ਪੜਚੋਲ ਕਰੋ

ਅੱਜ ਤੋਂ ਕੈਪਟਨ ਸਰਕਾਰ ਦਾ ਪੰਜਾਬੀਆਂ ਨੂੰ ਜ਼ੋਰਦਾਰ ਝਟਕਾ

ਨਵੇਂ ਵਰ੍ਹਾ ਚੜ੍ਹਦਿਆਂ ਹੀ ਕੈਪਟਨ ਸਰਕਾਰ ਨੇ ਪੰਜਾਬੀ ਨੂੰ ਬਿਜਲੀ ਦਾ ਝਟਕਾ ਦਿੱਤਾ ਹੈ। ਪਹਿਲੀ ਜਨਵਰੀ ਤੋਂ ਬਿਜਲੀ ਦੀਆਂ ਦਰਾਂ ਵਧ ਗਈਆਂ ਹਨ। ਹੁਣ ਪਹਿਲਾਂ ਨਾਲੋਂ ਵੱਧ ਬਿਜਲੀ ਬਿੱਲ ਆਉਣਗੇ। ਦਰਅਸਲ ਪਾਵਰਕੌਮ ਵੱਲੋਂ ਘਰੇਲੂ ਖ਼ਪਤਕਾਰਾਂ ਲਈ 30 ਪੈਸੇ ਪ੍ਰਤੀ ਯੂਨਿਟ ਤੇ ਸਨਅਤਾਂ ਲਈ 29 ਪੈਸੇ ਪ੍ਰਤੀ ਯੂਨਿਟ ਬਿਜਲੀ ਮਹਿੰਗੀ ਕਰ ਦਿੱਤੀ ਗਈ ਹੈ। ਹੁਣ ਘਰੇਲੂ ਖ਼ਪਤਕਾਰਾਂ ਨੂੰ ਹੁਣ ਬਿਜਲੀ ਖ਼ਪਤ ਲਈ 9 ਰੁਪਏ ਪ੍ਰਤੀ ਯੂਨਿਟ ਤੱਕ ਅਦਾਇਗੀ ਕਰਨੀ ਪੈ ਸਕਦੀ ਹੈ।

ਚੰਡੀਗੜ੍ਹ: ਨਵੇਂ ਵਰ੍ਹਾ ਚੜ੍ਹਦਿਆਂ ਹੀ ਕੈਪਟਨ ਸਰਕਾਰ ਨੇ ਪੰਜਾਬੀ ਨੂੰ ਬਿਜਲੀ ਦਾ ਝਟਕਾ ਦਿੱਤਾ ਹੈ। ਪਹਿਲੀ ਜਨਵਰੀ ਤੋਂ ਬਿਜਲੀ ਦੀਆਂ ਦਰਾਂ ਵਧ ਗਈਆਂ ਹਨ। ਹੁਣ ਪਹਿਲਾਂ ਨਾਲੋਂ ਵੱਧ ਬਿਜਲੀ ਬਿੱਲ ਆਉਣਗੇ। ਦਰਅਸਲ ਪਾਵਰਕੌਮ ਵੱਲੋਂ ਘਰੇਲੂ ਖ਼ਪਤਕਾਰਾਂ ਲਈ 30 ਪੈਸੇ ਪ੍ਰਤੀ ਯੂਨਿਟ ਤੇ ਸਨਅਤਾਂ ਲਈ 29 ਪੈਸੇ ਪ੍ਰਤੀ ਯੂਨਿਟ ਬਿਜਲੀ ਮਹਿੰਗੀ ਕਰ ਦਿੱਤੀ ਗਈ ਹੈ। ਹੁਣ ਘਰੇਲੂ ਖ਼ਪਤਕਾਰਾਂ ਨੂੰ ਹੁਣ ਬਿਜਲੀ ਖ਼ਪਤ ਲਈ 9 ਰੁਪਏ ਪ੍ਰਤੀ ਯੂਨਿਟ ਤੱਕ ਅਦਾਇਗੀ ਕਰਨੀ ਪੈ ਸਕਦੀ ਹੈ। ਦੂਜੇ ਪਾਸੇ ਪਾਵਰਕੌਮ ਵੱਲੋਂ ਅਗਲੇ ਵਿੱਤੀ ਸਾਲ 2020-21 ਲਈ ਨਵੀਆਂ ਦਰਾਂ ਤਹਿਤ ਪੰਜਾਬੀ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਕੋਲ 14 ਫ਼ੀਸਦ ਬਿਜਲੀ ਦਰਾਂ ਦਾ ਵੱਖਰੇ ਤੌਰ ’ਤੇ ਵਾਧਾ ਮੰਗਿਆ ਗਿਆ ਹੈ। ਪਾਵਰਕੌਮ ਵੱਲੋਂ ਬਿਜਲੀ ਦਰਾਂ ’ਚ ਤਾਜ਼ਾ ਵਾਧਾ ਕਮਿਸ਼ਨ ਦੇ ਫ਼ੈਸਲੇ ਤਹਿਤ ਕੀਤਾ ਜਾ ਰਿਹਾ ਹੈ। ਪਾਵਰਕੌਮ ਨੇ ਕਮਿਸ਼ਨ ਕੋਲ ਦੋ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਕੋਲਾ ਧੁਆਈ ਦੇ ਕਰੀਬ 1,424 ਕਰੋੜ ਰੁਪਏ ਤਾਰਨ ਲਈ ਬਿਜਲੀ ਮਹਿੰਗੀ ਕਰਨ ਦੀ ਗੁਹਾਰ ਲਾਈ ਸੀ। ਕਮਿਸ਼ਨ ਨੇ ਪਿਛਲੇ ਹਫ਼ਤੇ ਦਰਾਂ ’ਚ ਵਾਧਾ ਕਰਨ ਦਾ ਫ਼ੈਸਲਾ ਲਿਆ ਸੀ। ਫ਼ੈਸਲੇ ਦੇ ਮੱਦੇਨਜ਼ਰ ਪਾਵਰਕੌਮ ਵੱਲੋਂ ਹੁਣ ਸੂਬੇ ਦੇ ਬਿਜਲੀ ਖ਼ਪਤਕਾਰਾਂ ’ਤੇ 1490 ਕਰੋੜ ਦਾ ਬੋਝ ਲੱਦਿਆ ਜਾ ਰਿਹਾ ਹੈ। ਯਾਦ ਰਹੇ ਘਰੇਲੂ ਖ਼ਪਤਕਾਰਾਂ ਤੋਂ ਹਾਲ ਦੀ ਘੜੀ ਪਹਿਲੇ 100 ਯੂਨਿਟਾਂ ਦੀ ਖਪਤ ’ਤੇ 4.91 ਪੈਸੇ, 100 ਤੋਂ 200 ਯੂਨਿਟਾਂ ’ਤੇ 6.51 ਪੈਸੇ, 200 ਤੋਂ 400 ਯੂਨਿਟਾਂ ’ਤੇ 7.12 ਪੈਸੇ ਵਸੂਲੇ ਜਾਂਦੇ ਹਨ ਜਦਕਿ ਇਸ ਤੋਂ ਅਗਲੀਆਂ ਬਚਦੀਆਂ ਯੂਨਿਟਾਂ ’ਤੇ 7.33 ਪੈਸੇ ਪ੍ਰਤੀ ਯੂਨਿਟ ਦੀ ਦਰ ਨਾਲ ਬਿੱਲ ਵਸੂਲਿਆ ਜਾ ਰਿਹਾ ਹੈ। ਬਿੱਲ ਦੀ ਇਸ ਬਣਦੀ ਰਕਮ ’ਤੇ ਡਿਊਟੀ, ਗਊ ਸੈੱਸ, ਮੀਟਰ ਰੈਂਟ ਸਮੇਤ ਹੋਰ ਫੁਟਕਲ ਖਰਚੇ ਜੋੜ ਕੇ ਇਹ ਪ੍ਰਤੀ ਯੂਨਿਟ 8.17 ਪੈਸੇ ਬਣ ਰਿਹਾ ਹੈ। ਦਰਾਂ ’ਚ ਵਾਧਾ ਹੋਣ ’ਤੇ ਡਿਊਟੀ ਲੱਗਣ ਮਗਰੋਂ ਇਹ ਇਜ਼ਾਫ਼ਾ 36 ਪੈਸੇ ਪ੍ਰਤੀ ਯੂਨਿਟ ਨੂੰ ਹੋ ਜਾਵੇਗਾ। ਪ੍ਰਾਈਵੇਟ ਥਰਮਲਾਂ ਦੇ 1300 ਕਰੋੜ ਰੁਪਏ ਦੇ ਹੋਰ ਬਕਾਏ ਅਦਾ ਕਰਨ ਮਗਰੋਂ ਬਿਜਲੀ ਬਿੱਲ ਹੋਰ ਵੱਧ ਸਕਦੇ ਹਨ। ਇਹ ਵੀ ਯਾਦ ਰਹੇ ਕਿ ਪਾਵਰਕੌਮ ਵੱਲੋਂ ਅਗਲੇ ਵਿੱਤੀ ਸਾਲ ਲਈ ਨਵੀਆਂ ਦਰਾਂ ਤੈਅ ਕਰਨ ਬਾਰੇ ਬਿਜਲੀ ਰੈਗੂਲੇਟਰੀ ਕਮਿਸ਼ਨ ਕੋਲ ਸਾਲਾਨਾ ਮਾਲੀਆ ਤੇ ਆਮਦਨ ਖਰਚ ਦੀ ਰਿੱਟ ਪਟੀਸ਼ਨ ਦਸੰਬਰ ਦੇ ਪਹਿਲੇ ਹਫ਼ਤੇ ਦਾਇਰ ਕੀਤੀ ਗਈ ਸੀ। ਕਮਿਸ਼ਨ ਵੱਲੋਂ ਪ੍ਰਵਾਗਨੀ ਮਿਲਣ ਮਗਰੋਂ ਨਵੀਆਂ ਦਰਾਂ ਸਬੰਧੀ ਜਨਤਕ ਸੁਣਵਾਈ ਤੋਂ ਬਾਅਦ ਜੋ ਫ਼ੈਸਲਾ ਦਿੱਤਾ ਜਾਵੇਗਾ ਉਹ ਪਹਿਲੀ ਅਪਰੈਲ 2020 ਤੋਂ ਲਾਗੂ ਕਰਨਾ ਹੋਵੇਗਾ। ਅਜਿਹੇ ’ਚ ਸਾਫ਼ ਹੈ ਕਿ ਅਪਰੈਲ ਤੱਕ ਬਿਜਲੀ ਖ਼ਪਤਕਾਰਾਂ ਨੂੰ ਤੀਜੀ ਵਾਰ ਬਿਜਲੀ ਦਰਾਂ ਦਾ ਵਾਧਾ ਸਹਿਣ ਕਰਨਾ ਪੈ ਸਕਦਾ ਹੈ।

ਟਾਪ ਹੈਡਲਾਈਨ

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
Punjab News: ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
Embed widget