ਪੜਚੋਲ ਕਰੋ

ਅਜੇ ਟਲਿਆ ਨਹੀਂ ਹੜ੍ਹਾਂ ਦਾ ਖ਼ਤਰਾ ! ਗੁਰਦਾਸਪੁਰ 'ਚ ਹੋਈ ਹੰਗਾਮੀ ਮੀਟਿੰਗ, ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ ਦਾ ਆਦੇਸ਼

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਹੜ੍ਹ ਰੋਕੂ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਜੋ ਵੀ ਮਦਦ ਸਰਕਾਰ ਕੋਲੋਂ ਚਾਹੀਦੀ ਹੈ, ਉਸਦੀ ਡਿਮਾਂਡ ਦਿੱਤੀ ਜਾਵੇ ਤਾਂ ਜੋ ਉਸ ਨੂੰ ਬਿਨ੍ਹਾਂ ਸਮਾਂ ਗੁਵਾਏ ਪੂਰਾ ਕੀਤਾ ਜਾ ਸਕੇ।

Punjab News:  ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਪੰਚਾਇਤ ਭਵਨ ਵਿਖੇ ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੀਤੇ ਗਏ ਪ੍ਰਬੰਧਾਂ ਅਤੇ ਤਿਆਰੀਆਂ ਦਾ ਰੀਵਿਊ ਕੀਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਮਾਂ ਰਹਿੰਦੇ ਹੋਏ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੁਕੰਮਲ ਕਰ ਲੈਣ ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀ ਬਾਰਸ਼ ਕਾਰਨ ਸੰਭਾਵੀ ਹੜ੍ਹਾਂ ਦੀ ਭਿਆਨਕ ਤ੍ਰਾਸਦੀ ਨੂੰ ਰੋਕਿਆ ਜਾ ਸਕੇ।

ਧਾਲੀਵਾਲ ਨੇ ਕਿਹਾ ਕਿ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਗਰਾਊਂਡ ਜ਼ੀਰੋ ’ਤੇ ਜਾ ਕੇ ਹੜ੍ਹ ਰੋਕੂ ਪ੍ਰਬੰਧਾਂ ਲਈ ਕੰਮ ਕਰਨ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਡਰੇਨਜ਼ ਵਿਭਾਗ, ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ, ਪੰਚਾਇਤ ਵਿਭਾਗ ਅਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਐਕਸ਼ਨ ਟੀਮਾਂ ਬਣਾ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਇਹ ਟੀਮਾਂ ਆਪੋ-ਆਪਣੇ ਖੇਤਰਾਂ ਵਿੱਚ ਇਹ ਯਕੀਨੀ ਬਣਾਉਣਗੀਆਂ ਕਿ ਸੇਮ ਨਾਲਿਆਂ ਦੇ ਸਾਰੇ ਪੁੱਲ ਅਤੇ ਪੁੱਲੀਆਂ ਸਾਫ਼ ਹੋਣ ਅਤੇ ਕੋਈ ਵੀ ਨਾਲਾ ਬਲਾਕ ਨਾ ਰਹੇ। ਉਨ੍ਹਾਂ ਕਿਹਾ ਕਿ ਜਿਹੜੇ ਨਾਲੇ ਅਜੇ ਤੱਕ ਸਾਫ਼ ਨਹੀਂ ਹੋ ਸਕੇ, ਉਨ੍ਹਾਂ ਨੂੰ ਵੀ ਤੁਰੰਤ ਸਾਫ਼ ਕੀਤਾ ਜਾਵੇ। ਇਸਦੇ ਨਾਲ ਹੀ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀ ਜ਼ਿਲ੍ਹੇ ਵਿਚੋਂ ਲੰਘਦੇ ਜੀ.ਟੀ. ਰੋਡ ਅਤੇ ਹੋਰ ਸੰਪਰਕ ਸੜਕਾਂ ਦੇ ਥੱਲਿਓਂ ਪਾਣੀ ਦੀ ਨਿਕਾਸੀ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਰਿਪੋਰਟ ਵੀ ਤਿਆਰ ਕਰਨ ਲਈ ਕਿਹਾ।  

ਕੈਬਨਿਟ ਮੰਤਰੀ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਵਰਗੀ ਕਿਸੇ ਵੀ ਸੰਭਾਵੀ ਤ੍ਰਾਸਦੀ ਤੋਂ ਬਚਾਅ ਲਈ ਮੈਡੀਕਲ ਟੀਮਾਂ ਅਤੇ ਦਵਾਈਆਂ ਆਦਿ ਦੇ ਅਗੇਤੇ ਪ੍ਰਬੰਧ ਕਰਕੇ ਰੱਖਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੀ ਗਿਣਤੀ ਵਿੱਚ ਕਿਸ਼ਤੀਆਂ, ਫੂਡ ਪੈਕ, ਪੀਣ ਵਾਲੇ ਪਾਣੀ ਆਦਿ ਦਾ ਪ੍ਰਬੰਧ ਕਰਕੇ ਰੱਖਿਆ ਜਾਵੇ।

ਧਾਲੀਵਾਲ ਨੇ ਕਿਹਾ ਕਿ ਸ਼ਹਿਰਾਂ ਦੇ ਨੀਵੇਂ ਇਲਾਕਿਆਂ ਨੂੰ ਬਰਸਾਤੀ ਪਾਣੀ ਭਰਨ ਤੋਂ ਬਚਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਸੀਵਰੇਜ ਸਿਸਟਮ ਨੂੰ ਸਾਫ਼ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸ਼ਹਿਰਾਂ ਵਿੱਚੋਂ ਲੰਘਦੇ ਨਾਲੇ ਪੂਰੀ ਤਰਾਂ ਸਾਫ਼ ਹੋਣ ਤਾਂ ਜੋ ਉਨ੍ਹਾਂ ਦਾ ਪਾਣੀ ਸ਼ਹਿਰਾਂ ਵਿੱਚ ਹੜ੍ਹ ਦਾ ਕਾਰਨ ਨਾ ਬਣੇ।

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਹੜ੍ਹ ਰੋਕੂ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਜੋ ਵੀ ਮਦਦ ਸਰਕਾਰ ਕੋਲੋਂ ਚਾਹੀਦੀ ਹੈ, ਉਸਦੀ ਡਿਮਾਂਡ ਦਿੱਤੀ ਜਾਵੇ ਤਾਂ ਜੋ ਉਸ ਨੂੰ ਬਿਨ੍ਹਾਂ ਸਮਾਂ ਗੁਵਾਏ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿਥੇ ਹੜ੍ਹਾਂ ਨਾਲ ਨਜਿੱਠਣ ਲਈ ਪੂਰੀ ਤਰਾਂ ਸਮਰੱਥ ਅਤੇ ਤਿਆਰ ਹੈ, ਉੱਥੇ ਜਿਹੜੇ ਵਿਅਕਤੀਆਂ ਦਾ ਹੜ੍ਹ ਕਾਰਨ ਨੁਕਸਾਨ ਹੋਇਆ ਹੈ ਉਸਦੀ ਭਰਪਾਈ ਵੀ ਸਰਕਾਰ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਸੂਬਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਜਾਂਦੇ ਨਿਰਦੇਸ਼ਾਂ ਦੀ ਲਾਜ਼ਮੀ ਤੌਰ ’ਤੇ ਪਾਲਣਾ ਕਰਨ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget