ਪੜਚੋਲ ਕਰੋ
ਪੰਜਾਬੀਆਂ ਨੂੰ ਫਿਰ ਲੱਗੇਗਾ ਬਿਜਲੀ ਜਾ ਝਟਕਾ! ਭਗਵੰਤ ਮਾਨ ਨੇ ਲਾਏ ਵੱਡੇ ਇਲਜ਼ਾਮ
ਪੰਜਾਬੀਆਂ ਨੂੰ ਫਿਰ ਬਿਜਲੀ ਜਾ ਝਟਕਾ ਲੱਗ ਸਕਦਾ ਹੈ। ਅਗਲੇ ਮਹੀਨਿਆਂ ਵਿੱਚ ਬਿਜਲੀ ਦੀਆਂ ਦਰਾਂ ਹੋਰ ਵਧ ਸਕਦੀਆਂ ਹਨ। ਇਹ ਦਾਅਵਾ ਆਮ ਆਦਮੀ ਪਾਰਟੀ ਨੇ ਕੀਤਾ ਹੈ। ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪਹਿਲਾਂ ਹੀ ਹੱਦੋਂ ਮਹਿੰਗੀ ਬਿਜਲੀ ਲੈ ਰਹੇ ਪੰਜਾਬ ਦੇ ਲੋਕਾਂ ਦਾ ਫ਼ਿਕਰ ਕਰਦੇ ਹੋਏ ਕਿਹਾ ਕਿ ਪਿਛਲੀ ਬਾਦਲ ਸਰਕਾਰ ਦੇ ਗ਼ਲਤ ਤੇ ਮਾਰੂ ਸਮਝੌਤਿਆਂ ਕਾਰਨ ਨਿੱਜੀ ਥਰਮਲ ਪਲਾਂਟ ਸੂਬਾ ਸਰਕਾਰ/ਪੀਐਸਪੀਸੀਐਲ ਦੀ ਬਾਂਹ ਮਰੋੜ ਕੇ ਵਸੂਲੀ 'ਤੇ ਉੱਤਰ ਆਏ ਹਨ।

ਚੰਡੀਗੜ੍ਹ: ਪੰਜਾਬੀਆਂ ਨੂੰ ਫਿਰ ਬਿਜਲੀ ਜਾ ਝਟਕਾ ਲੱਗ ਸਕਦਾ ਹੈ। ਅਗਲੇ ਮਹੀਨਿਆਂ ਵਿੱਚ ਬਿਜਲੀ ਦੀਆਂ ਦਰਾਂ ਹੋਰ ਵਧ ਸਕਦੀਆਂ ਹਨ। ਇਹ ਦਾਅਵਾ ਆਮ ਆਦਮੀ ਪਾਰਟੀ ਨੇ ਕੀਤਾ ਹੈ। ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪਹਿਲਾਂ ਹੀ ਹੱਦੋਂ ਮਹਿੰਗੀ ਬਿਜਲੀ ਲੈ ਰਹੇ ਪੰਜਾਬ ਦੇ ਲੋਕਾਂ ਦਾ ਫ਼ਿਕਰ ਕਰਦੇ ਹੋਏ ਕਿਹਾ ਕਿ ਪਿਛਲੀ ਬਾਦਲ ਸਰਕਾਰ ਦੇ ਗ਼ਲਤ ਤੇ ਮਾਰੂ ਸਮਝੌਤਿਆਂ ਕਾਰਨ ਨਿੱਜੀ ਥਰਮਲ ਪਲਾਂਟ ਸੂਬਾ ਸਰਕਾਰ/ਪੀਐਸਪੀਸੀਐਲ ਦੀ ਬਾਂਹ ਮਰੋੜ ਕੇ ਵਸੂਲੀ 'ਤੇ ਉੱਤਰ ਆਏ ਹਨ। ਨਤੀਜਣ ਅਗਲੇ ਇੱਕ-ਦੋ ਮਹੀਨਿਆਂ 'ਚ ਬਿਜਲੀ ਪ੍ਰਤੀ ਯੂਨਿਟ 10 ਪੈਸੇ ਮਹਿੰਗੀ ਹੋ ਜਾਵੇਗੀ, ਕਿਉਂਕਿ ਸੁਪਰੀਮ ਕੋਰਟ ਦੇ ਤਾਜ਼ਾ ਫ਼ੈਸਲੇ (7 ਅਗਸਤ) ਤਹਿਤ ਪੀਐਸਪੀਸੀਐਲ ਨੂੰ ਅਗਲੇ 2 ਮਹੀਨਿਆਂ 'ਚ ਰਾਜਪੁਰਾ ਤੇ ਤਲਵੰਡੀ ਸਾਬੋ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਕ੍ਰਮਵਾਰ 1200 ਕਰੋੜ ਤੇ 1800 ਕਰੋੜ (ਕੁੱਲ 2800 ਕਰੋੜ) ਰੁਪਏ ਭੁਗਤਾਨ ਕਰਨੇ ਪੈਣਗੇ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















