ਪੜਚੋਲ ਕਰੋ

ਜੰਗਲਾਤ ਨਿਗਮ ਦਾ ਕਰਮਚਾਰੀ ਰੰਗੇ ਹੱਥੀਂ ਕਾਬੂ 30,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜਮ ਨੂੰ ਪਰਿੰਸ ਵਰਮਾ, ਵਾਸੀ ਸੈਕਟਰ-39, ਚੰਡੀਗੜ ਰੋਡ, ਲੁਧਿਆਣਾ ਸਹਿਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਪੰਜਾਬ ਜੰਗਲਾਤ ਨਿਗਮ, ਐਸ.ਏ.ਐਸ.ਨਗਰ ਦੇ ਦਫਤਰ ਵਿੱਚ ਬਤੌਰ ਆਫਿਸ ਅਸਿਸਟੈਂਟ (ਡਾਟਾ ਐਂਟਰੀ ਆਪਰੇਟਰ) ਕੰਮ ਕਰਦੇ ਗੁਰਦਰਸ਼ਨ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜਮ ਨੂੰ ਪਰਿੰਸ ਵਰਮਾ, ਵਾਸੀ ਸੈਕਟਰ-39, ਚੰਡੀਗੜ ਰੋਡ, ਲੁਧਿਆਣਾ ਸਹਿਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੀ ਫਰਮ ‘ਪੰਜਾਬ ਟਿੰਬਰ’ ਨੂੰ ਗਣੇਸ਼ ਬਿਲਡਰਜ, ਸ੍ਰੀ ਗੰਗਾ ਨਗਰ, ਰਾਜਸਥਾਨ ਵੱਲੋਂ ਅੰਮ੍ਰਿਤਸਰ ਜਿਲੇ ਦੇ ਮਹਿਤਾ ਚੌਕ ਤੋਂ ਲੈ ਕੇ ਗੁਰਦਾਸਪੁਰ ਜਿਲੇ ਵਿੱਚ ਡੇਰਾ ਬਾਬਾ ਨਾਨਕ ਕੋਰੀਡੋਰ ਨੂੰ ਜਾਂਦੀ ਸੜਕ ਦੇ ਦੋਵੇਂ ਪਾਸੇ ਲੱਗੇ ਦਰਖਤਾਂ ਦੀ ਕਟਾਈ ਦਾ ਕੰਮ ਸੌਂਪਿਆ ਗਿਆ ਸੀ।

ਸ਼ਿਕਾਇਤਕਰਤਾ ਨੇ ਅੱਗੇ ਖੁਲਾਸਾ ਕਰਦਿਆਂ ਦੱਸਿਆ ਕਿ ਉਕਤ ਮਾਮਲੇ ਵਿੱਚ ਰਾਜ ਜੰਗਲਾਤ ਨਿਗਮ ਤੋਂ ਲੋੜੀਂਦੀ ਪ੍ਰਵਾਨਗੀ ਲੈਣ ਲਈ ਉਕਤ ਆਫਿਸ ਅਸਿਸਟੈਂਟ ਗੁਰਦਰਸ਼ਨ ਸਿੰਘ ਨੇ ਉਸ (ਸ਼ਿਕਾਇਤ ਕਰਤਾ) ਕੋਲੋਂ ਉਸਦੀ ਫਰਮ ਨੂੰ ਅਲਾਟ ਕੀਤੇ ਗਏ ਕੰਮ ਦੇ 1.5 ਫੀਸਦੀ ਕਮਿਸ਼ਨ (ਕੁੱਲ 6,00,000 ਰੁਪਏ) ਦੀ ਮੰਗ ਕਰ ਰਿਹਾ ਹੈ। ਉਸ ਨੇ ਇਹ ਵੀ ਦੱਸਿਆ ਕਿ ਉਕਤ ਮੁਲਜਮ ਪਹਿਲਾਂ ਵੀ ਇਸ ਸਬੰਧ ਵਿੱਚ ਉਸ ਕੋਲੋਂ 10,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਵਿੱਚ ਦੋਸ਼ਾਂ ਦੀ ਪੁਸ਼ਟੀ ਕਰਨ ਤੋਂ ਬਾਅਦ ਆਰਥਿਕ ਅਪਰਾਧ ਵਿੰਗ ਪੰਜਾਬ ਦੀ ਇੱਕ ਵਿਜੀਲੈਂਸ ਟੀਮ ਨੇ ਮੁਲਜਮ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਦੋਸ਼ੀ ਖਿਲਾਫ ਥਾਣਾ ਵਿਜੀਲੈਂਸ ਬਿਊਰੋ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਮੁਕੱਦਮਾ ਨੰਬਰ 26 ਮਿਤੀ 19-12-2022 ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget