ਪੜਚੋਲ ਕਰੋ

Punjab News: ਪੰਜਾਬ ਦੇ ਮੁਲਾਜ਼ਮ ਤੇ ਪੈਨਸ਼ਨਰ ਦਾ ਵੱਡਾ ਐਲਾਨ! 9 ਤੋਂ 11 ਨਵੰਬਰ ਤੱਕ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਸਾਹਮਣੇ ਫੂਕਣਗੇ ਅਰਥੀਆਂ

Employees And Pensioners News: ਪੰਜਾਬ ਦੇ ਮੁਲਾਜ਼ਮ ਤੇ ਪੈਨਸ਼ਨਰ ਦਾ ਵੱਡਾ ਐਲਾਨ ਕਰ ਦਿੱਤਾ ਹੈ, ਜਿਸ ਕਰਕੇ ਹੁਣ 9 ਤੋਂ 11 ਨਵੰਬਰ ਤੱਕ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਸਾਹਮਣੇ ਅਰਥੀਆਂ ਫੂਕਣਗੇ।

Punjab News: ਪੰਜਾਬ ਦੇ ਮੁਲਾਜ਼ਮ ਤੇ ਪੈਨਸ਼ਨਰ ਦਾ ਵੱਡਾ ਐਲਾਨ ਕਰ ਦਿੱਤਾ ਹੈ, ਜਿਸ ਕਰਕੇ ਹੁਣ 9 ਤੋਂ 11 ਨਵੰਬਰ ਤੱਕ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਸਾਹਮਣੇ ਅਰਥੀਆਂ ਫੂਕਣਗੇ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਧਾਰੀ ਸਾਜ਼ਿਸ਼ੀ ਚੁੱਪ ਦੇ ਖ਼ਿਲਾਫ਼ ਹੁਣ ਕੈਬਨਿਟ ਮੰਤਰੀਆਂ ਅਤੇ ਆਪ ਵਿਧਾਇਕਾਂ ਦੇ ਘਰਾਂ ਅੱਗੇ ਹੁਣ 9 ਨਵੰਬਰ ਤੋਂ 11 ਨਵੰਬਰ ਤੱਕ ਅਰਥੀਆਂ ਫੂਕੀਆਂ ਜਾਣਗੀਆਂ।

ਪੈਨਸ਼ਨਰਾਂ ਦੀ ਮੰਗਾਂ ਨੂੰ ਲੈ ਕੇ ਸਰਕਾਰ ਵਲੋਂ ਸਾਜ਼ਿਸ਼ੀ ਚੁੱਪ ਧਾਰੀ ਹੋਈ

ਇਹਨਾਂ ਸ਼ਬਦਾ ਦਾ ਪ੍ਰਗਟਾਵਾ "ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ" ਵੱਲੋਂ ਸਾਂਝਾ ਫਰੰਟ ਦੇ ਕਨਵੀਨਰ ਐੱਨਕੇ ਕਲਸੀ ਪ੍ਰਧਾਨਗੀ ਹੇਠ ਕੀਤੀ ਮੀਟਿੰਗ ਉਪਰੰਤ ਕੀਤਾ ਗਿਆ।  ਸਾਂਝਾ ਫਰੰਟ ਦੇ ਆਗੂਆਂ ਸਤੀਸ਼ ਰਾਣਾ, ਸੁਵਿੰਦਰ ਪਾਲ ਸਿੰਘ ਮੋਲੋਵਾਲੀ, ਜਰਮਨਜੀਤ ਸਿੰਘ, ਰਣਜੀਤ ਸਿੰਘ ਰਾਣਵਾ, ਕਰਮ ਸਿੰਘ ਧਨੋਆ, ਬਾਜ ਸਿੰਘ ਖਹਿਰਾ, ਭਜਨ ਸਿੰਘ ਗਿੱਲ, ਰਤਨ ਸਿੰਘ ਮਜਾਰੀ, ਗਗਨਦੀਪ ਸਿੰਘ ਭੁੱਲਰ, ਸੁਖਦੇਵ ਸਿੰਘ ਸੈਣੀ, ਹਰਭਜਨ ਸਿੰਘ ਪਿਲਖਣੀ, ਰਾਧੇ ਸ਼ਾਮ, ਜਸਵੀਰ ਸਿੰਘ ਤਲਵਾੜਾ, ਗੁਰਮੇਲ ਮੈਲਡੇ, ਬੋਬਿੰਦਰ ਸਿੰਘ, ਦਿਗਵਿਜੇ ਪਾਲ, ਸੁਰਜੀਤ ਸਿੰਘ ਗਗੜਾ ਅਤੇ ਸੁਖਵਿੰਦਰ ਸਿੰਘ ਲਵਲੀ ਨੇ ਸਾਂਝੇ ਪ੍ਰੈਸ ਬਿਆਨ ਜਾਰੀ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਬਿਲਕੁਲ ਵੀ ਗੰਭੀਰ ਨਹੀਂ ਹੈ, ਉਲਟਾ ਸਰਕਾਰ ਵਲੋਂ ਸਾਜ਼ਿਸ਼ੀ ਚੁੱਪ ਧਾਰੀ ਹੋਈ ਹੈ ।

ਪੰਜਾਬ ਕੈਬਨਿਟ ਦੀ 6 ਨਵੰਬਰ ਦੀ ਮੀਟਿੰਗ ਵਿੱਚ ਇਸ ਵਰਗ ਨੂੰ ਕਾਫੀ ਆਸ ਸੀ ਕਿ ਸਰਕਾਰ ਕੁੱਝ ਮੁਲਾਜ਼ਮ / ਪੈਨਸ਼ਨਰ ਪੱਖੀ ਫੈਸਲੇ ਲਵੇਗੀ , ਪ੍ਰੰਤੂ ਇਸ ਮੀਟਿੰਗ ਵਿੱਚ ਸਰਕਾਰ ਨੇ ਵਪਾਰੀ ਵਰਗ ਨੂੰ ਹੀ ਯਕਮੁਸ਼ਤ ਨਿਪਟਾਰਾ ਸਕੀਮ ਤਹਿਤ ਟੈਕਸਾਂ ਵਿੱਚ ਛੋਟ ਦਿੱਤੀ ਹੈ ਅਤੇ ਤੀਰਥ ਯਾਤਰਾਵਾਂ ਦੇ ਹੀ ਸੁਫਨੇ ਦਿਖਾਏ ਹਨ । ਆਗੂਆਂ ਨੇ ਆਖਿਆ ਕਿ ਮੁਲਾਜ਼ਮਾਂ / ਪੈਨਸ਼ਨਰਾਂ ਨੂੰ ਮਹਿੰਗਾਈ ਭੱਤਾ ਨਾ ਦੇ ਕੇ ਤਨਖਾਹ ਅਤੇ ਪੈਨਸ਼ਨ ਨੂੰ 12 ਪ੍ਰਤੀਸ਼ਤ ਖੋਰਾ ਲਗਾਇਆ ਜਾ ਰਿਹਾ ਹੈ ਅਤੇ ਇਹ ਅਸਮਾਨਤਾਂ ਲੰਬੇ ਸਮੇਂ ਤੋਂ ਚੱਲ ਰਹੀ ਹੈ । ਇਹ ਵੀ ਪਹਿਲੀ ਵਾਰ ਹੈ ਕਿ ਦੀਵਾਲੀ ਤੇ ਮਹਿੰਗਾਈ ਭੱਤਾ ਨਾ ਮਿਲੇ ਜਦੋਂਕਿ ਗੁਆਂਢੀ ਸੂਬੇ ਅਤੇ ਚੰਡੀਗੜ੍ਹ ਦੇ ਮੁਲਾਜ਼ਮ ਲੈ ਰਹੇ ਹਨ।

ਇਸ ਵਰਗ ਨੂੰ ਤਨਖਾਹ ਕਮਿਸ਼ਨ ਦਾ ਕੋਈ ਬਕਾਇਆ ਨਹੀਂ, ਪੈਨਸ਼ਨਰਾਂ ਨੂੰ 2.59 ਗੁਣਾਂਕ ਨਹੀਂ , ਤਨਖਾਹ ਕਮਿਸ਼ਨ ਦੀ ਰਹਿੰਦੀ ਰਿਪੋਰਟ ਠੰਢੇ ਬਸਤੇ ਵਿੱਚ, ਕੱਚੇ ਮੁਲਾਜ਼ਮ ਕੱਚੇ ਦੇ ਕੱਚੇ, ਮਾਣ ਭੱਤਾ/ਇਨਸੈਂਟਿਵ ਮੁਲਾਜ਼ਮਾਂ ਤੇ ਘੱਟੋ-ਘੱਟ ਉਜ਼ਰਤਾਂ ਦਾ ਕਾਨੂੰਨ ਲਾਗੂ ਨਾ ਹੋਣਾ, ਪੁਰਾਣੀ ਪੈਨਸ਼ਨ ਦਾ ਸਿਰਫ ਕਾਗਜ਼ੀ ਐਲਾਨ ਹੀ ਰਹਿ ਗਿਆ, ਸੋਧਣ ਦੇ ਨਾਂ ਤੇ ਬੰਦ ਕੀਤੇ ਭੱਤੇ ਹੁਣ ਫਰੀਜ ਹੀ ਕਰ ਦਿੱਤੇ ਹਨ, ਪ੍ਰੋਵੇਸ਼ਨ ਪੀਰੀਅਡ ਤੇ ਮੁਲਾਜ਼ਮਾਂ ਦਾ ਸ਼ੋਸ਼ਣ ਜਾਰੀ , ਕੇਂਦਰੀ ਸਕੇਲ ਵਾਪਸ ਨਹੀਂ ਲਏ ਜਾ ਰਹੇ ਅਤੇ ਵਿਕਾਸ ਦੇ ਨਾਂ 'ਤੇ 200 ਰੁਪਏ ਜ਼ਜ਼ੀਆ ਟੈਕਸ ਦੀ ਕਟੌਤੀ ਜਾਰੀ ਹੈ ।

ਕਾਲੇ ਝੰਡੇ/ਕਾਲੀ ਪੱਗੜੀ/ਕਾਲੀ ਚੁੰਨੀ/ ਕਾਲੀ ਪੱਟੀ ਆਦਿ ਨਾਲ ਰੋਸ ਦਾ ਪ੍ਰਗਟਾਵਾ ਕੀਤਾ ਜਾਵੇਗਾ

ਇਸ ਮੌਕੇ ਰੋਸ ਦਾ ਪ੍ਰਗਟਾਵਾ ਕਾਲੇ ਝੰਡੇ/ਕਾਲੀ ਪੱਗੜੀ/ਕਾਲੀ ਚੁੰਨੀ/ ਕਾਲੀ ਪੱਟੀ ਆਦਿ ਨਾਲ ਕੀਤਾ ਜਾਵੇਗਾ। ਇਸ ਉਪਰੰਤ ਅਗਲੇ ਤਿੱਖੇ ਐਕਸ਼ਨ ਉਲੀਕਣ ਲਈ ਮਿਤੀ 14 ਨਵੰਬਰ ਨੂੰ 11 .00 ਵਜੇ ਪੈਨਸ਼ਨਰਜ਼ ਭਵਨ ਲੁਧਿਆਣਾ ਵਿੱਖੇ ਮੀਟਿੰਗ ਕੀਤੀ ਜਾਵੇਗੀ। ਇਸ ਮੌਕੇ ਸਾਂਝਾ ਫਰੰਟ ਵਲੋਂ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਕੀਤੀ ਜਾ ਰਹੀ ਕਲਮ ਛੋੜ/ ਕੰਪਿਊਟਰ ਛੋੜ ਹੜਤਾਲ ਦਾ ਵੀ ਸਮਰਥਨ ਕੀਤਾ ਗਿਆ ਅਤੇ ਉਹਨਾਂ ਨੂੰ ਵੀ ਸਾਂਝਾ ਫਰੰਟ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ।

ਮੀਟਿੰਗ ਵਿੱਚ ਸਾਂਝਾ ਫਰੰਟ ਦੇ ਉਕਤ ਆਗੂਆਂ ਤੋਂ ਇਲਾਵਾ ਸੁਰਿੰਦਰ ਰਾਮ ਕੁੱਸਾ, ਧਨਵੰਤ ਸਿੰਘ ਭੱਠਲ, ਕੁਲਵਰਨ ਸਿੰਘ, ਤੀਰਥ ਸਿੰਘ ਬਾਸੀ, ਸੁਰਿੰਦਰ ਪੁਆਰੀ, ਹਰਦੀਪ ਸਿੰਘ ਟੋਡਰਪੁਰ, ਐੱਨਡੀ ਤਿਵਾੜੀ, ਕਰਮਜੀਤ ਸਿੰਘ ਬੀਹਲਾ, ਬੀਐੱਸ ਸੈਣੀ , ਸ਼ਿਵ ਕੁਮਾਰ ਤਿਵਾੜੀ, ਅਮਰੀਕ ਸਿੰਘ ਕੰਗ, ਹਰਭਜਨ ਸਿੰਘ ਖੂੰਗਰ ਆਦਿ ਆਗੂ ਹਾਜ਼ਰ ਸਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਚੋਣਾਂ 'ਚ ਵੱਡਾ ਧੱਕਾ! ਹਰਸਿਮਰਤ ਬਾਦਲ ਨੇ ਚੋਣ ਕਮਿਸ਼ਨ ਕੋਲ ਚੁੱਕਿਆ ਮੁੱਦਾ
ਪੰਜਾਬ ਚੋਣਾਂ 'ਚ ਵੱਡਾ ਧੱਕਾ! ਹਰਸਿਮਰਤ ਬਾਦਲ ਨੇ ਚੋਣ ਕਮਿਸ਼ਨ ਕੋਲ ਚੁੱਕਿਆ ਮੁੱਦਾ
30 ਸਾਲ ਦੀ ਉਮਰ ਤੋਂ ਬਾਅਦ ਨਜ਼ਰ ਆਉਣ ਆਹ ਲੱਛਣ ਤਾਂ ਤੁਰੰਤ ਜਾਓ ਡਾਕਟਰ ਕੋਲ, ਨਹੀਂ ਤਾਂ ਹੋ ਜਾਓਗੇ ਕੈਂਸਰ ਦੇ ਸ਼ਿਕਾਰ
30 ਸਾਲ ਦੀ ਉਮਰ ਤੋਂ ਬਾਅਦ ਨਜ਼ਰ ਆਉਣ ਆਹ ਲੱਛਣ ਤਾਂ ਤੁਰੰਤ ਜਾਓ ਡਾਕਟਰ ਕੋਲ, ਨਹੀਂ ਤਾਂ ਹੋ ਜਾਓਗੇ ਕੈਂਸਰ ਦੇ ਸ਼ਿਕਾਰ
ਸੁਖਬੀਰ ਬਾਦਲ ਦਾ ਵੱਡਾ ਐਲਾਨ! SSP ਨੂੰ ਜੇਲ੍ਹ ਭੇਜਣ ਦੀ ਦਿੱਤੀ ਚੁਣੌਤੀ
ਸੁਖਬੀਰ ਬਾਦਲ ਦਾ ਵੱਡਾ ਐਲਾਨ! SSP ਨੂੰ ਜੇਲ੍ਹ ਭੇਜਣ ਦੀ ਦਿੱਤੀ ਚੁਣੌਤੀ
ਪੰਜਾਬ 'ਚ ਜ਼ਿਲ੍ਹਾ ਪਰਿਸ਼ਦ ਚੋਣਾਂ ਨੂੰ ਲੈਕੇ HC ਪਹੁੰਚੀ ਕਾਂਗਰਸ, ਰੱਖ ਦਿੱਤੀ ਆਹ ਮੰਗ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਜ਼ਿਲ੍ਹਾ ਪਰਿਸ਼ਦ ਚੋਣਾਂ ਨੂੰ ਲੈਕੇ HC ਪਹੁੰਚੀ ਕਾਂਗਰਸ, ਰੱਖ ਦਿੱਤੀ ਆਹ ਮੰਗ; ਜਾਣੋ ਪੂਰਾ ਮਾਮਲਾ

ਵੀਡੀਓਜ਼

Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Fatehgarh Sahib News | ਹੱਡਾਂ ਰੋੜੀ ਨੇੜੇ ਅਵਾਰਾ ਕੁੱਤਿਆਂ ਕੋਲੋਂ ਮਿਲਿਆ 7 ਮਹੀਨੇ ਦੇ ਬੱਚੇ ਦਾ ਭਰੂਣ |Abp Sanjha
Aam Aadmi Party | ਮਨਰੇਗਾ ਘੋਟਾਲੇ 'ਚ 25 ਅਧਿਕਾਰੀਆਂ 'ਤੇ ਕਾਰਵਾਈ 2 ਕਰੋੜ ਦੀ ਜਾਇਦਾਦ ਕੀਤੀ ਜ਼ਬਤ |Abp Sanjha
Big Breaking News | PU Senate Election ਨੂੰ ਮਿਲੀ ਹਰੀ ਝੰਡੀ, 2026 'ਚ ਹੋਣਗੀਆਂ ਚੋਣਾਂ  | Panjab University

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਚੋਣਾਂ 'ਚ ਵੱਡਾ ਧੱਕਾ! ਹਰਸਿਮਰਤ ਬਾਦਲ ਨੇ ਚੋਣ ਕਮਿਸ਼ਨ ਕੋਲ ਚੁੱਕਿਆ ਮੁੱਦਾ
ਪੰਜਾਬ ਚੋਣਾਂ 'ਚ ਵੱਡਾ ਧੱਕਾ! ਹਰਸਿਮਰਤ ਬਾਦਲ ਨੇ ਚੋਣ ਕਮਿਸ਼ਨ ਕੋਲ ਚੁੱਕਿਆ ਮੁੱਦਾ
30 ਸਾਲ ਦੀ ਉਮਰ ਤੋਂ ਬਾਅਦ ਨਜ਼ਰ ਆਉਣ ਆਹ ਲੱਛਣ ਤਾਂ ਤੁਰੰਤ ਜਾਓ ਡਾਕਟਰ ਕੋਲ, ਨਹੀਂ ਤਾਂ ਹੋ ਜਾਓਗੇ ਕੈਂਸਰ ਦੇ ਸ਼ਿਕਾਰ
30 ਸਾਲ ਦੀ ਉਮਰ ਤੋਂ ਬਾਅਦ ਨਜ਼ਰ ਆਉਣ ਆਹ ਲੱਛਣ ਤਾਂ ਤੁਰੰਤ ਜਾਓ ਡਾਕਟਰ ਕੋਲ, ਨਹੀਂ ਤਾਂ ਹੋ ਜਾਓਗੇ ਕੈਂਸਰ ਦੇ ਸ਼ਿਕਾਰ
ਸੁਖਬੀਰ ਬਾਦਲ ਦਾ ਵੱਡਾ ਐਲਾਨ! SSP ਨੂੰ ਜੇਲ੍ਹ ਭੇਜਣ ਦੀ ਦਿੱਤੀ ਚੁਣੌਤੀ
ਸੁਖਬੀਰ ਬਾਦਲ ਦਾ ਵੱਡਾ ਐਲਾਨ! SSP ਨੂੰ ਜੇਲ੍ਹ ਭੇਜਣ ਦੀ ਦਿੱਤੀ ਚੁਣੌਤੀ
ਪੰਜਾਬ 'ਚ ਜ਼ਿਲ੍ਹਾ ਪਰਿਸ਼ਦ ਚੋਣਾਂ ਨੂੰ ਲੈਕੇ HC ਪਹੁੰਚੀ ਕਾਂਗਰਸ, ਰੱਖ ਦਿੱਤੀ ਆਹ ਮੰਗ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਜ਼ਿਲ੍ਹਾ ਪਰਿਸ਼ਦ ਚੋਣਾਂ ਨੂੰ ਲੈਕੇ HC ਪਹੁੰਚੀ ਕਾਂਗਰਸ, ਰੱਖ ਦਿੱਤੀ ਆਹ ਮੰਗ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਰੇਲਵੇ ਟਰੈੱਕ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ, ਕਈ ਆਗੂਆਂ ਨੂੰ ਕੀਤਾ ਡਿਟੇਨ
ਪੰਜਾਬ 'ਚ ਰੇਲਵੇ ਟਰੈੱਕ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ, ਕਈ ਆਗੂਆਂ ਨੂੰ ਕੀਤਾ ਡਿਟੇਨ
Putin India Visit: ਰਾਸ਼ਟਰਪਤੀ ਭਵਨ ‘ਚ ਵਲਾਦਿਮੀਰ ਪੁਤਿਨ ਨੂੰ 21 ਤੋਪਾਂ ਦੀ ਸਲਾਮੀ ਤੇ ਗਾਰਡ ਆਫ਼ ਆਨਰ ਦਿੱਤਾ ਗਿਆ
Putin India Visit: ਰਾਸ਼ਟਰਪਤੀ ਭਵਨ ‘ਚ ਵਲਾਦਿਮੀਰ ਪੁਤਿਨ ਨੂੰ 21 ਤੋਪਾਂ ਦੀ ਸਲਾਮੀ ਤੇ ਗਾਰਡ ਆਫ਼ ਆਨਰ ਦਿੱਤਾ ਗਿਆ
RBI ਦਾ ਵੱਡਾ ਐਲਾਨ! ਘਟਾਇਆ ਰੈਪੋ ਰੇਟ, GDP ਗ੍ਰੋਥ 7.3% ਰਹਿਣ ਦਾ ਅਨੁਮਾਨ; ਕੀ ਹੈ ਪੂਰੀ ਡਿਟੇਲ
RBI ਦਾ ਵੱਡਾ ਐਲਾਨ! ਘਟਾਇਆ ਰੈਪੋ ਰੇਟ, GDP ਗ੍ਰੋਥ 7.3% ਰਹਿਣ ਦਾ ਅਨੁਮਾਨ; ਕੀ ਹੈ ਪੂਰੀ ਡਿਟੇਲ
ਇੰਡੀਗੋ ਦੀਆਂ 900 ਤੋਂ ਵੱਧ ਉਡਾਣਾਂ ਰੱਦ, ਦੇਸ਼ ਭਰ ਦੇ ਏਅਰਪੋਰਟਾਂ 'ਤੇ ਹੰਗਾਮਾ, 12 ਘੰਟਿਆਂ ਤੱਕ ਯਾਤਰੀ ਫਸੇ – 'ਨਾ ਪਾਣੀ, ਨਾ ਖਾਣਾ'
ਇੰਡੀਗੋ ਦੀਆਂ 900 ਤੋਂ ਵੱਧ ਉਡਾਣਾਂ ਰੱਦ, ਦੇਸ਼ ਭਰ ਦੇ ਏਅਰਪੋਰਟਾਂ 'ਤੇ ਹੰਗਾਮਾ, 12 ਘੰਟਿਆਂ ਤੱਕ ਯਾਤਰੀ ਫਸੇ – 'ਨਾ ਪਾਣੀ, ਨਾ ਖਾਣਾ'
Embed widget