ਪੜਚੋਲ ਕਰੋ

PSPCL: ਬਿਜਲੀ ਵਿਭਾਗ ਦੇਣ ਲੱਗਾ ਝਟਕਾ; ਪੰਜਾਬ 'ਚ ਮਹਿੰਗੀ ਹੋਣ ਜਾ ਰਹੀ ਬਿਜਲੀ, ਦਰਾਂ 'ਚ ਹੋਵੇਗਾ ਵਾਧਾ !

Electricity expensive: ਕਮਿਸ਼ਨ ਵੱਲੋਂ ਇਸ ਨੂੰ ਜਲਦ ਹੀ ਹਰੀ ਝੰਡੀ ਦਿੱਤੀ ਜਾ ਸਕਦੀ ਹੈ। ਹਾਲਾਂਕਿ ਪਾਵਰਕੌਮ ਦੇ ਅਧਿਕਾਰੀ ਤਰਕ ਦੇ ਰਹੇ ਹਨ ਕਿ 2010 ਵਿੱਚ ਪਾਵਰਕੌਮ ਦੇ ਬਣਨ ਤੋਂ ਬਾਅਦ ਪਿਛਲੇ 15 ਸਾਲਾਂ ਵਿੱਚ ਬਿਜਲੀ ਦਰਾਂ ਵਿੱਚ ਇਹ ਸਭ ਤੋਂ

Electricity expensive in Punjab: ਪੰਜਾਬ ਵਿੱਚ ਮੁਫ਼ਤ ਬਿਜਲੀ ਦਾ ਆਨੰਦ ਲੈ ਕਰਹੇ ਖਪਤਕਾਰਾਂ ਦੇ ਨਾਲ ਨਾਲ ਸਸਤੀ ਬਿਜਲੀ ਲੈ ਰਹੇ ਕਾਰੋਬਾਰੀਆਂ ਨੂੰ ਇੱਕ ਵੱਡਾ ਝਟਕਾ ਲੱਗਣਾ ਜਾ ਰਿਹਾ ਹੈ। ਮੁਫ਼ਤ ਬਿਜਲੀ ਦੇ ਬੋਝ ਦੀ ਪੰਡ ਹੁਣ ਵਿਭਾਗ ਨੂੰ ਭਾਰੀ ਲੱਗਣ ਲੱਗੀ ਹੈ। ਜਿਸ ਦੇ ਲਈ ਹੁਣ ਬਿਜਲੀ ਦਰਾਂ ਵਿੱਚ 11 ਫੀਸਦੀ ਵਾਧਾ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਪਾਵਰਕੌਮ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੂੰ ਭੇਜੀ ਆਪਣੀ ਸਾਲਾਨਾ ਰੈਵੇਨਿਊ ਰਿਕੁਆਇਰਮੈਂਟ ਰਿਪੋਰਟ (ਏਆਰਆਰ) ਵਿੱਚ ਇਸ ਸਬੰਧੀ ਤਜਵੀਜ਼ ਰੱਖੀ ਹੈ। 

ਕਮਿਸ਼ਨ ਵੱਲੋਂ ਇਸ ਨੂੰ ਜਲਦ ਹੀ ਹਰੀ ਝੰਡੀ ਦਿੱਤੀ ਜਾ ਸਕਦੀ ਹੈ। ਹਾਲਾਂਕਿ ਪਾਵਰਕੌਮ ਦੇ ਅਧਿਕਾਰੀ ਤਰਕ ਦੇ ਰਹੇ ਹਨ ਕਿ 2010 ਵਿੱਚ ਪਾਵਰਕੌਮ ਦੇ ਬਣਨ ਤੋਂ ਬਾਅਦ ਪਿਛਲੇ 15 ਸਾਲਾਂ ਵਿੱਚ ਬਿਜਲੀ ਦਰਾਂ ਵਿੱਚ ਇਹ ਸਭ ਤੋਂ ਘੱਟ ਵਾਧਾ ਹੋਵੇਗਾ। ਨਾਲ ਹੀ, ਅਧਿਕਾਰੀਆਂ ਦਾ ਕਹਿਣਾ ਹੈ ਕਿ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਪਹਿਲਾਂ ਹੀ ਮੁਫਤ ਦਿੱਤੀ ਜਾ ਰਹੀ ਹੈ ਅਤੇ ਖੇਤੀ ਸੈਕਟਰ ਨੂੰ ਵੀ ਇਹ ਮੁਫਤ ਮਿਲ ਰਿਹਾ ਹੈ। ਅਜਿਹੇ 'ਚ ਬਿਜਲੀ ਦਰਾਂ ਦਾ ਸਭ ਤੋਂ ਜ਼ਿਆਦਾ ਅਸਰ ਕਾਰੋਬਾਰੀਆਂ ਅਤੇ ਉਦਯੋਗਪਤੀਆਂ 'ਤੇ ਹੀ ਪਵੇਗਾ। ਅਤੇ 300 ਯੂਨਿਟ ਤੋਂ ਵੱਧ ਖ਼ਪਤ ਕਰਨ ਵਾਲੇ ਲੋਕਾਂ ਨੂੰ ਵੀ ਝਟਕਾ ਲਗੇਗਾ। 

ਰਿਪੋਰਟ ਅਨੁਸਾਰ ਵਿੱਤੀ ਸਾਲ 2024-25 ਦੇ ਅੰਤ ਤੱਕ ਪਾਵਰਕੌਮ ਦਾ ਕੁੱਲ ਸੰਚਿਤ ਮਾਲੀਆ ਘਾਟਾ 5400 ਕਰੋੜ ਰੁਪਏ ਹੋਵੇਗਾ। ਇਸ ਘਾਟੇ ਦਾ ਮੁੱਖ ਕਾਰਨ ਸਾਲ 2021 ਦੀਆਂ ਚੋਣਾਂ ਦੇ ਮੱਦੇਨਜ਼ਰ ਤਤਕਾਲੀ ਚੰਨੀ ਸਰਕਾਰ ਵੱਲੋਂ ਬਿਜਲੀ ਦਰਾਂ ਵਿੱਚ ਇੱਕ ਫੀਸਦੀ ਦੀ ਕਟੌਤੀ ਅਤੇ ਉਸ ਤੋਂ ਬਾਅਦ ਸਾਲ 2022 ਵਿੱਚ ਮਾਨ ਸਰਕਾਰ ਵੱਲੋਂ ਬਿਜਲੀ ਦਰਾਂ ਵਿੱਚ ਕੋਈ ਵਾਧਾ ਨਾ ਕਰਨਾ ਹੈ, ਜਿਸ ਕਾਰਨ ਵਿੱਤੀ ਸਾਲ 2022-23 ਵਿੱਚ ਪਾਵਰਕੌਮ ਨੂੰ ਲਗਭਗ 6300 ਕਰੋੜ ਰੁਪਏ ਦੇ ਮਾਲੀਏ ਦੇ ਘਾਟੇ ਦਾ ਸਾਹਮਣਾ ਕਰਨਾ ਪਿਆ।

ਸਾਲ 2022-23 'ਚ ਦੇਸ਼ ਭਰ 'ਚ ਕੋਲੇ ਦਾ ਸੰਕਟ ਸੀ, ਜਿਸ ਕਾਰਨ ਬਾਹਰੋਂ ਕੋਲਾ ਦਰਾਮਦ ਕਰਨ ਕਾਰਨ ਬਿਜਲੀ ਖਰੀਦ ਮੁੱਲ 'ਚ 4000 ਕਰੋੜ ਰੁਪਏ ਦਾ ਵਾਧਾ ਹੋਇਆ ਸੀ। ਟਰਾਂਸਮਿਸ਼ਨ ਚਾਰਜਿਜ਼ ਵੀ 600 ਕਰੋੜ ਰੁਪਏ ਵਧੇ ਹਨ। ਇਸ ਦੇ ਨਾਲ ਹੀ ਛੇਵੇਂ ਤਨਖ਼ਾਹ ਕਮਿਸ਼ਨ ਦੇ ਲਾਗੂ ਹੋਣ ਨਾਲ ਮੁਲਾਜ਼ਮਾਂ ਦੀਆਂ ਤਨਖ਼ਾਹਾਂ 'ਤੇ ਖ਼ਰਚ 1700 ਕਰੋੜ ਰੁਪਏ ਵਧ ਗਿਆ ਹੈ।

ਵਿੱਤੀ ਸਾਲ 2024-25 ਵਿੱਚ ਬਿਜਲੀ ਸਬਸਿਡੀ 22000 ਕਰੋੜ ਰੁਪਏ ਤੱਕ ਪਹੁੰਚ ਜਾਵੇਗੀ। ਇਸ ਵਿੱਚ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਲਈ ਸਬਸਿਡੀ 9000 ਕਰੋੜ ਰੁਪਏ ਹੋਵੇਗੀ, ਜਦੋਂ ਕਿ ਉਦਯੋਗਿਕ ਖੇਤਰ ਲਈ ਇਹ 3000 ਕਰੋੜ ਰੁਪਏ ਅਤੇ ਖੇਤੀਬਾੜੀ ਖੇਤਰ ਲਈ 10000 ਕਰੋੜ ਰੁਪਏ ਤੱਕ ਦੀ ਸਬਸਿਡੀ ਹੋਵੇਗੀ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਚੰਡੀਗੜ੍ਹ 'ਚ ਵਾਪਰਿਆ ਵੱਡਾ ਹਾਦਸਾ, ਟਰੱਕ ਹੇਠਾਂ ਆਇਆ ਵਿਅਕਤੀ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਚੰਡੀਗੜ੍ਹ 'ਚ ਵਾਪਰਿਆ ਵੱਡਾ ਹਾਦਸਾ, ਟਰੱਕ ਹੇਠਾਂ ਆਇਆ ਵਿਅਕਤੀ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
HC ਨੇ ਪੰਜਾਬ ਸਰਕਾਰ ਤੋਂ ਅੰਮ੍ਰਿਤਪਾਲ ਦੀ ਪੈਰੋਲ ਰੱਦ ਕਰਨ ਵਾਲੇ ਮੰਗੇ ਦਸਤਾਵੇਜ਼, 'ਆਪ' ਸਰਕਾਰ ਨੂੰ ਸੋਮਵਾਰ ਤੱਕ ਦਾ ਦਿੱਤਾ ਸਮਾਂ
HC ਨੇ ਪੰਜਾਬ ਸਰਕਾਰ ਤੋਂ ਅੰਮ੍ਰਿਤਪਾਲ ਦੀ ਪੈਰੋਲ ਰੱਦ ਕਰਨ ਵਾਲੇ ਮੰਗੇ ਦਸਤਾਵੇਜ਼, 'ਆਪ' ਸਰਕਾਰ ਨੂੰ ਸੋਮਵਾਰ ਤੱਕ ਦਾ ਦਿੱਤਾ ਸਮਾਂ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਚੰਡੀਗੜ੍ਹ, ਕਾਰ 'ਚ ਆਏ ਬਦਮਾਸ਼ ਵਿਅਕਤੀ ਨੂੰ ਗੋਲੀ ਮਾਰ ਕੇ ਹੋਏ ਫਰਾਰ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਚੰਡੀਗੜ੍ਹ, ਕਾਰ 'ਚ ਆਏ ਬਦਮਾਸ਼ ਵਿਅਕਤੀ ਨੂੰ ਗੋਲੀ ਮਾਰ ਕੇ ਹੋਏ ਫਰਾਰ
ਅਸਲਾ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ! ਨਵੇਂ ਫੁਰਮਾਨ ਹੋਏ ਜਾਰੀ
ਅਸਲਾ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ! ਨਵੇਂ ਫੁਰਮਾਨ ਹੋਏ ਜਾਰੀ
Advertisement

ਵੀਡੀਓਜ਼

Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Fatehgarh Sahib News | ਹੱਡਾਂ ਰੋੜੀ ਨੇੜੇ ਅਵਾਰਾ ਕੁੱਤਿਆਂ ਕੋਲੋਂ ਮਿਲਿਆ 7 ਮਹੀਨੇ ਦੇ ਬੱਚੇ ਦਾ ਭਰੂਣ |Abp Sanjha
Aam Aadmi Party | ਮਨਰੇਗਾ ਘੋਟਾਲੇ 'ਚ 25 ਅਧਿਕਾਰੀਆਂ 'ਤੇ ਕਾਰਵਾਈ 2 ਕਰੋੜ ਦੀ ਜਾਇਦਾਦ ਕੀਤੀ ਜ਼ਬਤ |Abp Sanjha
Big Breaking News | PU Senate Election ਨੂੰ ਮਿਲੀ ਹਰੀ ਝੰਡੀ, 2026 'ਚ ਹੋਣਗੀਆਂ ਚੋਣਾਂ  | Panjab University
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਵਾਪਰਿਆ ਵੱਡਾ ਹਾਦਸਾ, ਟਰੱਕ ਹੇਠਾਂ ਆਇਆ ਵਿਅਕਤੀ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਚੰਡੀਗੜ੍ਹ 'ਚ ਵਾਪਰਿਆ ਵੱਡਾ ਹਾਦਸਾ, ਟਰੱਕ ਹੇਠਾਂ ਆਇਆ ਵਿਅਕਤੀ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
HC ਨੇ ਪੰਜਾਬ ਸਰਕਾਰ ਤੋਂ ਅੰਮ੍ਰਿਤਪਾਲ ਦੀ ਪੈਰੋਲ ਰੱਦ ਕਰਨ ਵਾਲੇ ਮੰਗੇ ਦਸਤਾਵੇਜ਼, 'ਆਪ' ਸਰਕਾਰ ਨੂੰ ਸੋਮਵਾਰ ਤੱਕ ਦਾ ਦਿੱਤਾ ਸਮਾਂ
HC ਨੇ ਪੰਜਾਬ ਸਰਕਾਰ ਤੋਂ ਅੰਮ੍ਰਿਤਪਾਲ ਦੀ ਪੈਰੋਲ ਰੱਦ ਕਰਨ ਵਾਲੇ ਮੰਗੇ ਦਸਤਾਵੇਜ਼, 'ਆਪ' ਸਰਕਾਰ ਨੂੰ ਸੋਮਵਾਰ ਤੱਕ ਦਾ ਦਿੱਤਾ ਸਮਾਂ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਚੰਡੀਗੜ੍ਹ, ਕਾਰ 'ਚ ਆਏ ਬਦਮਾਸ਼ ਵਿਅਕਤੀ ਨੂੰ ਗੋਲੀ ਮਾਰ ਕੇ ਹੋਏ ਫਰਾਰ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਚੰਡੀਗੜ੍ਹ, ਕਾਰ 'ਚ ਆਏ ਬਦਮਾਸ਼ ਵਿਅਕਤੀ ਨੂੰ ਗੋਲੀ ਮਾਰ ਕੇ ਹੋਏ ਫਰਾਰ
ਅਸਲਾ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ! ਨਵੇਂ ਫੁਰਮਾਨ ਹੋਏ ਜਾਰੀ
ਅਸਲਾ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ! ਨਵੇਂ ਫੁਰਮਾਨ ਹੋਏ ਜਾਰੀ
ਚੰਡੀਗੜ੍ਹ ’ਚ ਨਹੀਂ ਬਣੇਗੀ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਪਰ ਪੰਜਾਬ ਤੋਂ ਪੂਰੀ ਤਰ੍ਹਾਂ ਚੰਡੀਗੜ੍ਹ ਖੋਹਣ ਦੀ ਚੱਲ ਰਹੀ ਕੋਸ਼ਿਸ਼- ਪਰਗਟ ਸਿੰਘ
ਚੰਡੀਗੜ੍ਹ ’ਚ ਨਹੀਂ ਬਣੇਗੀ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਪਰ ਪੰਜਾਬ ਤੋਂ ਪੂਰੀ ਤਰ੍ਹਾਂ ਚੰਡੀਗੜ੍ਹ ਖੋਹਣ ਦੀ ਚੱਲ ਰਹੀ ਕੋਸ਼ਿਸ਼- ਪਰਗਟ ਸਿੰਘ
'ਵਿਰਾਟ-ਰੋਹਿਤ ਤੋਂ ਬਿਨਾਂ ਭਾਰਤ ਨਹੀਂ ਜਿੱਤ ਸਕਦਾ 2027 ਵਾਲਾ ਵਿਸ਼ਵ ਕੱਪ', ਸਾਬਕਾ ਭਾਰਤੀ ਦਿੱਗਜ ਦਾ ਵੱਡਾ ਦਾਅਵਾ
'ਵਿਰਾਟ-ਰੋਹਿਤ ਤੋਂ ਬਿਨਾਂ ਭਾਰਤ ਨਹੀਂ ਜਿੱਤ ਸਕਦਾ 2027 ਵਾਲਾ ਵਿਸ਼ਵ ਕੱਪ', ਸਾਬਕਾ ਭਾਰਤੀ ਦਿੱਗਜ ਦਾ ਵੱਡਾ ਦਾਅਵਾ
ਟਕੀਲਾ ਸ਼ਾਟਸ ਲੈਣ ਵੇਲੇ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, 99 ਫੀਸਦੀ ਲੋਕ ਕਰਦੇ ਆਹ ਗਲਤੀ
ਟਕੀਲਾ ਸ਼ਾਟਸ ਲੈਣ ਵੇਲੇ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, 99 ਫੀਸਦੀ ਲੋਕ ਕਰਦੇ ਆਹ ਗਲਤੀ
ਬੰਗਲਾਦੇਸ਼ ਦੀ ਅਦਾਲਤ ਨੇ ਸ਼ੇਖ ਹਸੀਨਾ ਨੂੰ ਸੁਣਾਈ ਪੰਜ ਸਾਲ ਦੀ ਸਜ਼ਾ, ਜਾਣੋ ਪੂਰਾ ਮਾਮਲਾ
ਬੰਗਲਾਦੇਸ਼ ਦੀ ਅਦਾਲਤ ਨੇ ਸ਼ੇਖ ਹਸੀਨਾ ਨੂੰ ਸੁਣਾਈ ਪੰਜ ਸਾਲ ਦੀ ਸਜ਼ਾ, ਜਾਣੋ ਪੂਰਾ ਮਾਮਲਾ
Embed widget