ਪੜਚੋਲ ਕਰੋ

ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

ਮੁੱਖ ਮੰਤਰੀ ਦਫ਼ਤਰ ਵੱਲੋਂ ਮੁਲਾਜ਼ਮਾਂ ਦੀਆਂ ਹੜਤਾਲਾਂ ਨੂੰ ਲੈ ਕੇ ਵੱਡੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸੂਬੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਅਦਾਰਿਆਂ

ਮੁੱਖ ਮੰਤਰੀ ਦਫ਼ਤਰ ਵੱਲੋਂ ਮੁਲਾਜ਼ਮਾਂ ਦੀਆਂ ਹੜਤਾਲਾਂ ਨੂੰ ਲੈ ਕੇ ਵੱਡੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸੂਬੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਅਦਾਰਿਆਂ ਵਿੱਚ ਚੱਲ ਰਹੀਆਂ ਮੁਲਾਜ਼ਮ ਹੜਤਾਲਾਂ ਹੁਣ ਖ਼ਤਮ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਹੋਈਆਂ ਲੰਬੀਆਂ ਗੱਲਬਾਤਾਂ ਤੋਂ ਬਾਅਦ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨੇ ਆਪਣਾ ਅੰਦੋਲਨ ਵਾਪਸ ਲੈ ਲਿਆ ਹੈ।

ਪਿਛਲੇ ਕੁਝ ਦਿਨਾਂ ਤੋਂ PSPCL, PSTCL ਅਤੇ ਪਾਵਰਕੌਮ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਸਨ, ਜਿਸ ਕਾਰਨ ਆਮ ਲੋਕਾਂ ਅਤੇ ਕਿਸਾਨਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਚੀਮਾ ਨੇ ਦੱਸਿਆ ਕਿ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਅਤੇ ਪਾਵਰਕੌਮ ਦੇ ਸੀਐੱਮਡੀ ਬਸੰਤ ਗਰਗ ਨੇ 16 ਯੂਨੀਅਨਾਂ ਨਾਲ ਲਗਭਗ 7 ਤੋਂ 8 ਘੰਟੇ ਤੱਕ ਮੀਟਿੰਗ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਖੁਦ ਪਟਿਆਲਾ ਮੁੱਖ ਦਫ਼ਤਰ ਵਿੱਚ ਕਰੀਬ 5 ਘੰਟੇ ਤੱਕ ਯੂਨੀਅਨਾਂ ਨਾਲ ਗੱਲਬਾਤ ਕੀਤੀ, ਜਿਸ ਤੋਂ ਬਾਅਦ ਸਾਰੀਆਂ 16 ਯੂਨੀਅਨਾਂ ਨਾਲ ਸਹਿਮਤੀ ਬਣ ਗਈ ਅਤੇ ਹੜਤਾਲ ਵਾਪਸ ਲੈ ਲਈ ਗਈ।

ਵਿੱਤ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਦਾ ਹੱਲ ਲੱਭਣ ਲਈ ਵਿੱਤ ਵਿਭਾਗ ਦੀ ਇੱਕ ਵਿਸ਼ੇਸ਼ ਕਮੇਟੀ ਬਣਾਈ ਗਈ ਹੈ। ਇਹ ਕਮੇਟੀ 15 ਅਗਸਤ ਤੱਕ ਆਪਣੀ ਅੰਤਿਮ ਰਿਪੋਰਟ ਸਰਕਾਰ ਨੂੰ ਸੌਂਪੇਗੀ।

ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਅਤੇ ਨਰਸਿੰਗ ਸਟਾਫ਼ ਨਾਲ ਵੀ ਸਰਕਾਰ ਦੀ ਸਫਲ ਗੱਲਬਾਤ ਹੋਈ ਹੈ। ਬੈਠਕ ਤੋਂ ਬਾਅਦ ਉਨ੍ਹਾਂ ਨੇ ਵੀ ਆਪਣੀ ਹੜਤਾਲ ਦੀ ਕਾਲ ਵਾਪਸ ਲੈ ਲਈ ਹੈ, ਜਿਸ ਨਾਲ ਸਿਹਤ ਸੇਵਾਵਾਂ ਮੁੜ ਆਮ ਵਾਂਗ ਚੱਲਣ ਲੱਗੀਆਂ ਹਨ।

ਚੀਮਾ ਨੇ ਦੱਸਿਆ ਕਿ ਸਰਕਾਰ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ 'ਤੇ ਲਿਆਉਣ ਦੀ ਦਿਸ਼ਾ ਵਿੱਚ ਵੀ ਅੱਗੇ ਵੱਧ ਰਹੀ ਹੈ। ਇਸ ਲਈ ਇੱਕ ਆਰਡੀਨੈਂਸ ਤਿਆਰ ਕਰਕੇ ਰਾਜਪਾਲ ਕੋਲ ਮਨਜ਼ੂਰੀ ਲਈ ਭੇਜਿਆ ਜਾ ਚੁੱਕਾ ਹੈ। ਮਨਜ਼ੂਰੀ ਮਿਲਦੇ ਹੀ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ 'ਤੇ ਲਿਆਂਦਾ ਜਾਵੇਗਾ, ਜਿਸ ਨਾਲ ਉਨ੍ਹਾਂ ਦੀਆਂ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਸੀਵਰੇਜ ਬੋਰਡ ਅਤੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਲੈ ਕੇ ਵੀ ਸਰਕਾਰ ਲਗਾਤਾਰ ਗੱਲਬਾਤ ਕਰ ਰਹੀ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਮੀਟਿੰਗਾਂ ਜਾਰੀ ਹਨ ਅਤੇ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਦਾ ਜਲਦ ਅਤੇ ਸਥਾਈ ਹੱਲ ਕੱਢਣ ਲਈ ਵਚਨਬੱਧ ਹੈ।

Advertisement

ਟਾਪ ਹੈਡਲਾਈਨ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget