(Source: ECI/ABP News)
Punjab News: ਪੰਜਾਬੀਆਂ ਨੂੰ ਮਾਨ ਸਰਕਾਰ ਦਾ ਝਟਕਾ ! ਵਧਾਏ ਬਿਜਲੀ ਦੇ ਰੇਟ, 16 ਜੂਨ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ
ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਬਿਜਲੀ ਮਹਿੰਗੀ ਹੋ ਗਈ ਹੈ। ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਵਿੱਤੀ ਸਾਲ 2024-25 ਲਈ ਨਵੇਂ ਟੈਰਿਫ ਚਾਰਜ ਨਿਰਧਾਰਤ ਕੀਤੇ ਹਨ। ਇਸ ਅਨੁਸਾਰ ਘਰੇਲੂ ਦਰਾਂ ਵਿੱਚ 10 ਤੋਂ 12 ਪੈਸੇ ਪ੍ਰਤੀ ਯੂਨਿਟ ਅਤੇ ਉਦਯੋਗਿਕ ਲਈ 15 ਪੈਸੇ ਦਾ ਵਾਧਾ ਕੀਤਾ ਗਿਆ ਹੈ।
![Punjab News: ਪੰਜਾਬੀਆਂ ਨੂੰ ਮਾਨ ਸਰਕਾਰ ਦਾ ਝਟਕਾ ! ਵਧਾਏ ਬਿਜਲੀ ਦੇ ਰੇਟ, 16 ਜੂਨ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ Electricity becomes costlier in Punjab after Lok Sabha elections know new rates Punjab News: ਪੰਜਾਬੀਆਂ ਨੂੰ ਮਾਨ ਸਰਕਾਰ ਦਾ ਝਟਕਾ ! ਵਧਾਏ ਬਿਜਲੀ ਦੇ ਰੇਟ, 16 ਜੂਨ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ](https://feeds.abplive.com/onecms/images/uploaded-images/2024/05/11/b75c47af0595f93787e7026fbef0aaa31715423464518926_original.jpg?impolicy=abp_cdn&imwidth=1200&height=675)
Punjab News: ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਬਿਜਲੀ ਮਹਿੰਗੀ ਹੋ ਗਈ ਹੈ। ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਵਿੱਤੀ ਸਾਲ 2024-25 ਲਈ ਨਵੇਂ ਟੈਰਿਫ ਚਾਰਜ ਨਿਰਧਾਰਤ ਕੀਤੇ ਹਨ। ਇਸ ਅਨੁਸਾਰ ਘਰੇਲੂ ਦਰਾਂ ਵਿੱਚ 10 ਤੋਂ 12 ਪੈਸੇ ਪ੍ਰਤੀ ਯੂਨਿਟ ਅਤੇ ਉਦਯੋਗਿਕ ਲਈ 15 ਪੈਸੇ ਦਾ ਵਾਧਾ ਕੀਤਾ ਗਿਆ ਹੈ। ਟਿਊਬਵੈੱਲ ਕੁਨੈਕਸ਼ਨ ਲਈ ਬਿਜਲੀ ਦਰਾਂ ਵਿੱਚ 15 ਪੈਸੇ ਦਾ ਵਾਧਾ ਕੀਤਾ ਗਿਆ ਹੈ। ਨਵੇਂ ਹੁਕਮ ਪੰਜਾਬ ਵਿੱਚ 16 ਜੂਨ ਤੋਂ ਲਾਗੂ ਹੋਣਗੇ। ਇਹ ਹੁਕਮ ਇੱਕ ਸਾਲ ਲਈ ਰਹਿਣਗੇ। ਇਸ ਦੌਰਾਨ ਸਾਰੀਆਂ ਸ਼੍ਰੇਣੀਆਂ ਦੀਆਂ ਦਰਾਂ ਵਿੱਚ ਬਦਲਾਅ ਹੋਵੇਗਾ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਹਰ ਪਰਿਵਾਰ ਨੂੰ ਇੱਕ ਮਹੀਨੇ ਵਿੱਚ 300 ਯੂਨਿਟ ਤੇ ਦੋ ਮਹੀਨਿਆਂ ਵਿੱਚ 600 ਯੂਨਿਟ ਮੁਫ਼ਤ ਬਿਜਲੀ ਮਿਲਦੀ ਹੈ। ਜੇ ਕੋਈ ਪਰਿਵਾਰ 600 ਯੂਨਿਟ ਤੋਂ ਵੱਧ ਬਿਜਲੀ ਦੀ ਖਪਤ ਕਰਦਾ ਹੈ ਤਾਂ ਉਸ ਤੋਂ ਪੂਰਾ ਬਿੱਲ ਵਸੂਲਿਆ ਜਾਂਦਾ ਹੈ। ਜੇ ਅਜਿਹਾ ਹੁੰਦਾ ਹੈ ਤਾਂ ਖਪਤਕਾਰਾਂ ਨੂੰ ਬਿਜਲੀ ਬਿੱਲ ਦੀ ਵਧੀ ਹੋਈ ਦਰ ਦਾ ਭੁਗਤਾਨ ਕਰਨਾ ਪਵੇਗਾ। ਨਵੀਂ ਦਰ ਮੁਤਾਬਕ ਹੁਣ ਹਰ ਪਰਿਵਾਰ ਨੂੰ 30 ਤੋਂ 40 ਰੁਪਏ ਵਾਧੂ ਦੇਣੇ ਪੈਣਗੇ।
ਜ਼ਿਕਰ ਕਰ ਦਈਏ ਕਿ ਘਰੇਲੂ ਸ਼੍ਰੇਣੀ ਵਿੱਚ 7 ਕਿਲੋਵਾਟ ਤੋਂ 50 ਕਿਲੋਵਾਟ ਤੱਕ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਜ਼ਿਆਦਾਤਰ ਮੱਧ ਵਰਗ ਅਤੇ ਉੱਚ ਵਰਗ ਇਸ ਸ਼੍ਰੇਣੀ ਵਿੱਚ ਆਉਂਦੇ ਹਨ। ਜੋ ਪਹਿਲਾਂ ਹੀ 5.34 ਰੁਪਏ ਤੋਂ 7.75 ਰੁਪਏ ਪ੍ਰਤੀ ਯੂਨਿਟ ਅਦਾ ਕਰ ਰਹੇ ਹਨ। ਜੇ ਸਾਰੇ ਟੈਕਸ ਸ਼ਾਮਲ ਕੀਤੇ ਜਾਣ ਤਾਂ ਇਸ ਯੂਨਿਟ ਦੀ ਕੀਮਤ ਕਰੀਬ 10 ਰੁਪਏ ਹੈ। ਇਸ ਦੇ ਨਾਲ ਹੀ ਗ਼ੈਰ-ਰਿਹਾਇਸ਼ੀ ਸਪਲਾਈ ਦੇ ਰੇਟ ਵੀ ਨਹੀਂ ਵਧੇ ਹਨ। ਇਸ 'ਚ 7 ਕਿਲੋਵਾਟ ਤੱਕ ਦਾ ਰੇਟ 6.91 ਤੋਂ 7.75 ਰੁਪਏ ਪ੍ਰਤੀ ਯੂਨਿਟ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)