Punjab News: ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ (ਓਪੀਐਸ) ਨੂੰ ਅੱਜ ਸਰਕਾਰ ਵੱਲੋਂ ਮਨਜ਼ੂਰੀ ਮਿਲ ਸਕਦੀ ਹੈ। ਇਸ ਲਈ ਸੀਐਮ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਕੈਬਨਿਟ ਮੀਟਿੰਗ ਬੁਲਾਈ ਹੈ। ਸੀਐਮ ਮਾਨ ਨੇ ਦੋ ਮਹੀਨੇ ਪਹਿਲਾਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕੀਤਾ ਸੀ ਜਿਸ ਨੂੰ ਅੱਜ ਕੈਬਨਿਟ ਵੱਲੋਂ ਮਨਜ਼ੂਰੀ ਦਿੱਤੀ ਜਾ ਸਕਦੀ ਹੈ।



ਦੱਸ ਦਈਏ ਕਿ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ (ਓਪੀਐਸ) ਲਾਗੂ ਕਰਨ ਦਾ ਐਲਾਨ ਕਰਨ ਤੋਂ ਪਹਿਲਾਂ ਕਿਸੇ ਕਾਨੂੰਨੀ ਵਿਕਲਪ 'ਤੇ ਵਿਚਾਰ ਨਹੀਂ ਕੀਤਾ। ਸਰਕਾਰ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਪੈਨਸ਼ਨ ਫੰਡ ਤੇ ਰੈਗੂਲੇਟਰੀ ਅਥਾਰਟੀ (ਪੀਐਫਆਰਡੀਏ) ਤੋਂ ਫੰਡਾਂ ਨੂੰ ਕਲੀਅਰ ਕਰਨਾ ਹੈ, ਕਿਉਂਕਿ ਇਸ ਵਿੱਚ 2033 ਤੱਕ ਲਾਕਿੰਗ ਪੀਰੀਅਡ ਹੈ।


ਅਧਿਕਾਰਤ ਤੌਰ 'ਤੇ ਨੋਟੀਫਿਕੇਸ਼ਨ ਕੀਤਾ ਜਾਰੀ


 ਗੁਜਰਾਤ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਓਲਡ ਪੈਨਸ਼ਨ ਸਕੀਮ (Old Pension Scheme) ਦਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਤਿਆਰੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ 'ਚ ਓਪੀਐੱਸ (Old Pension Scheme) ਨੂੰ ਮਨਜ਼ੂਰੀ ਦਿੱਤੀ ਜਾਵੇਗੀ ਅਤੇ ਉਸ ਤੋਂ ਬਾਅਦ ਅਧਿਕਾਰਤ ਤੌਰ 'ਤੇ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।


CM ਭਗਵੰਤ ਮਾਨ ਨੇ 19 ਸਤੰਬਰ ਨੂੰ ਪਹਿਲਾ ਟਵੀਟ


ਮੁੱਖ ਮੰਤਰੀ ਭਗਵੰਤ ਮਾਨ ਨੇ 19 ਸਤੰਬਰ ਨੂੰ ਪਹਿਲਾ ਟਵੀਟ ਕੀਤਾ ਸੀ ਕਿ “ਮੇਰੀ ਸਰਕਾਰ Old Pension Scheme (OPS) ਨੂੰ ਮੁੜ ਲਾਗੂ ਕਰਨ ਬਾਰੇ ਵਿਚਾਰ ਕਰ ਰਹੀ ਹੈ। ਮੈਂ ਆਪਣੇ ਮੁੱਖ ਸਕੱਤਰ ਨੂੰ ਇਸ ਨੂੰ ਲਾਗੂ ਕਰਨ ਦੀ ਸੰਭਾਵਨਾ ਅਤੇ ਰੂਪ-ਰੇਖਾ ਦਾ ਅਧਿਐਨ ਕਰਨ ਲਈ ਕਿਹਾ ਹੈ। ਅਸੀਂ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹਾਂ।' ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੂੰ ਇਸ ਸਕੀਮ ਦੇ ਵਿੱਤੀ ਪ੍ਰਭਾਵਾਂ ਦਾ ਅਧਿਐਨ ਕਰਨ ਦੇ ਹੁਕਮ ਦਿੱਤੇ ਸਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Weather News: ਯੂਪੀ-ਬਿਹਾਰ 'ਚ ਵਧੇਗੀ ਠੰਡ, ਦਿੱਲੀ ਦੀ ਹਵਾ ਅਜੇ ਵੀ ਖਰਾਬ, ਇਨ੍ਹਾਂ ਸੂਬਿਆਂ 'ਚ ਹੋਵੇਗੀ ਬਾਰਿਸ਼, ਜਾਣੋ ਦੇਸ਼ ਦਾ ਮੌਸਮ


ਇਹ ਵੀ ਪੜ੍ਹੋ: kheda watan punjab diya 2022 : 'ਖੇਡਾਂ ਵਤਨ ਪੰਜਾਬ ਦੀਆਂ ਦਾ' 'ਚ ਛਾਏ ਪਟਿਆਲਾ, ਲੁਧਿਆਣਾ ਤੇ ਮੁਹਾਲੀ ਦੇ ਖਿਡਾਰੀ, ਜਿੱਤੇ ਸੋਨ ਤਗਮੇ