Punjab News: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਦੀ ਪ੍ਰਮੁੱਖ ਸਕੱਤਰ ਸੀਮਾ ਜੈਨ ਤੇ ਵਧੀਕ ਡਾਇਰੈਕਟਰ ਦਰਸ਼ਨ ਸਿੰਘ ਸਿੱਧੂ ਨੂੰ ਨੋਟਿਸ ਭੇਜੇ ਹਨ। ਇਹ ਨੋਟਿਸ 28 ਸਤੰਬਰ ਲਈ ਭੇਜਿਆ ਗਿਆ ਹੈ।



ਦਰਅਸਲ ਸੰਗਰੂਰ ਦੇ ਲਹਿਰਾਗਾਗਾ ਸਥਿਤ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਮੁਲਾਜ਼ਮ ਸੁਨੱਤਿਆ ਕੁਮਾਰ ਨੇ ਹਾਈ ਕੋਰਟ ਵਿੱਚ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਪਟੀਸ਼ਨਰ ਨੇ ਕਿਹਾ ਹੈ ਕਿ ਉਸ ਨੂੰ ਤੇ ਹੋਰ ਸਟਾਫ਼ ਨੂੰ 16 ਦਸੰਬਰ 2019 ਤੋਂ ਤਨਖਾਹਾਂ ਨਹੀਂ ਦਿੱਤੀਆਂ ਗਈਆਂ। ਇਸ ਮਾਮਲੇ ਵਿੱਚ ਹਾਈਕੋਰਟ ਵੱਲੋਂ 16 ਮਈ 2023 ਨੂੰ ਸੰਸਥਾ ਦੀ ਜਾਇਦਾਦ ਵੇਚਣ ਤੇ ਪਟੀਸ਼ਨਰ ਤੇ ਹੋਰ ਸਟਾਫ਼ ਨੂੰ ਤਨਖ਼ਾਹ ਦੇਣ ਦੇ ਹੁਕਮ ਜਾਰੀ ਕੀਤੇ ਗਏ ਸਨ।



ਪੰਜਾਬ ਸਰਕਾਰ ਨੂੰ ਹਾਈਕੋਰਟ ਵੱਲੋਂ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ ਪਰ ਸੂਬਾ ਸਰਕਾਰ ਨੇ ਇਸ ਸਮੇਂ ਦੀ ਮਿਆਦ ਪੂਰੀ ਹੋਣ ਤੱਕ ਮੁਲਾਜ਼ਮਾਂ ਦੀ ਕੋਈ ਪ੍ਰਵਾਹ ਨਹੀਂ ਕੀਤੀ। ਦੋ ਮਹੀਨਿਆਂ ਤੋਂ ਰਿਮਾਈਂਡਰ ਦਿੱਤੇ ਜਾਣ ਦੇ ਬਾਵਜੂਦ ਸੂਬਾ ਸਰਕਾਰ ਨੇ ਤਨਖਾਹਾਂ ਨਹੀਂ ਦਿੱਤੀਆਂ। ਅਜਿਹੇ 'ਚ ਪਟੀਸ਼ਨਕਰਤਾ ਨੂੰ ਮੁੜ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ ਕਰਨਾ ਪਿਆ ਹੈ।



ਦੱਸ ਦਈਏ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤਕਨੀਕੀ ਸਿੱਖਿਆ ਦੇ ਬੋਰਡ ਆਫ਼ ਗਵਰਨਰਜ਼ ਤੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਲਹਿਰਾਗਾਗਾ (ਸੰਗਰੂਰ) ਦੇ ਚੇਅਰਮੈਨ ਹਨ ਪਰ ਉਨ੍ਹਾਂ ਵੱਲੋਂ ਨਾ ਤਾਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਤੇ ਨਾ ਹੀ ਪ੍ਰਮੁੱਖ ਸਕੱਤਰ ਤੇ ਵਧੀਕ ਡਾਇਰੈਕਟਰ ਵੱਲੋਂ ਕੋਈ ਨੋਟਿਸ ਲਿਆ ਗਿਆ।



ਹਾਈ ਕੋਰਟ ਵੱਲੋਂ ਸੁਣਵਾਈ ਤੋਂ ਪਹਿਲਾਂ ਪਿਛਲੇ ਹਫ਼ਤੇ ਹੁਕਮਾਂ ਦੀ ਪਾਲਣਾ ਸਬੰਧੀ ਹਲਫ਼ਨਾਮਾ ਦਾਖ਼ਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਅਜਿਹਾ ਨਾ ਕਰਨ 'ਤੇ ਹੁਣ ਸਬੰਧਤ ਅਧਿਕਾਰੀ ਨੂੰ ਅਦਾਲਤ ਵਿੱਚ ਨਿੱਜੀ ਤੌਰ 'ਤੇ ਹਾਜ਼ਰ ਰਹਿਣ ਦਾ ਹੁਕਮ ਦਿੱਤਾ ਗਿਆ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ