ਪੜਚੋਲ ਕਰੋ

ਸੱਤਾ ਨਾਲ ਜੁੜੇਗਾ ਬਿਜਲੀ ਕੁਨੈਕਸ਼ਨ, ਕਾਂਗਰਸ ਤੇ ਅਕਾਲੀ ਦਲ ਨੂੰ ਝਟਕੇ

ਪੰਜਾਬ ਵਿੱਚ ਦਿੱਲੀ ਦੀ ਤਰਜ਼ 'ਤੇ ਬਿਜਲੀ ਸਿਆਸਤ ਨੇ ਜ਼ੋਰ ਫੜ ਲਿਆ ਹੈ। ਦਿੱਲੀ ਵਿੱਚ ਆਮ ਆਦਮੀ ਪਾਰਟੀ ਕੁਨੈਕਸ਼ਨ ਜੋੜ ਕੇ ਸੱਤਾ ਵਿੱਚ ਆਈ ਸੀ। ਹੁਣ ਇਹੀ ਕੰਮ ਲੋਕ ਇਨਸਾਫ਼ ਪਾਰਟੀ ਨੇ ਵਿੱਢਿਆ ਹੈ। ਪਾਰਟੀ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਪਾਵਰਕੌਮ ਵੱਲੋਂ ਬਿੱਲ ਭੁਗਤਾਨ ਨਾ ਹੋਣ ਕਾਰਨ ਕੱਟੇ ਕੁਨੈਕਸ਼ਨਾਂ ਨੂੰ ਜੋੜ ਰਹੇ ਹਨ। ਉਧਰ, ਆਮ ਆਦਮੀ ਪਾਰਟੀ ਨੇ ਬਿਜਲੀ ਬਿੱਲਾਂ ਨੂੰ ਲੈ ਕੇ ਪਹਿਲਾਂ ਹੀ ਸੰਘਰਸ਼ ਛੇੜਿਆ ਹੋਇਆ ਹੈ।

ਚੰਡੀਗੜ੍ਹ: ਪੰਜਾਬ ਵਿੱਚ ਦਿੱਲੀ ਦੀ ਤਰਜ਼ 'ਤੇ ਬਿਜਲੀ ਸਿਆਸਤ ਨੇ ਜ਼ੋਰ ਫੜ ਲਿਆ ਹੈ। ਦਿੱਲੀ ਵਿੱਚ ਆਮ ਆਦਮੀ ਪਾਰਟੀ ਕੁਨੈਕਸ਼ਨ ਜੋੜ ਕੇ ਸੱਤਾ ਵਿੱਚ ਆਈ ਸੀ। ਹੁਣ ਇਹੀ ਕੰਮ ਲੋਕ ਇਨਸਾਫ਼ ਪਾਰਟੀ ਨੇ ਵਿੱਢਿਆ ਹੈ। ਪਾਰਟੀ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਪਾਵਰਕੌਮ ਵੱਲੋਂ ਬਿੱਲ ਭੁਗਤਾਨ ਨਾ ਹੋਣ ਕਾਰਨ ਕੱਟੇ ਕੁਨੈਕਸ਼ਨਾਂ ਨੂੰ ਜੋੜ ਰਹੇ ਹਨ। ਉਧਰ, ਆਮ ਆਦਮੀ ਪਾਰਟੀ ਨੇ ਬਿਜਲੀ ਬਿੱਲਾਂ ਨੂੰ ਲੈ ਕੇ ਪਹਿਲਾਂ ਹੀ ਸੰਘਰਸ਼ ਛੇੜਿਆ ਹੋਇਆ ਹੈ। ਸਿਆਸੀ ਮਹਿਰਾਂ ਦਾ ਕਹਿਣਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਿਜਲੀ ਵੱਡੀ ਮੁੱਦਾ ਬਣੇਗਾ। ਰਵਾਇਤੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਬਿਜਲੀ ਦੇ ਮੁੱਦੇ 'ਤੇ ਕਸੂਤੇ ਘਿਰੇ ਹੋਏ ਹਨ। ਦੋਵੇਂ ਧਿਰਾਂ ਮਹਿੰਗੀ ਬਿਜਲੀ ਲਈ ਇੱਕ-ਦੂਜੇ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ। ਇਸ ਦਾ ਲਾਹਾ ਲੈਣ ਲਈ ਦੂਜੀਆਂ ਧਿਰਾਂ ਬਿਜਲੀ ਦੇ ਮੁੱਦੇ ਨੂੰ ਕੇਂਦਰ ਵਿੱਚ ਲਿਆਉਣ ਲਈ ਜੀਅ ਤੋੜ ਜ਼ੋਰ ਲਾ ਰਹੀਆਂ ਹਨ। ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਬਾਦਲਾਂ ਤੇ ਕੈਪਟਨ ਦੇ ਆਪਸ ਵਿੱਚ ਰਲੇ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਨਿੱਜੀ ਕੰਪਨੀਆਂ ਤੋਂ ਮਹਿੰਗੀ ਬਿਜਲੀ ਖਰੀਦਣ ਦੇ ਮਾਮਲੇ ਵਿਚ ਇੱਕ ਦੂਜੇ ’ਤੇ ਦੋਸ਼ ਲਾ ਰਹੇ ਹਨ ਜਦਕਿ ਅੰਦਰਖਾਤੇ ਦੋਵੇਂ ਧਿਰਾਂ ਇਨ੍ਹਾਂ ਕੰਪਨੀਆਂ ਤੋਂ ਮੋਟੇ ਪੈਸੇ ਲੈ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਦੀਆਂ ਦਰਾਂ ਵਿਚ ਕੀਤੇ ਗਏ ਵਾਧੇ ਵਿਰੁੱਧ ਇਕਜੁੱਟ ਹੋ ਕੇ ਲੋਕ ਇਨਸਾਫ ਪਾਰਟੀ ਦਾ ਸਾਥ ਦੇਣ। ਬੈਂਸ ਨੇ ਕਿਹਾ ਕਿ ਨਿੱਜੀ ਕੰਪਨੀਆਂ ਨੂੰ ਮਿੱਥੇ ਰੇਟ ਦੇਣ ਦਾ ਸਮਝੌਤਾ ਕਰਨ ਨਾਲ ਹੀ ਸੂਬੇ ਦੇ ਲੋਕਾਂ ਉੱਪਰ ਹਜ਼ਾਰਾਂ ਕਰੋੜਾਂ ਦਾ ਆਰਥਿਕ ਬੋਝ ਪੈ ਰਿਹਾ ਹੈ। ਉਨ੍ਹਾਂ ਆਖਿਆ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਈ ਤਾਂ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾਵੇਗੀ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਗਰੀਬ ਲੋਕਾਂ ਦਾ ਬਕਾਇਆ ਮੁਆਫ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪਾਵਰਕੌਮ ਨੇ ਲੋਕਾਂ ਨੂੰ ਕੋਈ ਜੁਰਮਾਨੇ ਪਾਏ ਤਾਂ ਲੋਕ ਇਨਸਾਫ਼ ਪਾਰਟੀ ਇਹ ਹਰਜਾਨੇ ਭਰਨ ਨੂੰ ਤਿਆਰ ਹੈ ਤੇ ਲੋਕਾਂ ਦਾ ਡੱਟ ਕੇ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਵਿੱਚ ਹੀ ਸਭ ਤੋਂ ਵੱਧ ਬਿਜਲੀ ਦੀ ਖ਼ਪਤ ਹੁੰਦੀ ਹੈ। ਇਨ੍ਹਾਂ ਚਾਰ ਮਹੀਨਿਆਂ ਨੂੰ ਛੱਡ ਕੇ ਬਾਕੀ ਦੇ ਅੱਠ ਮਹੀਨਿਆਂ ਦੇ ਪੰਜਾਬ ਦੇ ਲੋਕਾਂ ਨੂੰ ਵਾਧੂ ਪੈਸੇ ਦੇਣੇ ਪੈ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹਰ ਸਾਲ 2000 ਕਰੋੜ ਰੁਪਏ ਬਿਜਲੀ ਕੰਪਨੀਆਂ ਨੂੰ ਦੇਣਾ ਪੈ ਰਿਹਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਇਹ ਵਾਅਦਾ ਕੀਤਾ ਸੀ ਕਿ ਉਹ ਪੰਜਾਬ ਦੇ ਲੋਕਾਂ ਨੂੰ ਸਸਤੀ ਬਿਜਲੀ ਦੇਵੇਗੀ ਪਰ ਹੁਣ ਤਿੰਨ ਸਾਲ ਬੀਤ ਗਏ ਹਨ, ਸਰਕਾਰ ਆਪਣੇ ਵਾਅਦੇ ਤੋਂ ਭੱਜ ਗਈ ਹੈ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget