਦੇ ਵਿਚਾਰ ਲੈ ਕੇ ਜਲਦਬਾਜ਼ੀ ਚ ਲਿਆਂਦੇ ਇਸ  ਬਿਲ ਨੂੰ ਵਾਪਸ ਲੈ ਲਿਆ ਜਾਵੇਗਾ।