ਅੰਮ੍ਰਿਤਸਰ: ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨੂੰ ਮਿਲਣ ਵਾਲੀ ਬਿਜਲੀ ਦੀ ਦਰ ਵਿੱਚ ਪ੍ਰਤੀ ਯੂਨਿਟ ਪੰਜ ਪੈਸੇ ਦਾ ਵਾਧਾ ਕੀਤਾ ਗਿਆ ਹੈ। ਇਸ ਵਾਧੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਿੱਖਾ ਵਿਰੋਧ ਕੀਤਾ ਹੈ। ਇਸ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਏਬੀਪੀ ਸਾਂਝਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਰਬਾਰ ਸਾਹਿਬ ਵਿਖੇ ਹਰ ਮਹੀਨੇ 10 ਲੱਖ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜੋ ਪਿਛਲੇ ਸਾਲ ਮਈ ਮਹੀਨੇ 5.94 ਰੁਪੈ ਪ੍ਰਤੀ ਯੂਨਿਟ ਮਿਲਦੀ ਸੀ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਇਸ ਸਾਲ ਪਹਿਲਾਂ ਹੀ 12 ਪੈਸੇ ਪ੍ਰਤੀ ਯੂਨਿਟ ਵਧਾਏ ਸਨ। ਬਿਜਲੀ ਖਰਚਾ 6.06 ਰੁਪਏ ਪ੍ਰਤੀ ਯੂਨਿਟ ਹੋ ਗਿਆ ਸੀ, ਜਿਸ ਨੂੰ ਸਰਕਾਰ ਨੇ ਹੁਣ ਹੋਰ ਵੀ ਵਧਾ ਦਿੱਤਾ ਹੈ।
ਡਾ. ਰੂਪ ਸਿੰਘ ਨੇ ਕਿਹਾ ਕਿ ਇਸ ਨਾਲ ਭਾਵੇਂ ਕਿ ਸ਼੍ਰੋਮਣੀ ਕਮੇਟੀ ਨੂੰ ਆਰਥਿਕ ਤੌਰ 'ਤੇ ਕੋਈ ਜ਼ਿਆਦਾ ਪ੍ਰਭਾਵ ਨਹੀਂ ਪਵੇਗਾ ਪਰ ਅਸੀਂ ਇਸ ਗੱਲ ਦਾ ਵਿਰੋਧ ਕਰਦੇ ਹਾਂ ਕਿ ਸ਼੍ਰੋਮਣੀ ਕਮੇਟੀ ਤੇ ਸਿੱਖ ਸੰਗਤ ਦੀਆਂ ਇਸ ਨਾਲ ਭਾਵਨਾਵਾਂ ਨੂੰ ਠੇਸ ਪਹੁੰਚੇਗੀ।
ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਲੌਕਡਾਊਨ ਦੌਰਾਨ ਐਸਜੀਪੀਸੀ ਅਤੇ ਸਿੱਖਾਂ ਨੇ ਸਮਾਜ ਨੂੰ ਵਡਮੁੱਲੀਆਂ ਸੇਵਾਵਾਂ ਦਿੱਤੀਆਂ ਹਨ, ਜਿਨ੍ਹਾਂ ਦੇ ਵਿੱਚ ਭਾਵੇਂ ਲੰਗਰ ਸੇਵਾ ਹੋਵੇ ਜਾਂ ਸਿਹਤ ਸੇਵਾਵਾਂ ਹੋਣ ਕਮੇਟੀ ਨੇ ਆਪਣੀ ਸੇਵਾ ਨਿਭਾਈ ਹੈ ਪਰ ਸਰਕਾਰ ਦੇ ਇਸ ਫੈਸਲੇ ਨਾਲ ਕਮੇਟੀ ਨੂੰ ਹਰ ਮਹੀਨੇ 50,000 ਰੁਪਏ ਦਾ ਵਾਧੂ ਬੋਝ ਸਹਿਣ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ:
ਸਰਕਾਰ ਨੇ ਵਧਾਏ ਦਰਬਾਰ ਸਾਹਿਬ ਦੀ ਬਿਜਲੀ ਦੇ ਰੇਟ, ਸ਼੍ਰੋਮਣੀ ਕਮੇਟੀ ਨੇ ਕੀਤਾ ਵਿਰੋਧ
ਏਬੀਪੀ ਸਾਂਝਾ
Updated at:
04 Jun 2020 02:25 PM (IST)
ਸਰਕਾਰ ਨੇ ਇਸ ਸਾਲ ਪਹਿਲਾਂ ਹੀ 12 ਪੈਸੇ ਪ੍ਰਤੀ ਯੂਨਿਟ ਵਧਾਏ ਸਨ। ਬਿਜਲੀ ਖਰਚਾ 6.06 ਰੁਪਏ ਪ੍ਰਤੀ ਯੂਨਿਟ ਹੋ ਗਿਆ ਸੀ, ਜਿਸ ਨੂੰ ਸਰਕਾਰ ਨੇ ਹੁਣ ਹੋਰ ਵੀ ਵਧਾ ਦਿੱਤਾ ਹੈ।
ਫਾਈਲ ਤਸਵੀਰ
- - - - - - - - - Advertisement - - - - - - - - -