ਚੰਡੀਗੜ੍ਹ: ਕੇਂਦਰ ਤੇ ਪੰਜਾਬ ਸਰਕਾਰ ਲਈ ਨਵੀਂ ਚੁਣੌਤੀ ਖੜ੍ਹੀ ਹੋ ਗਈ ਹੈ। ਕਿਸਾਨਾਂ ਮਗਰੋਂ ਹੁਣ ਸਰਕਾਰੀ ਮੁਲਾਜ਼ਮਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਪੰਜਾਬ ਤੇ ਯੂਟੀ ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਤਿੰਨ ਜ਼ੋਨਲ ਰੈਲੀਆਂ ਕਰਨ ਦਾ ਐਲਾਨ ਕੀਤਾ ਹੈ।
ਮੋਰਚੇ ਦੇ ਸੂਬਾ ਕਨਵੀਨਰ ਸੁਖਦੇਵ ਸੈਣੀ, ਭੁਪਿੰਦਰ ਵੜੈਚ ਤੇ ਗੋਪਾਲ ਜੋਸ਼ੀ ਨੇ ਦੱਸਿਆ ਕਿ 29 ਅਕਤੂਬਰ ਨੂੰ ਬਠਿੰਡਾ, 2 ਨਵੰਬਰ ਨੂੰ ਚੰਡੀਗੜ੍ਹ ਤੇ 3 ਨਵੰਬਰ ਨੂੰ ਕਾਦੀਆਂ ਵਿੱਚ ਜ਼ੋਨਲ ਰੈਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਇਹ ਰੈਲੀਆਂ 22, 23 ਤੇ 24 ਅਕਤੂਬਰ ਨੂੰ ਕੀਤੀਆਂ ਜਾ ਰਹੀਆਂ ਸਨ, ਪਰ ਹੁਣ ਇਨ੍ਹਾਂ ਤਾਰੀਖਾਂ ਵਿੱਚ ਉਪਰੋਕਤ ਅਨੁਸਾਰ ਬਦਲਾਅ ਕੀਤਾ ਗਿਆ ਹੈ।
ਮੋਦੀ ਸਰਕਾਰ ਨੇ ਰੇਲਾਂ ਚਲਾਉਣ ਲਈ ਕੈਪਟਨ ਅੱਗੇ ਰੱਖੀ ਇਹ ਸ਼ਰਤ, ਪੰਜਾਬ 'ਚ ਆਰਥਿਕ ਸੰਕਟ ਦਾ ਖਤਰਾ
ਉਨ੍ਹਾਂ ਦੱਸਿਆ ਕਿ ਬਠਿੰਡਾ ਜ਼ੋਨਲ ਰੈਲੀ ਵਿੱਚ ਬਠਿੰਡਾ, ਮਾਨਸਾ, ਮੁਕਤਸਰ, ਫ਼ਰੀਦਕੋਟ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੋਗਾ, ਬਰਨਾਲਾ ਤੇ ਸੰਗਰੂਰ ਜ਼ਿਲ੍ਹੇ ਸ਼ਾਮਲ ਹੋਣਗੇ। ਚੰਡੀਗੜ੍ਹ ਜ਼ੋਨਲ ਰੈਲੀ ਵਿੱਚ ਚੰਡੀਗੜ੍ਹ, ਮੁਹਾਲੀ, ਪਟਿਆਲਾ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਰੋਪੜ, ਨਵਾਂਸ਼ਹਿਰ ਸ਼ਾਮਲ ਹੋਣਗੇ। ਕਾਦੀਆਂ ਜ਼ੋਨਲ ਰੈਲੀ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨ-ਤਾਰਨ, ਪਠਾਨਕੋਟ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਸ਼ਾਮਲ ਹੋਣਗੇ।
ਮਦਦ ਦੇ ਨਾਂ 'ਤੇ ਮਹਿਲਾ ਦਾ ਸਰੀਰਕ ਸੋਸ਼ਣ ਕਰਨ ਵਾਲਾ ਪੰਜਾਬ ਪੁਲਿਸ ਦਾ ਡੀਐਸਪੀ ਹੋਟਲ 'ਚੋਂ ਗ੍ਰਿਫਤਾਰ
ਉਨ੍ਹਾਂ ਕਿਹਾ ਕਿ ਕੋਵਿਡ-19 ਦੀ ਓਟ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਨੇ ਸਰਕਾਰੀ, ਅਰਧ-ਸਰਕਾਰੀ, ਬੋਰਡਾਂ, ਕਾਰਪੋਰੇਸ਼ਨਾਂ ਤੇ ਸਹਿਕਾਰੀ ਅਦਾਰਿਆਂ ਦੇ ਨਿੱਜੀਕਰਨ ਦੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਲਾਗੂ ਕਰਨਾ ਸ਼ੁਰੂ ਕੀਤਾ ਹੋਇਆ ਹੈ। ਪੰਜਾਬ ਸਰਕਾਰ ਨੇ ਕੇਂਦਰੀ ਪੈਟਰਨ ਨਵੀਂ ਨਿਯੁਕਤੀ ’ਤੇ ਲਾਗੂ ਕਰਨ ਦਾ ਪੱਤਰ ਜਾਰੀ ਕਰਕੇ, ਪੰਜਾਬ ਦੇ ਮੁਲਾਜ਼ਮਾਂ ਦੇ ਛੇਵੇਂ ਤਨਖ਼ਾਹ ਕਮਿਸ਼ਨ ਦਾ ਭੋਗ ਪਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ