BSF Seize Heroin And Arms: ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਇੱਕ ਆਮ ਗੱਲ ਬਣ ਗਈ ਹੈ। ਨਸ਼ਾ ਤਸਕਰ ਬੇਖੌਫ਼ ਹੋਏ ਆਪਣੀਆਂ ਹਰਕਤਾਂ ਨੂੰ ਅੰਜਾਮ ਦੇ ਰਹੇ ਹਨ। ਸੂਬੇ 'ਚ ਨਸ਼ਿਆਂ ਦਾ ਕਾਰੋਬਾਰ ਤੇਜ਼ੀ ਨਾਲ ਫੈਲ ਰਿਹਾ ਹੈ ਤੇ ਵਧ-ਫੁੱਲ ਰਿਹਾ ਹੈ, ਜਿਸ ਕਰਕੇ ਸੱਤਾਧਿਰ ਪਾਰਟੀ ਹਮੇਸ਼ਾਂ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਵੀ ਰਹਿੰਦੀ ਹੈ।


ਤਾਜ਼ਾ ਮਾਮਲੇ 'ਚ ਬੀਐਸਐਫ ਦੇ ਜਵਾਨਾਂ ਨੇ ਪੰਜਾਬ ਦੇ ਗੁਰਦਾਸਪੁਰ ਵਿੱਚ ਚੰਦੂ ਵਡਾਲਾ ਚੌਕੀ ਤੋਂ ਕਰੀਬ 47 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਇਸ ਆਪਰੇਸ਼ਨ ਦੌਰਾਨ ਇੱਕ ਜਵਾਨ ਨੂੰ ਵੀ ਗੋਲੀ ਲੱਗੀ ਹੈ। ਹਾਸਲ ਜਾਣਕਾਰੀ ਮੁਤਾਬਕ ਇੱਥੋਂ ਨਸ਼ੀਲੇ ਪਦਾਰਥਾਂ ਤੋਂ ਇਲਾਵਾ ਪਿਸਤੌਲ ਵੀ ਬਰਾਮਦ ਹੋਏ ਹਨ। ਜਵਾਨਾਂ ਵੱਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ।






ਜਵਾਨਾਂ ਮੁਤਾਬਕ ਅੱਜ ਸਵੇਰੇ 5.15 ਵਜੇ ਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਹਲਚਲ ਦੇਖੀ। ਸ਼ੱਕ ਹੋਣ 'ਤੇ ਜਾਂਚ ਸ਼ੁਰੂ ਕੀਤੀ ਗਈ ਤੇ ਸਰਹੱਦ ਤੋਂ ਅੰਦਰ ਆਉਣ ਵਾਲੇ ਲੋਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ, ਘੁਸਪੈਠੀਆਂ ਨੇ ਜਵਾਨਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਆਤਮ ਰੱਖਿਆ ਤੇ ਮਾਮਲੇ ਨੂੰ ਕਾਬੂ ਕਰਨ ਲਈ ਬੀਐਸਐਫ ਦੇ ਜਵਾਨਾਂ ਵੱਲੋਂ ਵੀ ਗੋਲੀਬਾਰੀ ਕੀਤੀ ਗਈ ਤੇ ਦੋਵਾਂ ਪਾਸਿਆਂ ਤੋਂ ਕਾਫੀ ਦੇਰ ਤੱਕ ਮੁਕਾਬਲਾ ਚੱਲਦਾ ਰਿਹਾ। ਫਿਲਹਾਲ ਡੀਆਈਜੀ ਬੀਐਸਐਫ ਪ੍ਰਭਾਕਰ ਜੋਸ਼ੀ ਦਾ ਕਹਿਣਾ ਹੈ ਕਿ ਪੂਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।


ਪਾਕਿਸਤਾਨੀ ਸਮੱਗਲਰਾਂ ਦੀ ਕੋਸ਼ਿਸ਼ ਨਾਕਾਮ


ਅਧਿਕਾਰੀਆਂ ਦਾ ਕਹਿਣਾ ਹੈ ਕਿ ਬੀਐਸਐਫ ਦੇ ਜਵਾਨਾਂ ਨੇ ਬਹਾਦਰੀ ਦਿਖਾਉਂਦੇ ਹੋਏ ਪਾਕਿਸਤਾਨੀ ਤਸਕਰਾਂ ਦੀ ਗੈਰ-ਕਾਨੂੰਨੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਇਸ ਕਾਰਵਾਈ ਤੋਂ ਬਾਅਦ ਜਵਾਨਾਂ ਨੇ 47 ਪੈਕੇਟ ਹੈਰੋਇਨ, 7 ਪੈਕਟ ਅਫੀਮ, 0.30 ਕੈਲੀਬਰ ਦੇ 44 ਰੌਂਦ, 1 ਚੀਨੀ ਪਿਸਤੌਲ, 2 ਮੈਗਜ਼ੀਨ, ਇੱਕ ਬਰੇਟਾ ਪਿਸਤੌਲ, ਏਕੇ 47 ਦੇ 4 ਮੈਗਜ਼ੀਨ ਬਰਾਮਦ ਕੀਤੇ। ਫਿਲਹਾਲ ਪੂਰੇ ਇਲਾਕੇ ਦੀ ਨਾਕਾਬੰਦੀ ਕਰਕੇ ਤਲਾਸ਼ੀ ਮੁਹਿੰਮ ਜਾਰੀ ਹੈ।



ਇਹ ਵੀ ਪੜ੍ਹੋ: ਸ਼ੋਅ ਤੋਂ ਬਾਹਰ ਆਉਣ ਮਗਰੋਂ Rakhi Sawant ਨੇ Bigg Boss 'ਤੇ ਲਾਇਆ ਇਹ ਗੰਭੀਰ ਇਲਜ਼ਾਮ, ਦੱਸਿਆ ਕਿਵੇਂ ਇਸਤੇਮਾਲ ਕੀਤਾ...


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904