ਪੜਚੋਲ ਕਰੋ

ਪੰਜਾਬੀਆਂ ਨੂੰ ਲੱਗੇਗਾ ਬਿਜਲੀ ਦਾ ਵੱਡਾ ਝਟਕਾ

ਪੰਜਾਬੀਆਂ ਨੂੰ ਬਿਜਲੀ ਦਰਾਂ ਵਿੱਚ ਹੋਰ ਵਾਧੇ ਦਾ ਵੱਡਾ ਝਟਕਾ ਲੱਗ ਸਕਦਾ ਹੈ। ਸੂਬੇ ਦੇ ਲੋਕ ਪਹਿਲਾਂ ਹੀ ਵੱਧ ਦਰਾਂ 'ਤੇ ਬਿਜਲੀ ਲੈ ਰਹੇ ਹਨ। ਹੁਣ ਇਨ੍ਹਾਂ ਵਿੱਚ ਹੋਰ ਵਧਾ ਹੋਣ ਦੀ ਸੰਭਾਵਨਾ ਬਣ ਗਈ ਹੈ। ਦਰਅਸਲ ਸੁਪਰੀਮ ਕੋਰਟ ਨੇ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ 2800 ਕਰੋੜ ਰੁਪਏ ਦਾ ਹਰਜਾਨਾ ਦੇਣ ਦੇ ਹੁਕਮ ਦਿੱਤੇ ਹਨ। ਇਸ ਮਗਰੋਂ ਪਾਵਰਕੌਮ ਨੂੰ ਇਸ ਬਾਰੇ ਹਾਲੇ ਕੁਝ ਨਹੀਂ ਸੁੱਝ ਰਿਹਾ।

ਚੰਡੀਗੜ੍ਹ: ਪੰਜਾਬੀਆਂ ਨੂੰ ਬਿਜਲੀ ਦਰਾਂ ਵਿੱਚ ਹੋਰ ਵਾਧੇ ਦਾ ਵੱਡਾ ਝਟਕਾ ਲੱਗ ਸਕਦਾ ਹੈ। ਸੂਬੇ ਦੇ ਲੋਕ ਪਹਿਲਾਂ ਹੀ ਵੱਧ ਦਰਾਂ 'ਤੇ ਬਿਜਲੀ ਲੈ ਰਹੇ ਹਨ। ਹੁਣ ਇਨ੍ਹਾਂ ਵਿੱਚ ਹੋਰ ਵਧਾ ਹੋਣ ਦੀ ਸੰਭਾਵਨਾ ਬਣ ਗਈ ਹੈ। ਦਰਅਸਲ ਸੁਪਰੀਮ ਕੋਰਟ ਨੇ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ 2800 ਕਰੋੜ ਰੁਪਏ ਦਾ ਹਰਜਾਨਾ ਦੇਣ ਦੇ ਹੁਕਮ ਦਿੱਤੇ ਹਨ। ਇਸ ਮਗਰੋਂ ਪਾਵਰਕੌਮ ਨੂੰ ਇਸ ਬਾਰੇ ਹਾਲੇ ਕੁਝ ਨਹੀਂ ਸੁੱਝ ਰਿਹਾ। ਪਾਵਰਕੌਮ ਦੇ ਸੀਐਮਡੀ ਇੰਜਨੀਅਰ ਬਲਦੇਵ ਸਿੰਘ ਸਰਾਂ ਨੇ ਉੱਚ ਪੱਧਰੀ ਪੰਜ ਮੈਂਬਰੀ ਕਮੇਟੀ ਕਾਇਮ ਕਰ ਦਿੱਤੀ ਹੈ। ਇਹ ਕਮੇਟੀ ਹਰਜਾਨੇ ਦੇ ਅੰਕੜਿਆਂ ਨੂੰ ਤੱਥਾਂ ਸਹਿਤ ਖੰਗਾਲੇਗੀ ਤਾਂ ਕਿ ਪਾਵਰਕੌਮ ਨੂੰ ਹਰਜਾਨੇ ਦੀ ਰਕਮ ਤੋਂ ਕੁਝ ਰਾਹਤ ਮਿਲ ਸਕੇ। ਉਂਝ ਮੰਨਿਆ ਜਾ ਰਿਹਾ ਹੈ ਕਿ ਅਖੀਰ ਇਸ ਦਾ ਬੋਝ ਲੋਕਾਂ 'ਤੇ ਹੀ ਪਏਗਾ ਕਿਉਂਕਿ ਪਾਵਰਕੌਮ ਦੀ ਪਹਿਲਾਂ ਹੀ ਵਿੱਤੀ ਹਾਲਤ ਠੀਕ ਨਹੀਂ। ਦਰਅਸਲ ਪਿਛਲੀ ਅਕਾਲੀ-ਬੀਜੇਪੀ ਸਰਕਾਰ ਨੇ ਪ੍ਰਾਈਵੇਟ ਕੰਪਨੀਆਂ ਨਾਲ ਕਰਾਰ ਕਰਕੇ ਥਰਮਲ ਪਲਾਂਟ ਲਾਏ ਸੀ। ਇਨ੍ਹਾਂ ਪਲਾਟਾਂ ਕੋਲੋਂ ਪਾਵਰਕੌਮ ਨੇ ਹਰ ਹੀਲੇ ਤੈਅ ਦਰਾਂ 'ਤੇ ਬਿਜਲੀ ਖਰੀਦਣੀ ਸੀ। ਇਸ ਮਾਮਲੇ ਨੂੰ ਹੀ ਲੈ ਕੇ ਸੁਪਰੀਮ ਕੋਰਟ ਨੇ ਇਹ ਰਾਸ਼ੀ ਰਾਜਪੁਰਾ ਤੇ ਤਲਵੰਡੀ ਸਾਬੋ ਥਰਮਲ ਪਲਾਂਟਾਂ ਦੇ ਚੱਲਣ ਸਮੇਂ ਤੋਂ ਲੈ ਕੇ ਜੋੜ ਦਿੱਤੀ ਹੈ। ਇੱਥੇ ਹੀ ਬੱਸ ਨਹੀਂ, ਪਾਵਰਕੌਮ ਨੂੰ ਅੱਗੋਂ ਵੀ ਹਰ ਸਾਲ ਪ੍ਰਾਈਵੇਟ ਥਰਮਲ ਕੰਪਨੀਆਂ ਨੂੰ 500 ਕਰੋੜ ਰੁਪਏ ਦੇਣੇ ਪਿਆ ਕਰਨਗੇ। ਪਾਵਰਕੌਮ ਤੇ ਥਰਮਲ ਕੰਪਨੀਆਂ ਦਰਮਿਆਨ ਝਗੜਾ ਇਸ ਗੱਲ ਦਾ ਸੀ ਕਿ ਕੋਲੇ ਦੀ ਧੁਲਾਈ ਦੇ ਪੈਸੇ ਕੌਣ ਅਦਾ ਕਰੇ? ਭਾਵੇਂ ਸ਼ੁਰੂਆਤੀ ਦੌਰ ’ਚ ਪ੍ਰਾਈਵੇਟ ਥਰਮਲ ਕੰਪਨੀਆਂ ਝਗੜੇ ਦਾ ਕੇਸ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਤੇ ਕੇਂਦਰੀ ਅਪੀਲ ਟ੍ਰਿਬਿਊਨਲ ਤੋਂ ਹਾਰ ਗਈਆਂ ਸਨ ਪਰ ਸੁਪਰੀਮ ਕੋਰਟ ਦਾ ਫ਼ੈਸਲਾ ਪ੍ਰਾਈਵੇਟ ਕੰਪਨੀਆਂ ਦੇ ਹੱਕ ਵਿੱਚ ਆਉਣ ਨਾਲ ਪਾਵਰਕੌਮ ਹਰਜਾਨੇ ਦੀ ਵੱਡੀ ਰਕਮ ਦੇ ਬੋਝ ਹੇਠ ਆ ਗਿਆ ਹੈ। ਸੁਪਰੀਮ ਕੋਰਟ ਨੇ ਫ਼ੈਸਲੇ ’ਚ ਕੋਲੇ ਦੀ ਧੁਲਾਈ ਦਾ ਖਰਚ ਪ੍ਰਾਈਵੇਟ ਕੰਪਨੀਆਂ ਦੀ ਥਾਂ ਪਾਵਰਕੌਮ ’ਤੇ ਪਾ ਦਿੱਤਾ ਹੈ। ਪਾਵਰਕੌਮ ਦੇ ਸੀਐਮਡੀ ਇੰਜਨੀਅਰ ਬਲਦੇਵ ਸਿੰਘ ਸਰਾਂ ਨੇ ਕਿਹਾ ਕਿ ਫ਼ਿਲਹਾਲ ਪਾਵਰਕੌਮ ਵੱਲੋਂ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ, ਜਿਹੜੀ ਹਰਜਾਨੇ ਦੀ ਰਕਮ ਨੂੰ ਤੱਥਾਂ ਸਹਿਤ ਵਾਚੇਗੀ ਤਾਂ ਕਿ ਵਾਧੂ ਪੈਸਾ ਕੁੱਲ ਰਕਮ ‘ਚੋਂ ਘਟਾਇਆ ਜਾ ਸਕੇ। ਇਸ ਕਮੇਟੀ ’ਚ ਦੋ ਚੀਫ਼ ਇੰਜਨੀਅਰ ਪੱਧਰ ਦੇ ਅਧਿਕਾਰੀ, ਦੋ ਐਸਈ ਤੇ ਇਕ ਸੀਏ ਪੱਧਰ ਦੇ ਅਧਿਕਾਰੀ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ ਕਮੇਟੀ ਨੂੰ ਜਲਦੀ ਰਿਪੋਰਟ ਦੇਣ ਲਈ ਆਖਿਆ ਗਿਆ ਹੈ। ਕਮੇਟੀ ਦੀ ਰਿਪੋਰਟ ਮਗਰੋਂ ਹੀ ਮਾਮਲੇ ਨੂੰ ਪੰਜਾਬ ਸਰਕਾਰ ਕੋਲ ਵਿਚਾਰਿਆ ਜਾਵੇਗਾ।

ਟਾਪ ਹੈਡਲਾਈਨ

Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪਰਗਟ ਸਿੰਘ ਨੇ AAP ਆਗੂਆਂ ਨੂੰ ਕਿਹਾ ਖੱਸੀ, ਪਹਿਲੀ ਵਾਰ ਐਗ੍ਰੇਸਿਵ ਭਾਸ਼ਣ ਅਤੇ ਹਾਰਡ ਸ਼ਬਦ ਯੂਜ਼ ਕੀਤੇ
ਪਰਗਟ ਸਿੰਘ ਨੇ AAP ਆਗੂਆਂ ਨੂੰ ਕਿਹਾ ਖੱਸੀ, ਪਹਿਲੀ ਵਾਰ ਐਗ੍ਰੇਸਿਵ ਭਾਸ਼ਣ ਅਤੇ ਹਾਰਡ ਸ਼ਬਦ ਯੂਜ਼ ਕੀਤੇ
ਜਲੰਧਰ 'ਚ ਬਰਥਡੇ ਪਾਰਟੀ 'ਤੇ ਦਾਤਰ ਨਾਲ ਹਮਲਾ, 4 ਨੌਜਵਾਨਾਂ ਦੇ ਖਿਲਾਫ ਦਰਜ FIR; ਕਿਹਾ- ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ...
ਜਲੰਧਰ 'ਚ ਬਰਥਡੇ ਪਾਰਟੀ 'ਤੇ ਦਾਤਰ ਨਾਲ ਹਮਲਾ, 4 ਨੌਜਵਾਨਾਂ ਦੇ ਖਿਲਾਫ ਦਰਜ FIR; ਕਿਹਾ- ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
Embed widget