(Source: ECI/ABP News)
ਕਿਸੇ ਵੀ ਸਰਕਾਰੀ ਸਕੂਲ ਜਾਂ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਨਹੀਂ ਕੱਟਿਆ ਜਾਵੇਗਾ: ਹਰਭਜਨ ਸਿੰਘ ਈਟੀਓ
Punjab News: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਕਮ ਜਾਰੀ ਕੀਤੇ ਹਨ ਕਿ ਕਿਸੇ ਵੀ ਸਰਕਾਰੀ ਸਕੂਲ ਜਾ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਨਹੀਂ ਕੱਟਿਆਂ ਜਾਵੇਗਾ।
![ਕਿਸੇ ਵੀ ਸਰਕਾਰੀ ਸਕੂਲ ਜਾਂ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਨਹੀਂ ਕੱਟਿਆ ਜਾਵੇਗਾ: ਹਰਭਜਨ ਸਿੰਘ ਈਟੀਓ Electricity connection of any government school or hospital will not be cut: Harbhajan Singh ETO ਕਿਸੇ ਵੀ ਸਰਕਾਰੀ ਸਕੂਲ ਜਾਂ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਨਹੀਂ ਕੱਟਿਆ ਜਾਵੇਗਾ: ਹਰਭਜਨ ਸਿੰਘ ਈਟੀਓ](https://feeds.abplive.com/onecms/images/uploaded-images/2022/07/25/194cfa8c4b6721889c1b576485ef578f1658763076_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਕਮ ਜਾਰੀ ਕੀਤੇ ਹਨ ਕਿ ਕਿਸੇ ਵੀ ਸਰਕਾਰੀ ਸਕੂਲ ਜਾ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਨਹੀਂ ਕੱਟਿਆਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿਹਤ ਤੇ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਮਿਆਰੀ ਬਣਾਉਣਾ ਮੁੱਖ ਏਜੰਡਾ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਵੱਲੋਂ ਕੀਤੇ ਗਏ ਕ੍ਰਾਂਤੀਕਾਰੀ ਸੁਧਾਰਾਂ ਦੀ ਤਰਜ਼ 'ਤੇ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਪੱਧਰ ਦੇ ਅਧਿਕਾਰੀ ਨੇ ਆਪਣੇ ਪੱਧਰ 'ਤੇ ਸਰਕਾਰੀ ਸਿਹਤ ਤੇ ਸਿੱਖਿਆ ਅਦਾਰੇ ਦਾ ਬਿਜਲੀ ਕੁਨੈਕਸ਼ਨ ਕੱਟਿਆ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿਕਰਯੋਗ ਹੈ ਕਿ ਪਿਛਲੇ ਦਿਨੀਂ ਇਕ ਜੇਈ ਪੱਧਰ ਦੇ ਅਧਿਕਾਰੀ ਨੇ ਕਪੂਰਥਲਾ ਜ਼ਿਲ੍ਹੇ ਵਿੱਚ ਆਪਣੇ ਪੱਧਰ 'ਤੇ ਨਿੱਜੀ ਕਾਰਨਾਂ ਕਰਕੇ 7 ਸਰਕਾਰੀ ਸਕੂਲਾਂ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਸੀ।
ਇਸ ਦੇ ਖਿਲਾਫ ਕਾਰਵਾਈ ਕਰਕੇ ਉਸ ਨੇ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਗਿਆ ਸੀ ਤੇ ਚਾਰਜਸ਼ੀਟ ਵੀ ਜਾਰੀ ਕਰ ਦਿੱਤੀ ਗਈ ਹੈ। ਜੇਕਰ ਭਵਿੱਖ ਵਿੱਚ ਕਿੱਸੇ ਵੀ ਅਧਿਕਾਰੀ ਨੇ ਅਜਿਹਾ ਕਰਨ ਦੀ ਕੋਈ ਕੋਤਾਹੀ ਕੀਤੀ ਤਾਂ ਉਸ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)